Home Education ਬੱਚਿਆਂ ਨੂੰ ਆਉਣ ਵਾਲੀਆਂ ਚੁਨੌਤੀਆਂ ਲਈ ਤਿਆਰ ਕਰਨਾ ਸਾਡੀ ਜ਼ਿੰਮੇਵਾਰੀ: ਡਿਪਟੀ ਕਮਿਸ਼ਨਰ

ਬੱਚਿਆਂ ਨੂੰ ਆਉਣ ਵਾਲੀਆਂ ਚੁਨੌਤੀਆਂ ਲਈ ਤਿਆਰ ਕਰਨਾ ਸਾਡੀ ਜ਼ਿੰਮੇਵਾਰੀ: ਡਿਪਟੀ ਕਮਿਸ਼ਨਰ

85
0

ਫ਼ਤਹਿਗੜ੍ਹ ਸਾਹਿਬ, 4 ਨਵੰਬਰ:- ( ਰਾਜਨ ਜੈਨ, ਰੋਹਿਤ ਗੋਇਲ) -ਬਚਿਆਂ ਨੂੰ ਜਿੰਦਗੀ ਵਿੱਚ ਆਉਣ ਵਾਲੀਆਂ ਚੁਣੋਤੀਆਂ ਲਈ ਤਿਆਰ ਕਰਨਾ ਸਾਡੀ ਸਾਰਿਆਂ ਦੀ ਜਿੰਮੇਵਾਰੀ ਬਣਦੀ ਹੈ ਕਿਉਂਕਿ ਅੱਜ ਦੇ ਵਿਦਿਆਰਥੀ ਕੱਲ ਦੇ ਬਿਹਤਰ ਆਗੂ ਹੋ ਸਕਦੇ ਹਨ। ਇਸ ਲਈ ਸਾਰਿਆਂ ਨੂੰ ਆਪਣੀ ਜਿੰਮੇਵਾਰੀ ਸਮਝਦੇ ਹੋਏ ਬੱਚਿਆਂ ਨੂੰ ਆਉਣ ਵਾਲੇ ਕੱਲ ਲਈ ਤਿਆਰ ਕਰਨਾ ਚਾਹੀਦਾ ਹੈ। ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਡਿਪਟੀ ਕਮਿਸ਼ਨਰ ਸ਼੍ਰੀਮਤੀ ਪਰਨੀਤ ਸ਼ੇਰਗਿੱਲ ਨੇ ਡੀ.ਸੀ. ਰਿਹਾਇਸ਼ ਵਿਖੇ ਸਰਕਾਰੀ ਸਕੂਲਾਂ ਵਿੱਚ ਪੜ੍ਹਦੇ ਵੱਖ-ਵੱਖ ਕਲਾਸਾਂ ਦੇ ਟਾਪਰ ਬੱਚਿਆਂ ਨਾਲ ਚਾਹ ਦਾ ਕੱਪ ਸਾਂਝਾ ਕਰਨ ਮੌਕੇ ਗੱਲਬਾਤ ਕਰਦਿਆਂ ਕੀਤਾ। ਉਨ੍ਹਾਂ ਵਿਦਿਆਰਥੀਆਂ ਨੂੰ ਪ੍ਰੇਰਿਤ ਕਰਦਿਆਂ ਕਿਹਾ ਕਿ ਆਪਣੀ ਪੜ੍ਹਾਈ ਹੋਰ ਵੀ ਵਧੇਰੇ ਮਿਹਨਤ ਨਾਲ ਕਰੋ ਤਾਂ ਜੋ ਉਹ ਆਪਣੇ ਦੇਸ਼ ਤੇ ਸੂਬੇ ਦਾ ਨਾਮ ਰੌਸ਼ਨ ਕਰ ਸਕਣ।

