ਗੁਰਦਾਸਪੁਰ 08 ਮਾਰਚ (ਬਿਊਰੋ ਡੇਲੀ ਜਗਰਾਉਂ ਨਿਊਜ਼)ਸ੍ਰੀ ਹਰਗੋਬਿੰਦਪੁਰ ਦੇ ਪਿੰਡ ਵਾੜਾ ਦੇ ਨਜ਼ਦੀਕ ਖੇਤਾਂ ਵਿਚੋਂ ਇਕ ਨੌਜਵਾਨ ਦੀ ਲਾਸ਼ ਬਰਾਮਦ ਹੋਈ ਹੈ। ਮ੍ਰਿਤਕ ਨੌਜਵਾਨ ਦੀ ਪਛਾਣ ਮੰਗਾ 30 ਸਾਲਾ ਵਜੋਂ ਹੋਈ ਹੈ। ਮਿਲੀ ਜਾਣਕਾਰੀ ਮੁਤਾਬਿਕ ਨੌਜਵਾਨ ਨੂੰ ਟਰੱਕ ਡਰਾਈਵਰ ਦੱਸਿਆ ਜਾ ਰਿਹਾ ਹੈ।ਮਿਲੀ ਜਾਣਕਾਰੀ ਮੁਤਾਬਿਕ ਪੁਲਿਸ ਸੂਚਨਾ ਮਿਲਦੇ ਸਾਰ ਹੀ ਪਹੁੰਚ ਗਈ ਹੈ। ਪੁਲਿਸ ਨੇ ਨੌਜਵਾਨ ਦੀ ਲਾਸ਼ ਨੂੰ ਕਬਜ਼ੇ ਵਿੱਚ ਲਿਆ ਹੈ ਅਤੇ ਪੋਸਟਮਾਰਟਮ ਲਈ ਭੇਜ ਦਿੱਤਾ ਹੈ। ਪੁਲਿਸ ਦਾ ਕਹਿਣਾ ਹੈ ਕਿ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ।ਪੁਲਿਸ ਦਾ ਕਹਿਣਾ ਹੈ ਕਿ ਜਾਂਚ ਤੋਂ ਬਾਅਦ ਹੀ ਸਾਰੀ ਸਥਿਤੀ ਸਪੱਸ਼ਟ ਹੋਵੇਗੀ।