Home Protest ਪੁਰਾਣੀ ਪੈਨਸ਼ਨ ਸਕੀਮ ਹੂ ਬਹੂ ਲਾਗੂ ਕਰਨ ਲਈ ਪੰਜਾਬ ਸਰਕਾਰ ਤੁਰੰਤ ਨੋਟੀਫਿਕੇਸ਼ਨ...

ਪੁਰਾਣੀ ਪੈਨਸ਼ਨ ਸਕੀਮ ਹੂ ਬਹੂ ਲਾਗੂ ਕਰਨ ਲਈ ਪੰਜਾਬ ਸਰਕਾਰ ਤੁਰੰਤ ਨੋਟੀਫਿਕੇਸ਼ਨ ਜਾਰੀ ਕਰੇ- ਰਣਦੀਪ ਸਿੰਘ

64
0

ਫ਼ਤਹਿਗੜ੍ਹ ਸਾਹਿਬ, 2 ਨਵੰਬਰ  ( ਲਿਕੇਸ਼ ਸ਼ਰਮਾਂ, ਰੋਹਿਤ ਗੋਇਲ)-ਪੁਰਾਣੀ ਪੈਨਸ਼ਨ ਪ੍ਰਾਪਤੀ ਮੋਰਚਾ ਪੰਜਾਬ ਦੇ ਸੂਬਾ ਕਨਵੀਨਰ ਗੁਰਜੰਟ ਸਿੰਘ ਕੋਕਰੀ , ਕੋ ਕਨਵੀਨਰ ਰਣਦੀਪ ਸਿੰਘ ਫਤਿਹਗੜ੍ਹ ਸਾਹਿਬ, ਟਹਿਲ ਸਿੰਘ ਸਰਾਭਾ, ਕੰਵਲਜੀਤ  ਸਿੰਘ ਰੋਪੜ, ਦਰਸ਼ੀ ਕਾਂਤ  ਰਾਜਪੁਰਾ, ਜਸਵੀਰ ਕੌਰ ਮਾਹੀ, ਗੁਰਇਕਬਾਲ ਸਿੰਘ ਪੀ.ਏ.ਯੂ ਅਤੇ ਮੀਡੀਆ ਇੰਚਾਰਜ  ਜਸਵਿੰਦਰ ਸਿੰਘ ਨਿਹਾਲ ਸਿੰਘ ਵਾਲਾ   ਨੇ ਪੰਜਾਬ ਸਰਕਾਰ ਤੋਂ ਮੰਗ ਕੀਤੀ  ਹੈ ਕਿ ਨਵੀਂ ਪੈਨਸ਼ਨ ਸਕੀਮ ਰੱਦ ਕਰਕੇ ਪੁਰਾਣੀ ਪੈਨਸ਼ਨ ਸਕੀਮ ਹੂ ਬਹੂ  ਲਾਗੂ ਕਰਨ ਦਾ ਨੋਟੀਫਿਕੇਸ਼ਨ ਤੁਰੰਤ  ਜਾਰੀ  ਕੀਤਾ ਜਾਵੇ ਅਤੇ ਇਸ ਤੋਂ ਇਲਾਵਾ ਪੰਜਾਬ ਦੇ ਮੁਲਾਜ਼ਮਾਂ ਦਾ  ਹੁਣ ਤੱਕ ਪ੍ਰਾਈਵੇਟ ਕੰਪਨੀਆਂ ਕੋਲ ਸ਼ੇਅਰ ਮਾਰਕੀਟ ਵਿੱਚ ਲਗਾਇਆ ਗਿਆ ਲਗਭਗ 17 ਹਜ਼ਾਰ ਕਰੋੜ ਰੁਪਏ  ਵੀ ਵਾਪਸ ਲਿਆ ਕੇ ਮੁਲਾਜ਼ਮਾਂ ਦੇ ਜੀ.ਪੀ.