
ਚੰਡੀਗੜ੍ਹ 02 ਨਵੰਬਰ (ਭਗਵਾਨ ਭੰਗੂ)- ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਸਾਬਕਾ ਪ੍ਰਧਾਨ ਅਤੇ ਅਕਾਲੀ ਦਲ ਦੀ ਸੀਨੀਅਰ ਨੇਤਾ ਬੀਬੀ ਜਗੀਰ ਕੌਰ ਨੂੰ ਸ਼੍ਰੋਮਣੀ ਅਕਾਲੀ ਦਲ ਦੀ ਅਨੁਸ਼ਾਸਨੀ ਕਮੇਟੀ ਨੇ ਇੱਕ ਵੱਡਾ ਫ਼ੈਸਲਾ ਲੈਂਦਿਆਂ ਪਾਰਟੀ ਚੋਂ ਸਸਪੈਂਡ ਕਰ ਦਿੱਤਾ ਹੈ ਮਿਲੀ ਜਾਣਕਾਰੀ ਅਨੁਸਾਰ ਬੀਬੀ ਜਗੀਰ ਕੌਰ ਨੂੰ ਪਾਰਟੀ ਵੱਲੋਂ ਨੋਟਿਸ ਜਾਰੀ ਕਰਕੇ 48 ਘੰਟੇ ਅੰਦਰ ਜੁਆਬ ਦੇਣ ਲਈ ਕਿਹਾ ਗਿਆ ਹੈ ਗੌਰਤਲਬ ਹੈ ਕਿ ਇਸ ਤੋਂ ਪਹਿਲਾਂ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਦੀ ਪ੍ਰਧਾਨਗੀ ਹੇਠ ਹੋਈ ਸੀਨੀਅਰ ਲੀਡਰਸ਼ਿਪ ਦੀ ਮੀਟਿੰਗ ਵਿੱਚ ਐੱਸਜੀਪੀਸੀ ਪ੍ਰਧਾਨਗੀ ਦੇ ਮੁੱਦੇ ਤੇ ਚਰਚਾ ਹੋਈ ਜਿਸ ਤੋਂ ਬਾਅਦ ਉਪਰੋਕਤ ਫ਼ੈਸਲਾ ਲਿਆ ਗਿਆ ਹੈ ਗੌਰਤਲਬ ਹੈ ਕਿ ਪਿਛਲੇ ਕੁਝ ਦਿਨਾਂ ਤੋਂ ਬੀਬੀ ਜਗੀਰ ਕੌਰ ਵੱਲੋਂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਚੋਣ ਲੜਨ ਦਾ ਐਲਾਨ ਕੀਤਾ ਗਿਆ ਸੀ ਜਿਸ ਤੋਂ ਬਾਅਦ ਹੀ ਪਾਰਟੀ ਵੱਲੋਂ ਇਹ ਵੱਡਾ ਫੈਸਲਾ ਲਿਆ ਗਿਆ ਹੈ