Home ਪਰਸਾਸ਼ਨ ਸਵੱਛ ਭਾਰਤ 2.0 ਮੁਹਿੰਮ ਦਾ ਟੀਚਿਆਂ ਨੂੰ ਪ੍ਰਾਪਤ ਕਰਦਿਆਂ ਸ਼ਾਨਦਾਰ ਸਮਾਪਨ

ਸਵੱਛ ਭਾਰਤ 2.0 ਮੁਹਿੰਮ ਦਾ ਟੀਚਿਆਂ ਨੂੰ ਪ੍ਰਾਪਤ ਕਰਦਿਆਂ ਸ਼ਾਨਦਾਰ ਸਮਾਪਨ

56
0

ਮੋਗਾ, 2 ਨਵੰਬਰ: ( ਕੁਲਵਿੰਦਰ ਸਿੰਘ) -ਭਾਰਤ ਸਰਕਾਰ  ਦੇ ਯੁਵਾ ਮਾਮਲੇ ਅਤੇ ਖੇਡ ਮੰਤਰਾਲਾ ਦੇ ਵਿਭਾਗ ਨਹਿਰੂ ਯੁਵਾ ਕੇਂਦਰ ਮੋਗਾ ਵੱਲੋਂ ਜ਼ਿਲ੍ਹਾ ਪ੍ਰਸ਼ਾਸ਼ਨ ਦੇ ਸਹਿਯੋਗ ਸਦਕਾ ਸ਼ੁਰੂ ਹੋਈ ਸਵੱਛ ਭਾਰਤ ਮੁਹਿੰਮ 2.0 ਦੀ ਸ਼ਾਨਦਾਰ ਸਮਾਪਤੀ ਹੋਈ। ਇੱਕ ਅਕਤੂਬਰ ਤੋਂ ਲੈ ਕੇ 31 ਅਕਤੂਬਰ 2022 ਤੱਕ ਪੂਰੇ ਮੋਗਾ ਜ਼ਿਲ੍ਹੇ ਅੰਦਰ ਇਸ ਮੁਹਿੰਮ ਨੂੰ ਬੜੇ ਸੁਚੱਜੇ ਢੰਗ ਨਾਲ ਚਲਾਇਆ ਗਿਆ। ਇਸ ਮੁਹਿੰਮ ਤਹਿਤ 11 ਹਜ਼ਾਰ ਕਿੱਲੋ ਸਿੰਗਲ ਵਰਤੋਂ ਪਲਾਸਟਿਕ ਇਕੱਠਾ ਕਰਨ ਦਾ ਟੀਚਾ ਰੱਖਿਆ ਹੋਇਆ ਸੀ ਜਿਸਨੂੰ ਕਿ ਤਹਿ ਮਿਆਦ ਤੋਂ ਪਹਿਲਾਂ ਹੀ ਪ੍ਰਾਪਤ ਕਰ ਲਿਆ ਗਿਆ ਹੈ।ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਜ਼ਿਲ੍ਹਾ ਯੂਥ ਅਫ਼ਸਰ ਗੁਰਵਿੰਦਰ ਸਿੰਘ ਨੇ ਦੱਸਿਆ ਕਿ ਇਹ ਪੂਰਾ ਮਹੀਨਾ ਸਮੁੱਚਾ ਮੋਗਾ ਜ਼ਿਲ੍ਹਾ ਸਵੱਛਤਾ ਦੇ ਰੰਗ ਵਿੱਚ ਰੰਗਿਆ ਗਿਆ। ਉਨ੍ਹਾਂ ਕਿਹਾ ਕਿ ਅਜਿਹਾ ਪੂਰੇ ਜ਼ਿਲ੍ਹੇ ਅੰਦਰ ਪਹਿਲੀ ਵਾਰ ਹੀ ਹੋਇਆ ਹੈ ਕਿ ਸਮਾਜ ਦਾ ਹਰ ਵਰਗ ਚਾਹੇ ਉਹ ਯੂਥ ਕਲੱਬ, ਸਕੂਲ, ਮਹਿਲਾ ਗਰੁੱਪ, ਧਾਰਮਿਕ ਸੰਸਥਾਵਾਂ, ਮਿੰਊਸੀਪਲ ਕਮੇਟੀਆਂ, ਪੁਲਿਸ ਪ੍ਰਸ਼ਾਸ਼ਨ ਅਤੇ ਸਮਾਜ ਸੇਵੀ ਸੰਸਥਾਵਾਂ ਭਰਵੇਂ ਹੁੰਗਾਰੇ ਸਹਿਤ ਰਲ-ਮਿਲ ਕੇ ਇਸ ਦੇਸ਼ ਵਿਆਪੀ ਮੁਹਿੰਮ ਦਾ ਹਿੱਸਾ ਬਣੀਆਂ। ਉਨ੍ਹਾਂ ਮੁਹਿੰਮ ਦੀ ਸਫ਼ਲਤਾ ਲਈ ਸਾਰੇ ਸਹਿਯੋਗੀ ਵਿਭਾਗਾਂ ਦਾ ਦਿਲੋਂ ਧੰਨਵਾਦ ਕੀਤਾ।ਬਜ਼ੁਰਗਾਂ ਦਾ ਆਸ਼ੀਰਵਾਦ ਅਤੇ ਜ਼ਿਲ੍ਹਾ ਪ੍ਰਸ਼ਾਸ਼ਨ ਮੋਗਾ ਦੇ ਸਹਿਯੋਗ ਸਦਕਾ ਸ਼ੁਰੂ ਹੋਈ ਕਲੀਨ ਇੰਡੀਆ 2.0 ਮੁਹਿੰਮ ਦਾ ਪਿੰਡ ਕਾਹਨ ਸਿੰਘ ਵਾਲਾ ਵਿਖੇ ਸ਼ਾਨਦਾਰ ਸਮਾਪਨ ਹੋਇਆ। ਇਸ ਪ੍ਰੋਗਰਾਮ ਦੇ ਸੰਮਾਪਨ ਮੌਕੇ ਯੂਥ ਕਲੱਬ ਕਾਹਨ ਸਿੰਘ ਵਾਲਾ ਦੇ ਨੌਜਵਾਨਾਂ ਵੱਲੋਂ ਪਲਾਸਟਿਕ ਇਕੱਠਾ ਕਰਨ ਸਬੰਧੀ ਇਕ ਦਿਨਾ ਕੈਂਪ ਵੀ ਲਗਾਇਆ ਗਿਆ। ਇਸ ਦੌਰਾਨ ਕਲੱਬ ਦੇ ਮੈਂਬਰਾਂ ਵੱਲੋਂ ਪਿੰਡ ਦੀਆਂ ਜਨਤਕ ਥਾਵਾਂ ਵਿਖੇ ਪਲਾਸਟਿਕ ਇਕੱਠੀ ਕੀਤੀ ਗਈ।ਯੂਥ ਕਲੱਬਾਂ ਵੱਲੋਂ ਨਹਿਰੂ ਯੁਵਾ ਕੇਂਦਰ ਮੋਗਾ ਵੱਲੋਂ ਚਲਾਈ ਗਈ ਇਸ ਮੁਹਿੰਮ ਦੀ ਪੁਰਜ਼ੋਰ ਸ਼ਬਦਾਂ ਵਿੱਚ ਸ਼ਲਾਘਾ ਕੀਤੀ ਗਈ। ਕਲੱਬ ਦੇ ਪ੍ਰਧਾਨ ਮਨਪ੍ਰੀਤ ਸਿੰਘ ਅਤੇ ਕਨਵਰਦੀਪ ਸਿੰਘ ਦਾਰਾਪੁਰ ਨੇ ਕਿਹਾ ਕਿ ਪਲਾਸਟਿਕ ਸਾਡੀਆਂ ਆਉਣ ਵਾਲੀਆਂ ਨਸਲਾਂ ਲਈ ਇਕ ਅਹਿਮ ਚੁਣੌਤੀ ਹੈ, ਜਿਸਦਾ ਮੁਕਾਬਲਾ ਅਸੀਂ ਸਾਰੇ ਮਿਲਕੇ ਹੀ ਕਰ ਸਕਦੇ ਹਾਂ। ਉਨ੍ਹਾਂ ਕਿਹਾ ਕਿ ਪਿੰਡ ਪੱਧਰੀ ਕਲੱਬ ਵੀ ਪਿੰਡ ਨਿਵਾਸੀਆਂ ਨੂੰ ਇਸ ਪ੍ਰਤੀ ਲਗਾਤਾਰ ਜਾਗ੍ਰਿਤ ਕਰ ਰਹੇ ਹਨ। ਉਨ੍ਹਾਂ ਇਹ ਵੀ ਕਿਹਾ ਕਿ ਅਜਿਹੀਆਂ ਮੁਹਿੰਮਾਂ ਅੱਜ ਦੇ ਸਮੇਂ ਦੀ ਮੁੱਖ ਲੋੜ ਹੈ।