        ਡਿਪਟੀ ਕਮਿਸ਼ਨਰ ਨੇ ਅਧਿਆਪਕਾਂ ਨੂੰ ਆਖਿਆ ਕਿ ਸਿਹਤਮੰਦ ਸਮਾਜ ਦੀ ਸਿਰਜਣਾ ਵਿੱਚ ਆਧਿਆਪਕ ਵਰਗ ਦਾ ਅਹਿਮ ਯੋਗਦਾਨ ਹੁੰਦਾ ਹੈ ਇਸ ਲਈ ਵਿਦਿਆਰਥੀਆਂ ਨੂੰ ਅੱਜ ਦੇ ਮੁਕਾਬਲੇ ਦੇ ਯੁੱਗ ਲਈ ਚੰਗੀ ਤਰ੍ਹਾਂ ਤਿਆਰ ਕੀਤਾ ਜਾਵੇ ਤਾਂ ਜੋ ਇਹ ਬੱਚੇ ਅੱਗੇ ਚੱਲ ਕੇ ਉਚ ਆਹੁਦੇ ਹਾਸਲ ਕਰ ਸਕਣ। ਉਨ੍ਹਾਂ ਕਿਹਾ ਕਿ ਸਰਕਾਰੀ ਸਕੂਲਾਂ ਵਿੱਚ ਪੜ੍ਹਦੇ ਬੱਚਿਆਂ ਦਾ ਭਵਿੱਖ ਬਹੁਤ ਉਜਵਲ ਹੈ ਅਤੇ ਸਰਕਾਰ ਵੱਲੋਂ ਸਿੱਖਿਆ ਦੇ ਖੇਤਰ ਵਿੱਚ ਕੀਤੀਆਂ ਪ੍ਰਾਪਤੀਆਂ ਕਾਰਨ ਸਰਕਾਰੀ ਸਕੂਲਾਂ ਵਿੱਚ ਪੜ੍ਹਾਈ ਦੇ ਮਿਆਰ ਵਿੱਚ ਬਹੁਤ ਸੁਧਾਰ ਹੋਇਆ ਹੈ।ਸ਼੍ਰੀਮਤੀ ਪਰਨੀਤ ਸ਼ੇਰਗਿੱਲ ਨੇ 10+2 ਜਮਾਤ ਵਿੱਚ 98.40 ਫੀਸਦੀ ਅੰਕ ਹਾਸਲ ਕਰਨ ਵਾਲੀ ਨੇਹਾ (ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਬਸੀ ਪਠਾਣਾ (ਲੜਕੀਆਂ), 98.20 ਫੀਸਦੀ ਅੰਕ ਹਾਸਲ ਕਰਨ ਵਾਲੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਅਮਲੋਹ ਦੇ ਵਿਦਿਆਰਥੀ ਮਨਜੋਬਨ ਸਿੰਘ, 98 ਫੀਸਦੀ ਅੰਕ ਹਾਸਲ ਕਰਨ ਵਾਲੀ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਅਮਲੋਹ ਦੀ ਵਿਦਿਆਰਥਣ ਦਿਲਪ੍ਰੀਤ ਕੌਰ, 98 ਫੀਸਦੀ ਅੰਕ ਹਾਸਲ ਕਰਨ ਵਾਲੀ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਬਾਲਪੁਰ ਦੀ ਵਿਦਿਆਰਥਣ ਤਰਨਪ੍ਰੀਤ ਕੌਰ ਅਤੇ 97.80 ਫੀਸਦੀ ਅੰਕ ਹਾਸਲ ਕਰਨ ਵਾਲੀ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਭੜੀ ਦੀ ਵਿਦਿਆਰਕਣ ਪ੍ਰਭਜੋਤ ਕੌਰ, 10ਵੀਂ ਜਮਾਤ ਵਿੱਚ 98.31 ਫੀਸਦੀ ਅੰਕ ਹਾਸਲ ਕਰਨ ਵਾਲੀ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਖਮਾਣੋਂ ਕਲਾਂ ਦੀ ਵਿਦਿਆਰਥਣ ਮਨਜੋਤ ਕੌਰ, 97.69 ਫੀਸਦੀ ਅੰਕ ਹਾਸਲ ਕਰਨ ਵਾਲਾ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਖਮਾਣੋਂ ਕਲਾਂ ਦਾ ਵਿਦਿਆਰਥੀ ਸੇਹਰਾਬ ਸਿੰਘ ਜਵੰਧਾ, 97.38 ਫੀਸਦੀ ਅੰਕ ਹਾਸਲ ਕਰਨ ਵਾਲੀ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ (ਲੜਕੀਆਂ) ਸੰਘੋਲ ਦੀ ਵਿਦਿਆਰਥਣ ਬਿੰਦਿਆ, 97.23 ਫੀਸਦੀ ਅੰਕ ਹਾਸਲ ਕਰਨ ਵਾਲੀ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਲਖਨਪੁਰ ਦੀ ਵਿਦਿਆਰਕਣ ਸਿਮਰਨਜੋਤ ਕੌਰ ਅਤੇ 97.23 ਫੀਸਦੀ ਅੰਕ ਹਾਸਲ ਕਰਨ ਵਾਲੀ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ (ਲੜਕੀਆਂ) ਅਮਲੋਹ ਦੀ ਵਿਦਿਆਰਥਣ ਮਹਿਕ ਨਾਲ ਗੱਲਬਾਤ ਕੀਤੀ ਅਤੇ ਆਪਣੇ ਤਜ਼ਰਬੇ ਸਾਂਝੇ ਕੀਤੇ।

        ਡਿਪਟੀ ਕਮਿਸ਼ਨਰ ਨਾਲ ਚਾਹ ਦਾ ਕੱਪ ਸਾਂਝਾ ਕਰਨ ਵਾਲੇ ਵਿਦਿਆਰਥੀਆਂ ਵਿੱਚ ਸਰਕਾਰੀ ਸਕੂਲਾਂ ਵਿੱਚ ਕਰਵਾਏ ਬੁੱਕ ਮਾਰਕ ਮੁਕਾਬਲੇ ਵਿੱਚ ਪਹਿਲਾ ਸਥਾਨ ਹਾਸਲ ਕਰਨ ਵਾਲੀ ਸਰਗਮਪ੍ਰੀਤ, ਦੂਜਾ ਸਥਾਨ ਹਾਸਲ ਕਰਨ ਵਾਲੀ ਪ੍ਰਿੰਸੀ, ਤੀਜਾ ਸਥਾਨ ਹਾਸਲ ਕਰਨ ਵਾਲੀ ਮੁਸਕਾਨ, ਚੌਥਾ ਸਥਾਨ ਹਾਸਲ ਕਰਨ ਵਾਲਾ ਸੂਰਜ ਅਤੇ ਪੰਜਵਾਂ ਸਥਾਨ ਹਾਸਲ ਕਰਨ ਵਾਲੀ ਹਰਜੀਤ ਕੌਰ ਨੇ ਵੀ ਡਿਪਟੀ ਕਮਿਸ਼ਨਰ ਨਾਲ ਗੱਲਬਾਤ ਕੀਤੀ। ਵਰਨਣਯੋਗ ਹੈ ਕਿ ਡੀ.ਸੀ. ਨਾਲ ਚਾਹ ਦਾ ਕੱਪ ਸਾਂਝਾ ਕਰਨ ਵਾਲੇ ਵਿਦਿਆਰਥੀਆਂ ਵਿੱਚ ਭਾਰੀ ਖੁਸ਼ੀ ਪਾਈ ਗਈ।ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ (ਵਿਕਾਸ ਦਿਨੇਸ਼ ਵਸ਼ਿਸ਼ਟ, ਜ਼ਿਲ੍ਹਾ ਵਿਕਾਸ ਤੇ ਪੰਚਾਇਤ ਅਫਸਰ ਹਿਤੇਨ ਕਪਿਲਾ, ਉਪ ਜ਼ਿਲ੍ਹਾ ਸਿੱਖਿਆ ਅਫਸਰ (ਸੈਕੰਡਰੀ) ਸਮਸ਼ੇਰ ਸਿੰਘ, ਮਿਸ: ਆਰਜੂ ਅਗਰਵਾਲ ਤੋਂ ਇਲਾਵਾ ਵਿਦਿਆਰਥੀਆਂ ਦੇ ਅਧਿਆਪਕ ਤੇ ਮਾਪੇ ਵੀ ਮੌਜੂਦ ਸਨ।

LEAVE A REPLY

Please enter your comment!
Please enter your name here