ਮੋਗਾ 4 ਨਵੰਬਰ ( ਕੁਲਵਿੰਦਰ ਸਿੰਘ ) -ਜਿਲ੍ਹਾ ਰੂਰਲ ਐਨ.ਜੀ.ਓ. ਕਲੱਬਜ ਐਸੋਸ਼ੀਏਸ਼ਨ ਜਿਲ੍ਹਾ ਮੋਗਾ ਦੀ ਇੱਕ ਅਹਿਮ ਅਤੇ ਖਾਸ ਮੀਟਿੰਗ ਜਿਲ੍ਹਾ ਪ੍ਰਧਾਨ ਹਰਭਿੰਦਰ ਸਿੰਘ ਜਾਨੀਆਂ ਦੀ ਪ੍ਰਧਾਨਗੀ ਹੇਠ ਮੁੱਖ ਦਫਤਰ ਬਸਤੀ ਗੋਬਿੰਦਗੜ੍ਹ ਵਿਖੇ ਹੋਈ ਜਿਸ ਵਿੱਚ ਸਾਰੇ ਬਲਾਕਾਂ ਦੇ ਮੁੱਖ ਅਹੁੱਦੇਦਾਰਾਂ ਨੇ ਹਿੱਸਾ ਲਿਆ। ਇਸ ਮੀਟਿੰਗ ਵਿੱਚ ਸੰਸਥਾ ਦੇ ਆਈ ਕਾਰਡ ਜਾਰੀ ਕਰਨ ਸਬੰਧੀ ਵਿਚਾਰ ਵਟਾਂਦਰਾ ਕੀਤਾ ਗਿਆ। ਜਿਸ ਅਨੁਸਾਰ ਸਾਰੇ ਬਲਾਕਾਂ ਵੱਲੋਂ ਆਪਣੇ ਤੌਰ ਤੇ ਮੀਟਿੰਗਾਂ ਆਯੋਜਿਤ ਕਰਕੇ 14 ਨਵੰਬਰ 2022 ਤੋਂ ਪਹਿਲਾਂ-ਪਹਿਲਾਂ ਆਪਣੇ ਫਾਰਮ ਜਿਲ੍ਹਾ ਦਫਤਰ ਕੋਲ ਜਮਾਂ ਕਰਵਾਉਣ ਦਾ ਮਤਾ ਪਾਸ ਕੀਤਾ ਗਿਆ।ਇਸ ਮੌਕੇ ਗੱਲਬਾਤ ਕਰਦਿਆਂ ਜਿਲ੍ਹਾ ਪ੍ਰਧਾਨ ਹਰਭਿੰਦਰ ਸਿੰਘ ਜਾਨੀਆਂ ਨੇ ਦੱਸਿਆ ਕਿ ਉਪਰੋਕਤ ਤੋਂ ਇਲਾਵਾ ਜਿਲ੍ਹਾ ਰੂਰਲ ਐਨ.ਜੀ.ਓ. ਕਲੱਬਜ ਐਸੋਸ਼ੀਏਸ਼ਨ ਜਿਲ੍ਹਾ ਮੋਗਾ ਵੱਲੋਂ ਸ਼੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਦੇ ਸਬੰਧ ਵਿੱਚ ਧਾਰਮਿਕ ਮੁਕਾਬਲੇ 08 ਨਵੰਬਰ 2022 ਨੂੰ ਮੁੱਖ ਦਫਤਰ ਵਿਖੇ ਕਰਵਾਏ ਜਾਣਗੇ। ਇਹ ਮੁਕਾਬਲੇ ਦੋ ਗਰੁੱਪਾਂ ਵਿੱਚ ਹੋਣਗੇ। ਪਹਿਲੇ ਗਰੁੱਪ ਵਿੱਚ 8 ਸਾਲ ਤੋਂ ਲੈ ਕੇ 14 ਸਾਲ ਦੇ ਅਤੇ ਦੂਸਰੇ ਗਰੁੱਪ ਵਿੱਚ 15 ਤੋਂ ਲੈ ਕੇ 22 ਸਾਲ ਤੱਕ ਦੇ ਲੜਕੇ ਲੜਕੀਆਂ ਭਾਗ ਲੈ ਸਕਦੇ ਹਨ। ਇਨ੍ਹਾਂ ਮੁਕਾਬਲਿਆ ਵਿੱਚ ਸ਼੍ਰੀ ਗੁਰੂ ਨਾਨਕ ਦੇਵ ਜੀ ਮਹਾਰਾਜ ਦੇ ਜੀਵਨ ਅਤੇ ਉਨ੍ਹਾਂ ਦੀਆਂ ਸਖਿਆਵਾਂ ਨਾਲ ਸਬੰਧਤ ਪ੍ਰਸ਼ਨ ਉੱਤਰ ਦੇ ਲਿਖਤੀ ਰੂਪ ਵਿੱਚ ਮੁਕਾਬਲੇ ਹੋਣਗੇ। ‘ਮਹਿਕ ਵਤਨ ਦੀ ਲਾਈਵ’ ਬਿਓਰੋ ਦੇ ਮੁੱਖ ਸੰਪਾਦਕ ਅਤੇ ਜਿਲ੍ਹਾ ਰੂਰਲ ਐਨ.