Home ਖੇਤੀਬਾੜੀ ਪਰਾਲੀ ਦੀ ਸਾਂਭ ਸੰਭਾਲ ਅਤੇ ਕਣਕ ਦੀ ਸਿੱਧੀ ਬਿਜਾਈ ਲਈ ਸਬਸਿਡੀ ਤੇ...

ਪਰਾਲੀ ਦੀ ਸਾਂਭ ਸੰਭਾਲ ਅਤੇ ਕਣਕ ਦੀ ਸਿੱਧੀ ਬਿਜਾਈ ਲਈ ਸਬਸਿਡੀ ਤੇ ਮਸ਼ੀਨਾਂ ਖਰੀਦਣ ਲਈ ਮਿਆਦ ਵਿੱਚ ਵਾਧਾ

88
0

ਮੋਗਾ, 6 ਨਵੰਬਰ ( ਮਿਅੰਕ ਜੈਨ) – ਪੰਜਾਬ ਸਰਕਾਰ ਵੱਲੋਂ ਸੂਬੇ ਵਿਚ ਪਰਾਲੀ ਦੀ ਸਾਂਭ ਸੰਭਾਲ ਲਈ ਕਿਸਾਨਾਂ ਦੀ ਮਦਦ ਕਰਨ ਲਈ ਕਈ ਵੱਡੇ ਫੈਸਲੇ ਲਏ ਜਾ ਰਹੇ ਹਨ। ਇਸੇ ਲੜੀ ਦੇ ਤਹਿਤ ਪੰਜਾਬ ਸਰਕਾਰ ਨੇ ਫੈਸਲਾ ਲਿਆ ਹੈ ਕਿ ਪਰਾਲੀ ਦੀ ਸਾਂਭ ਸੰਭਾਲ ਅਤੇ ਕਣਕ ਦੀ ਸਿੱਧੀ ਬਿਜਾਈ ਲਈ ਸਬਸਿਡੀ ਤੇ ਮਸ਼ੀਨਾਂ ਖਰੀਦਣ ਲਈ ਕਿਸਾਨਾ ਨੂੰ ਜਾਰੀ ਕੀਤੀਆਂ ਪ੍ਰਵਾਨਗੀਆਂ ਦੀ ਮਿਆਦ ਵਿੱਚ 20 ਨਵੰਬਰ ਤੱਕ ਵਾਧਾ ਕੀਤਾ ਗਿਆ ਹੈ।ਡਿਪਟੀ ਕਮਿਸ਼ਨਰ ਕੁਲਵੰਤ ਸਿੰਘ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਜਿਨ੍ਹਾਂ ਮਸ਼ੀਨਾਂ ਦੀਆਂ ਪ੍ਰਵਾਨਗੀਆਂ ਦੀ ਮਿਆਦ ਮਿਤੀ 7 ਨਵੰਬਰ, 2022 ਤੱਕ ਖਤਮ ਹੋ ਰਹੀ ਹੈ, ਉਨ੍ਹਾਂ ਦੀ ਮਿਆਦ ਵਿੱਚ 20 ਨਵੰਬਰ, 2022 ਤੱਕ ਦਾ ਵਾਧਾ ਕੀਤਾ ਗਿਆ ਹੈ।ਇਸ ਦੇ ਨਾਲ ਹੀ ਉਹਨਾਂ ਨੇ ਦੱਸਿਆ ਕਿ ਬੇਲਰ ਰੈਕ ਦੀਆਂ ਹੁਣ ਤੋਂ ਜਾਰੀ ਕੀਤੀਆਂ ਜਾਣ ਵਾਲੀਆਂ ਪ੍ਰਵਾਨਗੀਆਂ ਦੀ ਮਿਆਦ 21 ਦਿਨ ਦੀ ਹੋਵੇਗੀ। ਇਹ ਫੈਸਲਾ ਸਰਕਾਰ ਵੱਲੋਂ ਕਿਸਾਨਾਂ ਦੀ ਪਰਾਲੀ ਦੀ ਸਾਂਭ ਸੰਭਾਲ ਅਤੇ ਕਣਕ ਦੀ ਸਿੱਧੀ ਬਿਜਾਈ ਕਰਨ ਲਈ ਵੱਧ ਤੋਂ ਵੱਧ ਮਦਦ ਕਰਨ ਦੇ ਮਕਸਦ ਨਾਲ ਲਿਆ ਗਿਆ ਹੈ। ਇਸ ਦੇ ਨਾਲ ਹੀ ਉਨ੍ਹਾਂ ਕਿਸਾਨਾਂ ਨੂੰ ਅਪੀਲ ਕੀਤੀ ਕਿ ਸਰਕਾਰ ਦੀਆਂ ਇਹਨਾਂ ਸਕੀਮਾਂ ਦਾ ਵੱਧ ਤੋਂ ਵੱਧ ਲਾਭ ਉਠਾ ਕੇ ਵਾਤਾਵਰਨ ਨੂੰ ਪਲੀਤ ਹੋਣ ਤੋਂ ਬਚਾਓ।

LEAVE A REPLY

Please enter your comment!
Please enter your name here