ਜਗਰਾਉਂ, 4 ਨਵੰਬਰ ( ਬੌਬੀ ਸਹਿਜਲ, ਧਰਮਿੰਦਰ )-ਇੰਡੀਅਨ ਓਵਰਸੀਜ਼ ਬੈਂਕ ਜਗਰਾਓਂ ਸ਼ਾਖਾ ਵਲੋਂ ਮੈਨੇਜਰ ਕੁਮਾਰੀ ਭਾਵਨਾ ਦੀ ਅਗਵਾਈ ਹੇਠ ਪਿੰਡ ਕੋਠੇ ਪ੍ਰੇਮਸਰ ਵਿਖੇ ਵੀਰਵਾਰ ਨੂੰ ਰਾਸ਼ਟਰੀ ਚੌਕਸੀ ਜਾਗਰੂਕਤਾ ਹਫ਼ਤਾ ਮਨਾਇਆ ਗਿਆ। ਇਸ ਮੌਕੇ ਆਈ.ਓ.ਬੀ ਬੈਂਕ ਦੀ ਮੈਨੇਜਰ ਕੁਮਾਰੀ ਭਾਵਨਾ ਨੇ ਪਿੰਡ ਵਾਸੀਆਂ ਨੂੰ ਵਿਜੀਲੈਂਸ ਵਿਭਾਗ ਦੇ ਕੰਮਾਂ ਬਾਰੇ ਜਾਗਰੂਕ ਕੀਤਾ। ਉਨ੍ਹਾਂ ਕਿਹਾ ਕਿ ਅੱਜ ਸਮਾਜ ਵਿੱਚ ਭ੍ਰਿਸ਼ਟਾਚਾਰ ਦਾ ਬੋਲਬਾਲਾ ਹੈ ਅਤੇ ਹਰ ਵਰਗ ਦੇ ਲੋਕ ਆਪਣੇ ਕੰਮ ਕਰਵਾਉਣ ਲਈ ਕਿਸੇ ਨਾ ਕਿਸੇ ਕਿਸਮ ਦੀ ਰਿਸ਼ਵਤ ਲੈ ਕੇ ਇੱਕ ਦੂਜੇ ਤੋਂ ਕੰਮ ਕਰਵਾਉਂਦੇ ਹਨ ਜੋ ਕਿ ਗੈਰ-ਕਾਨੂੰਨੀ ਹੈ, ਕਿਉਂਕਿ ਜਿਹੜਾ ਵੀ ਵਿਅਕਤੀ ਰਿਸ਼ਵਤ ਲੈ ਕੇ ਜਾਂ ਦੇ ਕੇ ਕੰਮ ਕਰਵਾਉਂਦਾ ਹੈ, ਉਹ ਇੱਕ ਨਾ ਇੱਕ ਦਿਨ ਫੜਿਆ ਜਾਂਦਾ ਹੈ। ਅਜਿਹੇ ਵਿੱਚ ਸਾਨੂੰ ਸਾਰਿਆਂ ਨੂੰ ਭ੍ਰਿਸ਼ਟਾਚਾਰ ਤੋਂ ਦੂਰ ਰਹਿਣਾ ਚਾਹੀਦਾ ਹੈ। ਭ੍ਰਿਸ਼ਟਾਚਾਰ ਵਿੱਚ ਸ਼ਾਮਲ ਵਿਅਕਤੀ ਦੀ ਕੋਈ ਸੁਣਵਾਈ ਨਹੀਂ ਹੁੰਦੀ ਅਤੇ ਅਜਿਹੇ ਭ੍ਰਿਸ਼ਟਾਚਾਰੀਆਂ ’ਤੇ ਸ਼ਿਕੰਜਾ ਕੱਸਣ ਲਈ ਵਿਜੀਲੈਂਸ ਵਿਭਾਗ ਦੀ ਲਗਾਤਾਰ ਨਜ਼ਰ ਹੈ। ਇਸ ਮੌਕੇ ਬੈਂਕ ਮੈਨੇਜਰ ਕੁਮਾਰੀ ਭਾਵਨਾ ਨੇ ਪਿੰਡ ਵਾਸੀਆਂ ਨੂੰ ਭ੍ਰਿਸ਼ਟਾਚਾਰ ਨੂੰ ਰੋਕਣ, ਭ੍ਰਿਸ਼ਟਾਚਾਰੀਆਂ ਖ਼ਿਲਾਫ਼ ਕਾਰਵਾਈ, ਭ੍ਰਿਸ਼ਟਾਚਾਰ ਕਾਰਨ ਹੋਣ ਵਾਲੇ ਨੁਕਸਾਨ ਬਾਰੇ ਜਾਣੂ ਕਰਵਾਇਆ। ਉਨ੍ਹਾਂ ਕਿਹਾ ਕਿ ਭ੍ਰਿਸ਼ਟਾਚਾਰ ਕਰਨ ਵਾਲੇ ਕਦੇ ਵੀ ਕਾਨੂੰਨ ਤੋਂ ਭੱਜ ਨਹੀਂ ਸਕਦੇ ਅਤੇ ਕਦੇ ਕਾਨੂੰਨ ਦੀ ਗ੍ਰਿਫ਼ਤ ਵਿੱਚ ਵੀ ਆ ਜਾਂਦੇ ਹਨ। ਅਜਿਹੀ ਸਥਿਤੀ ਵਿੱਚ ਇਮਾਨਦਾਰੀ ਨੂੰ ਕਾਇਮ ਰੱਖਣ ਅਤੇ ਆਪਣਾ ਕਾਰੋਬਾਰ ਅਤੇ ਨੌਕਰੀ ਕਰਕੇ ਪਰਿਵਾਰ ਦਾ ਪਾਲਣ ਪੋਸ਼ਣ ਕਰਨ ਦੀ ਲੋੜ ਹੈ। ਆਈਓਬੀ ਬੈਂਕ ਤੋਂ ਸੇਵਾਮੁਕਤ ਬੈਂਕ ਅਫਸਰ ਨਛੱਤਰ ਸਿੰਘ ਨੇ ਪਿੰਡ ਵਾਸੀਆਂ ਨੂੰ ਭ੍ਰਿਸ਼ਟਾਚਾਰ ਤੋਂ ਦੂਰ ਰਹਿਣ ਦੀ ਅਪੀਲ ਕੀਤੀ। ਇਸ ਮੌਕੇ ਆਈਓਬੀ ਬੈਂਕ ਦੀ ਮੈਨੇਜਰ ਕੁਮਾਰੀ ਭਾਵਨਾ ਨੇ ਪਿੰਡ ਵਾਸੀਆਂ ਨੂੰ ਭ੍ਰਿਸ਼ਟਾਚਾਰ ਵਿਰੁੱਧ ਸਹੁੰ ਚੁਕਾਈ। ਇਸ ਮੌਕੇ ਪੁਸ਼ਪਿੰਦਰ ਸਿੰਘ, ਗੁਰਮੀਤ ਸਿੰਘ ਪ੍ਰਧਾਨ, ਮਲਕੀਤ ਸਿੰਘ, ਰਣਜੀਤ ਸਿੰਘ ਮਾਨ, ਹੈਪੀ ਢੋਲਣ, ਜਗ ਅਖਾੜਾ, ਗੁਰਮੀਤ ਕੌਰ ਅਤੇ ਹੋਰ ਮੈਂਬਰ ਹਾਜ਼ਰ ਸਨ।
