ਜਗਰਾਉਂ, 30 ਅਕਤੂਬਰ ( ਮੋਹਿਤ ਜੈਨ, ਵਿਕਾਸ ਮਠਾੜੂ) – ਸਵ ਜਗਜੀਤ ਸਿੰਘ ਭੰਡਾਰੀ ਦੀ ਯਾਦ ਵਿੱਚ ਉਨ੍ਹਾਂ ਦੇ ਪਰਿਵਾਰ ਵਲੋਂ ਲੋਕ ਸੇਵਾ ਸੁਸਾਇਟੀ ਦੇ ਸਹਿਯੋਗ ਨਾਲ ਅੱਖਾਂ ਦਾ ਚੈੱਕਅੱਪ ਅਤੇ ਅਪਰੇਸ਼ਨ ਕੈਂਪ ਲਗਾਇਆ ਗਿਆ। ਜਿਸਦਾ ਉਦਘਾਟਨ ਕਰਦਿਆਂ ਵਿਧਾਇਕ ਮਨਪ੍ਰੀਤ ਸਿੰਘ ਇਆਲ਼ੀ, ਸਾਬਕਾ ਵਿਧਾਇਕ ਐੱਸ ਆਰ ਕਲੇਰ , ਸ਼੍ਰੋਮਣੀ ਕਮੇਟੀ ਮੈਂਬਰ ਭਾਈ ਗੁਰਚਰਨ ਸਿੰਘ ਗਰੇਵਾਲ, ਸਾਬਕਾ ਵਿਧਾਇਕ ਭਾਗ ਸਿੰਘ ਮੱਲ੍ਹਾ ਅਤੇ ਰਾਜਿੰਦਰ ਜੈਨ ਨੇ ਕਿਹਾ ਕਿ ਬਜ਼ੁਰਗਾਂ ਦੀ ਯਾਦ ਨੂੰ ਮਨੁੱਖਤਾ ਦੇ ਭਲੇ ਲਈ ਕੰਮ ਕਰ ਕੇ ਮਨਾਉਣ ਬਜ਼ੁਰਗਾਂ ਤੋਂ ਮਿਲੇ ਚੰਗੇ ਸੰਸਕਾਰਾਂ ਦੀ ਨਿਸ਼ਾਨੀ ਹੈ। ਉਨ੍ਹਾਂ ਕਿਹਾ ਕਿ ਭੰਡਾਰੀ ਪਰਿਵਾਰ ਹਮੇਸ਼ਾ ਹੀ ਸੇਵਾ ਕੰਮਾਂ ਦੇ ਪਹਿਲ ਦਿੱਤੀ ਹੈ। ਉਨ੍ਹਾਂ ਲੋਕ ਸੇਵਾ ਸੁਸਾਇਟੀ ਵੱਲੋਂ ਇਨਸਾਨੀਅਤ ਦੀ ਭਲਾਈ ਲਈ ਕੀਤੇ ਜਾ ਰਹੇ ਕੰਮਾਂ ਦੀ ਵੀ ਸ਼ਲਾਘਾ ਕੀਤੀ। ਲੰਮਿਆਂ ਵਾਲੇ ਬਾਗ਼ ਨੇੜੇ ਡੀ.ਏ.ਵੀ. ਕਾਲਜ ਜਗਰਾਓਂ ਵਿਖੇ ਲਗਾਏ ਕੈਂਪ ਵਿਚ ਸ਼ੰਕਰਾ ਆਈ ਹਸਪਤਾਲ ਮੁੱਲਾਂਪੁਰ ਦੇ ਅੱਖਾਂ ਦੇ ਮਾਹਿਰ ਡਾ: ਰਮਿੰਦਰ ਕੌਰ ਨੇ 347 ਚਿੱਟੇ ਮੋਤੀਏ ਵਾਲੇ ਮਰੀਜ਼ਾਂ ਦਾ ਚੈੱਕਅਪ ਕਰ ਕੇ ਉਨ੍ਹਾਂ ਚੋਂ 95 ਮਰੀਜ਼ਾਂ ਦੀ ਚੋਣ ਕੀਤੀ। ਜਿਨ੍ਹਾਂ ਦੇ ਆਪ੍ਰੇਸ਼ਨ ਸ਼ੰਕਰਾ ਆਈ ਹਸਪਤਾਲ ਵਿਖੇ ਕੀਤੇ ਜਾਣਗੇ। ਕੈਂਪ ਵਿਚ ਸਿਵਲ ਹਸਪਤਾਲ ਜਗਰਾਓਂ ਦੇ ਜਸਪਾਲ ਸਿੰਘ, ਜਗਰਾਜ ਸਿੰਘ, ਕਮਲਜੀਤ ਕੌਰ ਤੇ ਸ਼ਰਨਜੀਤ ਕੌਰ ਦੀ ਟੀਮ ਨੇ 96 ਮਰੀਜ਼ਾਂ ਦਾ ਕੋਰੋਨਾ ਟੈੱਸਟ ਵੀ ਕੀਤਾ। ਸੁਸਾਇਟੀ ਦੇ ਚੇਅਰਮੈਨ ਗੁਲਸ਼ਨ ਅਰੋੜਾ ਅਤੇ ਪ੍ਰਧਾਨ ਪ੍ਰਿੰਸੀਪਲ ਚਰਨਜੀਤ ਸਿੰਘ ਭੰਡਾਰੀ ਨੇ ਦੱਸਿਆ ਕਿ ਅਪਰੇਸ਼ਨ ਵਾਲੇ ਮਰੀਜ਼ ਅੱਜ ਲਈ ਹਸਪਤਾਲ ਭੇਜ ਦਿੱਤੇ ਜਾਣਗੇ ਅਤੇ ਅਪਰੇਸ਼ਨ ਕਰਵਾਉਣ ਤੋਂ ਬਾਅਦ ਮਰੀਜ਼ਾਂ ਇਸੇ ਜਗ੍ਹਾ ਛੱਡ ਦਿੱਤਾ ਜਾਵੇਗਾ। ਇਸ ਮੌਕੇ ਸੁਸਾਇਟੀ ਦੇ ਕੈਸ਼ੀਅਰ ਮਨੋਹਰ ਸਿੰਘ ਟੱਕਰ, ਪ੍ਰਾਜੈਕਟ ਕੈਸ਼ੀਅਰ ਰਾਜੀਵ ਗੁਪਤਾ, ਪੀ ਆਰ ਓ ਸੁਖਦੇਵ ਗਰਗ, ਸੀਨੀਅਰ ਵਾਈਸ ਪ੍ਰਧਾਨ ਕੰਵਲ ਕੱਕੜ, ਵਾਈਸ ਚੇਅਰਮੈਨ ਸੁਖਜਿੰਦਰ ਸਿੰਘ ਢਿੱਲੋਂ, ਲਾਕੇਸ਼ ਟੰਡਨ, ਸੁਨੀਲ ਅਰੋੜਾ, ਰਜਿੰਦਰ ਜੈਨ ਕਾਕਾ, ਮੁਕੇਸ਼ ਗੁਪਤਾ, ਪ੍ਰਵੀਨ ਮਿੱਤਲ, ਜਸਵੰਤ ਸਿੰਘ, ਡਾ ਭਾਰਤ ਭੂਸ਼ਣ ਬਾਂਸਲ, ਪ੍ਰਵੀਨ ਜੈਨ, ਨੀਰਜ ਮਿੱਤਲ, ਅਨਿਲ ਮਲਹੋਤਰਾ, ਆਰ ਕੇ ਗੋਇਲ ਸਮੇਤ ਕੈਪਟਨ ਨਰੇਸ਼ ਵਰਮਾ, ਅਕਾਲੀ ਦਲ ਦੇ ਆਗੂ ਦੀਪਇੰਦਰ ਸਿੰਘ ਭੰਡਾਰੀ, ਹਰਵਿੰਦਰ ਸਿੰਘ ਚਾਵਲਾ, ਅੰਕੁਸ਼ ਧੀਰ, ਰਵਿੰਦਰ ਸਿੰਘ ਵਰਮਾ, ਹਰਦੇਵ ਸਿੰਘ ਬੌਬੀ, ਸਤੀਸ਼ ਪੱਪੂ ਐੱਮ ਸੀ ਆਦਿ ਹਾਜ਼ਰ ਸਨ।