ਜੀ.ਓ. ਕਲੱਬਜ ਐਸੋਸ਼ੀਏਸ਼ਨ ਦੇ ਜਿਲ੍ਹਾ ਪ੍ਰੈਸ ਸਕੱਤਰ ਭਵਨਦੀਪ ਸਿੰਘ ਪੁਰਬਾ ਨੇ ਦੱਸਿਆ ਕਿ ਇਨ੍ਹਾਂ ਧਾਰਮਿਕ ਮੁਕਾਬਲੇ ਵਿੱਚ ਭਾਗ ਲੈਣ ਵਾਲੇ ਸਾਰੇ ਹੀ ਵਿਿਦਆਰਥੀਆਂ ਨੂੰ ਮਹਿਕ ਵਤਨ ਦੀ ਫਾਉਂਡੇਸ਼ਨ ਸੁਸਾਇਟੀ ਵੱਲੋਂ ਧਾਰਮਿਕ ਅਤੇ ਸਾਹਿਤਕ ਪੁਸਤਕਾਂ ਨਾਲ ਸਨਮਾਨਿਤ ਕੀਤਾ ਜਾਵੇਗਾ। ਉਨ੍ਹਾਂ ਦੱਸਿਆ ਕਿ ਇਨ੍ਹਾਂ ਮੁਕਾਬਲੇ ਵਿੱਚ ਕੋਈ ਵੀ ਭਾਗ ਲੈ ਸਕਦਾ ਹੈ ਜਿਸ ਦੀ ਉਮਰ 8 ਸਾਲ ਤੋਂ ਲੈ ਕੇ 22 ਸਾਲ ਤੱਕ ਹੋਵੇ। ਉਨ੍ਹਾਂ ਕਿਹਾ ਕਿ ਇਨ੍ਹਾਂ ਮੁਕਾਬਲਿਆਂ ਵਿੱਚ ਭਾਗ ਲੈਣ ਵਾਲੇ ਲੜਕੇ ਲੜਕੀਆਂ ਐਨ.ਜੀ.ਓ. ਦੇ ਮੁੱਖ ਦਫਤਰ ਵਿੱਚ 7 ਨਵੰਬਰ ਤੋਂ ਪਹਿਲਾਂ-ਪਹਿਲਾਂ ਆਪਣੇ ਨਾਮ ਦਰਜ ਕਰਵਾਉਣ।ਇਸ ਮੀਟਿੰਗ ਵਿੱਚ ਚੀਫ ਪੈਟਰਨ ਮਹਿੰਦਰਪਾਲ ਲੂੰਬਾ, ਜਿਲ੍ਹਾ ਪ੍ਰਧਾਨ ਹਰਭਿੰਦਰ ਸਿੰਘ ਜਾਨੀਆਂ, ਸ੍ਰਪਰਸਤ ਗੁਰਸੇਵਕ ਸਿੰਘ ਸੰਨਿਆਸੀ, ਚੇਅਰਮੈਨ ਹਰਜਿੰਦਰ ਸਿੰਘ ਚੁਗਾਵਾਂ, ਜਿਲ੍ਹਾ ਪ੍ਰੈਸ ਸਕੱਤਰ ਭਵਨਦੀਪ ਸਿੰਘ ਪੁਰਬਾ, ਸਿਟੀ ਪ੍ਰਧਾਨ ਸੁਖਦੇਵ ਸਿੰਘ ਬਰਾੜ, ਰਾਮ ਸਿੰਘ ਜਾਨੀਆਂ, ਰਣਜੀਤ ਸਿੰਘ ਧਾਲੀਵਾਲ, ਜਗਤਾਰ ਸਿੰਘ ਜਾਨੀਆਂ, ਮੈਡਮ ਗੁਰਪ੍ਰੀਤ ਕੌਰ, ਲਖਵੀਰ ਸਿੰਘ ਭਿੰਡਰ, ਗੁਰਮੇਲ ਸਿੰਘ, ਹਰਿੰਦਰ ਸਿੰਘ ਸਿੱਧੂ, ਗੁਰਪ੍ਰੀਤ ਸਿੰਘ ਮਾਨ, ਕੰਨਵਲਜੀਤ ਸਿੰਘ, ਦਫਤਰ ਇੰਚਾਰਜ ਜਸਵੀਰ ਕੌਰ ਆਦਿ ਨੇ ਮੁੱਖ ਤੌਰ ਤੇ ਸਮੂਲੀਅਤ ਕੀਤੀ।