ਐਫ ਖਾਤਿਆਂ ਵਿੱਚ ਪਾਇਆ ਜਾਵੇ| ਆਗੂਆਂ ਵੱਲੋਂ ਪੰਜਾਬ ਸਰਕਾਰ ਨੂੰ ਚਿਤਾਵਨੀ ਦਿਤੀ ਗਈ ਕਿ ਜੇਕਰ ਪੰਜਾਬ ਸਰਕਾਰ ਵੱਲੋਂ ਪੁਰਾਣੀ ਪੈਨਸ਼ਨ ਸਕੀਮ ਲਾਗੂ ਕਰਦੇ ਸਮੇਂ ਮੁਲਾਜ਼ਮਾਂ ਨਾਲ ਕੋਈ  ਬੇਇਨਸਾਫ਼ੀ ਕੀਤੀ  ਗਈ ਤਾਂ  ਪੁਰਾਣੀ ਪੈਨਸ਼ਨ ਪ੍ਰਾਪਤੀ ਮੋਰਚਾ 12 ਨਵੰਬਰ ਨੂੰ ਲੁਧਿਆਣਾ ਵਿਖੇ ਸੂਬਾਈ  ਕਰਕੇ ਮੀਟਿੰਗ ਵਿਚ ਅਗਲੇ ਸਖਤ ਐਕਸ਼ਨਾਂ ਦਾ ਐਲਾਨ ਕੀਤਾ ਜਾਵੇਗਾ ।
ਆਗੂਆਂ  ਨੇ ਕੁਿਹਾ ਕਿ ਪੁਰਾਣੀ ਪੈਨਸ਼ਨ ਪ੍ਰਾਪਤੀ ਮੋਰਚਾ ਪੰਜਾਬ ਦੀ ਅਗਵਾਈ ਹੇਠ  ਪਿਛਲੇ ਕਾਫ਼ੀ ਸਮੇਂ ਤੋਂ  ਪੁਰਾਣੀ ਪੈਨਸ਼ਨ ਸਕੀਮ ਦੀ ਬਹਾਲੀ ਲਈ  ਲਗਾਤਾਰ  ਸੰਘਰਸ਼  ਕੀਤਾ ਜਾ ਰਿਹਾ ਹੈ ਤੇ  ਇਸ ਸੰਘਰਸ਼ ਦੇ ਦਬਾਅ ਸਦਕਾ  17 ਅਗਸਤ ਨੂੰ ਪੰਜਾਬ ਦੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ  ਪੁਰਾਣੀ ਪੈਨਸ਼ਨ ਪ੍ਰਾਪਤੀ ਪੁਰਸ਼ਾਂ ਦੇ ਆਗੂਆਂ ਨਾਲ ਬੜੇ ਵਿਸਥਾਰ ਵਿੱਚ ਮੀਟਿੰਗ ਕਰ ਚੁੱਕੇ ਹਨ  । ਆਗੂਆਂ ਨੇ ਅਫਸੋਸ ਪ੍ਰਗਟ ਕੀਤਾ ਕਿ ਹੁਣ ਕੁੱਝ ਲੋਕ ਇਸ ਮੰਗ ਦੀ ਪ੍ਰਾਪਤੀ ਨੇਡ਼ੇ ਹੁੰਦੀ ਵੇਖ ਕੇ ਆਮ ਆਦਮੀ ਪਾਰਟੀ ਪੰਜਾਬ ਦਾ  ਹੱਥ ਠੋਕਾ ਬਣਕੇ ਕੰਮ ਕਰ ਰਹੇ ਹਨ ਜੋਕਿ ਨਿੰਦਣ ਯੋਗ ਕਾਰਵਾਈ ਹੈ  । ਆਗੂਆਂ ਨੇ ਪੰਜਾਬ ਦੇ ਸਮੂਹ ਵਿਭਾਗਾਂ , ਬੋਰਡਾਂ , ਨਿਗਮਾਂ ਤੇ ਯੂਨੀਵਰਸਿਟੀਆਂ ਵਿੱਚ   ਜਨਵਰੀ 2004  ਤੋੰ  ਬਾਅਦ ਭਰਤੀ ਸਮੂਹ ਮੁਲਾਜ਼ਮਾਂ ਨੂੰ ਭਰੋਸਾ ਦਿੱਤਾ ਕਿ  ਪੁਰਾਣੀ ਪੈਨਸ਼ਨ ਸਕੀਮ ਦੀ ਇਨ ਬਿਨ ਬਹਾਲੀ ਤੱਕ ਸੰਘਰਸ਼ ਜਾਰੀ ਰਹੇਗਾ ।

LEAVE A REPLY

Please enter your comment!
Please enter your name here