ਜਗਰਾਉਂ, 4 ਨਵੰਬਰ ( ਲਿਕੇਸ਼ ਸ਼ਰਮਾਂ, ਮੋਹਿਤ ਜੈਨ)-ਹਰ ਸਾਲ ਦੀ ਤਰ੍ਹਾਂ ਸਵਾਮੀ ਰੂਪ ਚੰਦ ਜੈਨ ਸੀਨੀਅਰ ਸੈਕੰਡਰੀ ਸਕੂਲ ਪ੍ਰਿੰਸੀਪਲ ਸ੍ਰੀਮਤੀ ਰਾਜਪਾਲ ਕੌਰ ਦੀ ਅਗਵਾਈ ਹੇਠ ਛੇਵੀਂ ਤੋਂ ਅੱਠਵੀਂ ਤੱਕ ਦੇ ਵਿਦਿਆਰਥੀਆਂ ਵਿਚਕਾਰ ਕਹਾਣੀ ਪ੍ਰਤੀਯੋਗਤਾ ਕਰਵਾਈ ਗਈ ਇਸ ਪ੍ਰਤੀਯੋਗਤਾ ਵਿਚ ਬੱਚਿਆਂ ਨੇ ਬੜੀ ਦਿਲਚਸਪੀ ਨਾਲ ਭਾਗ ਲਿਆ। ਉਨ੍ਹਾਂ ਬੱਚਿਆਂ ਵੱਲੋਂ ਬੜੇ ਉਤਸ਼ਾਹ ਅਤੇ ਆਤਮ ਵਿਸ਼ਵਾਸ ਨਾਲ ਕਹਾਣੀ ਪੇਸ਼ਕਸ਼ ਮੁਕਾਬਲੇ ਵਿਚ ਸ਼ਾਨਦਾਰ ਢੰਗ ਨਾਲ ਆਪਣੇ ਹੁਨਰ ਦਾ ਪ੍ਰਗਟਾਵਾ ਕੀਤਾ ਗਿਆ ਅਤੇ ਵੱਖ-ਵੱਖ ਵਿਸ਼ਿਆਂ ਨਾਲ ਸਬੰਧਤ ਕਹਾਣੀਆਂ ਬੜੇ ਹੀ ਸੁਚੱਜੇ ਢੰਗ ਨਾਲ ਪੇਸ਼ ਕਰਕੇ ਸਰੋਤਿਆਂ ਦਾ ਧਿਆਨ ਆਪਣੇ ਵੱਲ ਕੇਂਦ੍ਰਿਤ ਕਰਕੇ ਪ੍ਰਸੰਸਾ ਦੇ ਪਾਤਰ ਬਣੇ। ਇਸ ਪ੍ਰਤੀਯੋਗਤਾ ਵਿਚ ਛੇਵੀ ਕਲਾਸ ਦੇ ਵਿਦਿਆਰਥੀ ਤੁਸ਼ਾਰ ਕਪਾਹੀ ਨੇ ਪਹਿਲਾ ਸਥਾਨ ਹਾਸਲ ਕੀਤਾ ਛੇਵੀਂ ਕਲਾਸ ਦੇ ਵਿਦਿਆਰਥੀ ਅੰਸ਼ੂ ਦੁੱਗਲ ਨੇ ਦੂਜਾ ਸਥਾਨ ਤੇ ਸੱਤਵੀਂ ਏ ਕਲਾਸ ਦੇ ਵਿਦਿਆਰਥੀ ਅਵਤਾਰ ਸਿੰਘ ਨੇ ਤੀਜਾ ਸਥਾਨ ਪ੍ਰਾਪਤ ਕੀਤਾ।ਪ੍ਰਿੰਸੀਪਲ ਸ਼੍ਰੀਮਤੀ ਰਾਜਪਾਲ ਕੌਰ ਜੀ ਨੇ ਉਨ੍ਹਾਂ ਬੱਚਿਆਂ ਦੀ ਮਿਹਨਤ ਅਤੇ ਕਾਰਗੁਜ਼ਾਰੀ ਲਈ ਉਹਨਾਂ ਦੀ ਹੋਂਸਲਾ ਅਫਜਾਈ ਕੀਤੀ ਤੇ ਭਵਿੱਖ ਲਈ ਸ਼ੁਭਕਾਮਨਾਵਾਂ ਦਿੱਤੀਆਂ। ਉਹ ਅਕਸਰ ਹੀ ਬੱਚਿਆਂ ਨੂੰ ਪੜ੍ਹਾਈ ਦੇ ਨਾਲ-ਨਾਲ ਵੱਖ-ਵੱਖ ਗਤੀਵਿਧੀਆਂ ਕਰਵਾਕੇ ਬੱਚਿਆਂ ਅੰਦਰ ਪਾਈ ਜਾਣ ਵਾਲੀ ਕਲਾ ਨੂੰ ਬਾਹਰ ਕੱਢ ਕੇ ਉਸ ਵਿੱਚ ਹੋਰ ਨਿਖਾਰਨ ਦੇ ਉਪਰਾਲੇ ਕਰਦੇ ਰਹਿੰਦੇ ਹਨ ਤਾਂ ਜੋ ਬੱਚਿਆਂ ਅੰਦਰਲੀ ਝਿਜਕ ਨੂੰ ਦੂਰ ਕਰਕੇ ਭਵਿੱਖ ਵਿੱਚ ਆਤਮ-ਵਿਸ਼ਵਾਸ ਨਾਲ ਗੁਜ਼ਰਣ ਦੇ ਯੋਗ ਬਣਾਇਆ ਜਾ ਸਕੇ ਤੇ ਉਹਨਾਂ ਹਮੇਸ਼ਾ ਹੀ ਇਸ ਮੁਕਾਬਲੇਬਾਜ਼ੀ ਦੇ ਦੌਰ ਵਿੱਚ ਬੱਚਿਆਂ ਨੂੰ ਅੱਗੇ ਲਿਆਉਣ ਅਤੇ ਉਨ੍ਹਾਂ ਦਾ ਸਰਵਪੱਖੀ ਵਿਕਾਸ ਕਰਨ ਲਈ ਜਾਗਰੂਕ ਰਹਿੰਦੇ ਹਨ। ਇਸ ਪ੍ਰਤੀਯੋਗਿਤਾ ਤੋਂ ਬਆਦ ਪ੍ਰਿੰਸੀਪਲ ਸ਼੍ਰੀਮਤੀ ਰਾਜ ਪਾਲ ਕੌਰ ਵੱਲੋਂ ਬੱਚਿਆਂ ਨੂੰ ਉਚੇਰੀ ਪੜ੍ਹਾਈ ਦੇ ਨਾਲ-ਨਾਲ ਹਰ ਪ੍ਰਤੀਯੋਗਤਾ ਵਿੱਚ ਵੱਧ ਚੜ੍ਹ ਕੇ ਹਿੱਸਾ ਲੈਣ ਲਈ ਪ੍ਰੇਰਨਾ ਦਿੱਤੀ।
