Home ਖੇਤੀਬਾੜੀ ਬੀਤੀ ਸ਼ਾਮ ਤੱਕ ਮੰਡੀਆਂ ਵਿੱਚ ਪਹੁੰਚੇ 4.48 ਲੱਖ ਐਮ.ਟੀ. ਝੋਨੇ ਵਿੱਚੋਂ 4.22...

ਬੀਤੀ ਸ਼ਾਮ ਤੱਕ ਮੰਡੀਆਂ ਵਿੱਚ ਪਹੁੰਚੇ 4.48 ਲੱਖ ਐਮ.ਟੀ. ਝੋਨੇ ਵਿੱਚੋਂ 4.22 ਲੱਖ ਐਮ.ਟੀ. ਝੋਨੇ ਦੀ ਖ੍ਰੀਦ

71
0

-ਡਿਪਟੀ ਕਮਿਸ਼ਨਰ ਨੇ ਕਿਸਾਨਾਂ ਨੂੰ ਪਰਾਲੀ ਨਾ ਸਾੜਨ ਦੀ ਕੀਤੀ ਅਪੀਲ

ਮੋਗਾ, 30 ਅਕਤੂਬਰ: ( ਕੁਲਵਿੰਦਰ ਸਿੰਘ) -ਡਿਪਟੀ ਕਮਿਸ਼ਨਰ ਮੋਗਾ ਕੁਲਵੰਤ ਸਿੰਘ ਨੇ ਦੱਸਿਆ ਕਿ ਬੀਤੀ ਸ਼ਾਮ ਤੱਕ ਜ਼ਿਲੇ ਦੀਆਂ ਮੰਡੀਆਂ ਵਿੱਚ 4,47,845 ਮੀਟਿ੍ਰਕ ਟਨ ਝੋਨੇ ਦੀ ਆਮਦ ਹੋਈ ਹੈ, ਜਿਸ ਵਿੱਚੋਂ 4,22,413 ਮੀਟਿ੍ਰਕ ਟਨ ਝੋਨੇ ਦੀ ਖ੍ਰੀਦ ਕੀਤੀ ਜਾ ਚੁੱਕੀ ਹੈ ਅਤੇ ਕਿਸਾਨਾਂ ਨੂੰ ਮੰਡੀਆਂ ਵਿੱਚ ਕਿਸੇ ਵੀ ਪ੍ਰਕਾਰ ਦੀ ਮੁਸ਼ਕਿਲ ਨਹੀਂ ਪੇਸ਼ ਆਉਣ ਦਿੱਤੀ ਜਾ ਰਹੀ। ਉਨਾਂ ਦੱਸਿਆ ਕਿ ਖਰੀਦ ਕੀਤੇ ਗਏ ਝੋਨੇ ਵਿੱਚੋਂ 66 ਫੀਸਦੀ ਝੋਨੇ ਦੀ ਲਿਫ਼ਟਿੰਗ ਵੀ ਕਰਵਾਈ ਜਾ ਚੁੱਕੀ ਹੈ। ਕੁਲਵੰਤ ਸਿੰਘ ਨੇ ਵੱਖ-ਵੱਖ ਖ੍ਰੀਦ ਏਜੰਸੀਆਂ ਵੱਲੋਂ ਖ੍ਰੀਦ ਕੀਤੇ ਗਏ ਝੋਨੇ ਦਾ ਏਜੰਸੀ ਵਾਈਜ਼ ਵੇਰਵਾ ਦਿੰਦਿਆਂ ਦੱਸਿਆ ਕਿ ਪਨਗ੍ਰੇਨ ਵੱਲੋਂ  1,83,568 ਐਮ.ਟੀ., ਮਾਰਕਫ਼ੈਡ ਵੱਲੋਂ 1,10,531 ਐਮ.ਟੀ., ਪਨਸਪ ਵੱਲੋਂ 82,560 ਐਮ.ਟੀ., ਵੇਅਰਹਾਊਸ ਵੱਲੋ 45,406 ਐਮ.ਟੀ. ਅਤੇ ਪ੍ਰਾਈਵੇਟ ਵਪਾਰੀਆਂ ਵੱਲੋਂ 348 ਕੁਇੰਟਲ ਝੋਨਾ ਖ੍ਰੀਦਿਆ ਗਿਆ ਹੈ।

ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਜ਼ਿਲੇ ਅੰਦਰ ਝੋਨੇ ਦੀ ਕਟਾਈ ਉਪਰੰਤ ਪਰਾਲੀ ਨੂੰ ਅੱਗ ਲਗਾਉਣ ਦੀ ਸਮੱਸਿਆ ਨਾਲ ਕਾਰਗਰ ਢੰਗ ਨਾਲ ਹਰ ਹੀਲੇ ਨਿਪਟਿਆ ਜਾ ਰਿਹਾ ਹੈ। ਉਨਾਂ ਕਿਹਾ ਕਿ ਪਰਾਲੀ ਸਾੜਨ ਦੀਆਂ ਘਟਨਾਵਾਂ ਨਾਲ ਨਜਿੱਠਣ ਲਈ ਨੋਡਲ ਅਫ਼ਸਰਾਂ/ਕਲੱਸਟਰ ਅਫ਼ਸਰਾਂ ਟੀਮਾਂ ਲਗਾਤਾਰ ਕੰਮ ਰਹੀਆਂ ਹਨ।ਡਿਪਟੀ ਕਮਿਸ਼ਨਰ ਨੇ ਕਿਸਾਨਾਂ ਨੂੰ ਅਪੀਲ ਕੀਤੀ ਕਿ ਝੋਨੇ ਦੀ ਪਰਾਲੀ ਜਾਂ ਹੋਰ ਫ਼ਸਲੀ ਰਹਿੰਦ ਖੂੰਹਦ ਨੂੰ ਅੱਗ ਲਗਾਏ ਬਿਨਾਂ ਖੇਤੀ ਕਰਕੇ ਵਾਤਾਵਰਨ ਦੀ ਸ਼ੁੱਧਤਾ ਵਿੱਚ ਆਪਣਾ ਯੋਗਦਾਨ ਪਾਉਣ। ਇਸਤੋਂ ਇਲਾਵਾ ਉਨਾਂ ਦੱਸਿਆ ਕਿ ਐਸ.ਐਮ.ਐਸ. ਤੋਂ ਬਿਨਾਂ ਕੰਬਾਈਨਾਂ ਤੋਂ ਝੋਨੇ ਦੀ ਵਢਾਈ ਉੱਪਰ ਪੂਰਨ ਤੌਰ ਤੇ ਪਾਬੰਦੀ ਲਗਾਈ ਗਈ ਹੈ ਇਸ ਕਰਕੇ ਕਿਸਾਨ ਐਸ.ਐਮ.ਐਸ. ਲੱਗੀ ਕਬਾਈਨ ਤੋਂ ਹੀ ਆਪਣੇ ਝੋਨੇ ਦੀ ਕਟਾਈ ਕਰਵਾਉਣ ਨੂੰ ਯਕੀਨੀ ਬਣਾਉਣ।

LEAVE A REPLY

Please enter your comment!
Please enter your name here