ਜਗਰਾਉ, 31 ਅਕਤੂਬਰ ( ਮੋਹਿਤ ਜੈਨ, ਅਸ਼ਵਨੀ)-ਸਮਾਜ ਸੇਵਾ ਨੂੰ ਸਮਰਪਿਤ ਬ੍ਰਾਂਡ ਅੰਬੈਸਡਰ ਕੈਪਟਨ ਨਰੇਸ਼ ਵਰਮਾ ਦੀਆਂ ਸੇਵਾਵਾਂ ਨੂੰ ਵੇਖਦੇ ਹੋਏ ਜਗਰਾਉ ਦੀ ਸਭ ਤੋ ਵੱਡੀ ਸਮਾਜ ਸੇਵੀ ਸੰਸਥਾ ਲੋਕ ਸੇਵਾ ਸੁਸਾਇਟੀ ਜਗਰਾੳ ਵੱਲੋ ਸਨਮਾਨਿਤ ਕੀਤਾ ਗਿਆ।ਇਸ ਮੋਕੇ ਸਾਬਕਾ ਵਿਧਾਇਕ ਐਸ ਆਰ ਕਲੇਰ, ਸਾਬਕਾ ਵਿਧਾਇਕ ਭਾਗ ਸਿੰਘ ਮੱਲਾ, ਭਾਈ ਗੁਰਚਰਨ ਸਿੰਘ ਗਰੇਵਾਲ, ਕੰਵਲਜੀਤ ਸਿੰਘ ਮੱਲਾ,ਗੁਲਸ਼ਨ ਅਰੋੜਾ,ਰਜਿੰਦਰ ਜੈਨ ਅਤੇ ਚਰਨਜੀਤ ਸਿੰਘ ਭੰਡਾਰੀ ਨੇ ਅਪਣੇ ਕਰ ਕਮਲਾ ਨਾਲ ਕੈਪਟਨ ਨਰੇਸ਼ ਵਰਮਾ ਨੂੰ ਇਕ ਸ਼ਾਨਦਾਰ ਸਮਾਗਮ ਵਿੱਚ ਸਨਮਾਨਿਤ ਕੀਤਾ।।ਇਥੇ ਵਰਨਣਯੋਗ ਹੈ ਕਿ ਕੈਪਟਨ ਨਰੇਸ਼ ਵਰਮਾ ਲੋਕ ਸੇਵਾ ਸੁਸਾਇਟੀ ਦੇ ਨਾਲ ਨਾਲ ਜਗਰਾੳ ਦੀ ਹਰ ਇੱਕ ਸਮਾਜ ਸੇਵੀ ਸੰਸਥਾ ਦੇ ਪ੍ਰੋਜੈਕਟਾ ਚ ਵੱਧ ਚੜ ਕੇ ਹਿੱਸਾ ਲੈਂਦੇ ਹਨ।
