Home crime ਔਰਤਾਂ ਘਰੇਲੂ ਹਿੰਸਾ ਅਤੇ ਕਿਸੇ ਵੀ ਤਰ੍ਹਾਂ ਦੇ ਸ਼ੋਸ਼ਣ ਬਾਰੇ ਸਖੀ ਵਨ...

ਔਰਤਾਂ ਘਰੇਲੂ ਹਿੰਸਾ ਅਤੇ ਕਿਸੇ ਵੀ ਤਰ੍ਹਾਂ ਦੇ ਸ਼ੋਸ਼ਣ ਬਾਰੇ ਸਖੀ ਵਨ ਸਟਾਪ ਸੈਂਟਰ ਚ ਕਰਨ ਸੰਪਰਕ

44
0

ਫ਼ਤਹਿਗੜ੍ਹ ਸਾਹਿਬ, 1 ਨਵੰਬਰ: ( ਬੌਬੀ ਸਹਿਜਲ, ਧਰਮਿੰਦਰ)-ਘਰੇਲੂ ਹਿੰਸਾ ਜਾਂ ਕਿਸੇ ਵੀ ਤਰ੍ਹਾਂ ਦੇ ਸ਼ੋਸ਼ਣ ਤੋਂ ਪੀੜ੍ਹਤ ਔਰਤਾਂ ਸਖੀ ਵਨ ਸਟਾਪ ਸੈਂਟਰ ਵਿਖੇ ਸੰਪਰਕ ਕਰ ਸਕਦੀਆਂ ਹਨ ਕਿਉਂਕਿ ਇਹ ਸੈਂਟਰ ਔਰਤਾਂ ਨੂੰ ਆਪਣੇ ਉਪਰ ਹੋਏ ਸ਼ੋਸ਼ਣ ਬਾਰੇ ਆਵਾਜ਼ ਬੁਲੰਦ ਕਰਨ ਲਈ ਜਾਗਰੂਕ ਕਰਨ ਵਾਸਤੇ ਸਥਾਪਤ ਕੀਤੇ ਗਏ ਹਨ। ਇਹ ਪ੍ਰਗਟਾਵਾ ਸਖੀ ਵਨ ਸਟਾਪ ਸੈਂਟਰ ਦੀ ਇੰਚਾਰਜ ਸ਼੍ਰੀਮਤੀ ਰਜਨੀ ਬਾਲਾ ਨੇ ਡੇਰਾ ਮੀਰ ਮੀਰਾਂ ਵਿਖੇ ਲਗਾਏ ਗਏ ਜਾਗਰੂਕਤਾ ਕੈਂਪਾਂ ਨੂੰ ਸੰਬੋਧਨ ਕਰਦਿਆਂ ਕੀਤਾ। ਉਨ੍ਹਾਂ ਦੱਸਿਆ ਕਿ ਔਰਤਾਂ ਨੂੰ ਘਰੇਲੂ ਹਿੰਸਾ ਅਤੇ ਉਨ੍ਹਾਂ ਨਾਲ ਹੋ ਰਹੇ ਕਿਸੇ ਵੀ ਤਰ੍ਹਾਂ ਦੇ ਸੋਸ਼ਣ ਜਿਵੇ ਕਿ ਜਬਰ ਜਨਾਹ, ਕੁੱਟਮਾਰ, ਛੇੜ-ਛਾੜ, ਦੁਰਵਿਵਹਾਰ, ਮਾਨਸਿਕ ਪਰੇਸ਼ਾਨੀ ਅਤੇ ਕੰਮ-ਕਾਜ ਵਾਲੀ ਥਾਂ ਤੇ ਹੋ ਰਹੇ ਸ਼ੋਸ਼ਣ ਸਬੰਧੀ ਜਾਗਰੂਕ ਕਰਨ ਲਈ ਸਖੀ ਵਨ ਸਟਾਪ ਸੈਂਟਰ ਵੱਲੋਂ ਲਗਾਤਾਰ ਜਾਗਰੂਕਤਾ ਕੈਂਪ ਲਗਾਏ ਜਾ ਰਹੇ ਹਨ ਅਤੇ ਇਸੇ ਲੜੀ ਤਹਿਤ ਪਿੰਡ ਡੇਰਾ ਮੀਰ ਮੀਰਾਂ ਵਿਖੇ ਆਂਗਣਵਾੜੀ ਸੈਟਰ, ਸਰਕਾਰੀ ਐਂਲੀਮੈਂਟਰੀ ਸਮਾਰਟ ਸਕੂਲ ਵਿਖੇ ਕੈਂਪ ਲਗਾਏ ਗਏ। ਇਨ੍ਹਾਂ ਕੈਂਪਾਂ ਵਿੱਚ ਪਿੰਡ ਵਾਸੀਆ ਨੂੰ ਸਖੀ ਵਨ ਸਟਾਪ ਸੈਂਟਰ ਦੀਆਂ ਸੇਵਾਵਾਂ ਜਿਵੇਂ ਕਿ ਸਾਇਕੋ ਸੋਸ਼ਲ ਕਾਉਂਸਲਿੰਗ, ਮੁਫਤ ਕਾਨੂੰਨੀ ਸਹਾਇਤਾ, ਅਸਥਾਈ ਆਸਰਾ 5 ਦਿਨਾਂ ਲਈ (ਔਰਤ ਸਮੇਤ ਲੜਕਾ 8 ਸਾਲ ਤੱਕ ਦਾ, ਲੜਕੀ ਕਿਸੇ ਵੀ ਉਮਰ ਦੀ), ਪੁਲਿਸ ਸਹਾਇਤਾ ਅਤੇ ਮੈਡੀਕਲ ਸਹਾਇਤਾ ਬਾਰੇ ਜਾਣਕਾਰੀ ਦਿੱਤੀ ਗਈ। ਇਸ ਮੌਕੇ ਲੋਕਾਂ ਨੂੰ ਜਾਗਰੂਕ ਕਰਨ ਲਈ ਪਰਚੇ ਵੀ ਵੰਡੇ ਗਏ।ਇਸ ਮੌਕੇ ਪੈਰਾ-ਲੀਗਲ ਵਕੀਲ ਚੰਦਨ ਸਿੰਗਲਾ ਨੇ ਔਰਤਾਂ ਦੀ ਸਹਾਇਤਾ ਅਤੇ ਸੁਰੱਖਿਆ ਲਈ ਬਣੇ ਕਾਨੂੰਨਾਂ ਦੀ ਵੀ ਜਾਣਕਾਰੀ ਦਿੱਤੀ। ਉਨ੍ਹਾਂ ਦੱਸਿਆ ਕਿ ਔਰਤਾਂ ਦੀ ਸਹਾਇਤਾ ਲਈ ਸਖੀ ਵਨ ਸਟਾਪ ਸੈਂਟਰ ਦੇ ਟੈਲੀਫੋਨ ਨੰਬਰ 01763-233054, 9988100-415, 95690-30645, 77107-58976 ਅਤੇ ਐਮਰਜੈਂਸੀ ਹੈਲਪ ਲਾਈਨ ਨੰ. 112 ਅਤੇ ਵੂਮੈਨ ਹੈਲਪ ਲਾਈਨ ਨੰ. 181 ਤੇ ਹੋ ਰਹੀ ਹਿੰਸਾ ਸਬੰਧੀ ਸ਼ਿਕਾਇਤ ਦਰਜ ਕਰਵਾਈ ਜਾ ਸਕਦੀ ਹੈ। ਉਨ੍ਹਾਂ ਦੱਸਿਆ ਕਿ ਪੀੜਤ ਮਹਿਲਾ ਤੇ ਸ਼ਿਕਾਇਤਕਰਤਾ ਦੀ ਜਾਣਕਾਰੀ ਗੁਪਤ ਰੱਖੀ ਜਾਂਦੀ ਹੈ। ਉਨ੍ਹਾਂ ਇਹ ਵੀ ਦੱਸਿਆ ਕਿ ਵਧੇਰੇ ਜਾਣਕਾਰੀ ਲਈ ਸਮਾਜਿਕ ਸਰੁੱਖਿਆਂ ਇਸਤਰੀ ਤੇ ਬਾਲ ਵਿਕਾਸ ਵਿਭਾਗ ਦੇ ਦਫਤਰ ਸਖੀ ਵਨ ਸਟਾਪ ਸੈਂਟਰ, ਸਾਹਮਣੇ ਐਮਰਜੈਂਸੀ ਬਿਲਡਿੰਗ, ਸਿਵਲ ਹਸਪਤਾਲ, ਫਤਹਿਗੜ੍ਹ ਸਾਹਿਬ ਵਿਖੇ ਸੰਪਰਕ ਕੀਤਾ ਜਾ ਸਕਦਾ ਹੈ।

LEAVE A REPLY

Please enter your comment!
Please enter your name here