ਇਸ ਮੌਕੇ ਪ੍ਰੋਗਰਾਮ ਅਤੇ ਲੇਖਾ ਸਹਾਇਕ ਜੋਗਿੰਦਰ ਸਿੰਘ, ਸਹਾਇਕ ਪ੍ਰਦੀਪ ਰਾਏ, ਰਾਸ਼ਟਰੀ ਯੁਵਾ ਵਲੰਟੀਅਰ ਪਰਮਦੀਪ ਸਿੰਘ, ਗੁਰਜੀਤ ਸਿੰਘ, ਅਮਨਦੀਪ ਕੌਰ, ਜਸਵੀਰ ਕੌਰ, ਗੁਰਭੇਜ ਸਿੰਘ, ਸ਼ਿਵਜੋਤ ਕੌਰ, ਰਮਨਦੀਪ ਕੌਰ, ਨਵਜੋਤ ਕੌਰ ਅਤੇ ਬੂਟਾ ਸਿੰਘ ਤੋਂ ਇਲਾਵਾ ਯੂਥ ਕਲੱਬਾਂ ਦੇ ਅਹੁਦੇਦਾਰ ਅਤੇ ਵਲੰਟੀਅਰਜ਼ ਵੱਡੀ ਗਿਣਤੀ ਵਿੱਚ ਹਾਜ਼ਰ ਰਹੇ।

LEAVE A REPLY

Please enter your comment!
Please enter your name here