Home National ਬਾਬਾ ਵਡਭਾਗ ਸਿੰਘ ਜੀ ਦੇ ਮੇਲੇ ਸਬੰਧੀ ਭਾਰੀ ਵਾਹਨਾਂ ਨੂੰ ਅੰਤਰਰਾਜੀ ਬੈਰੀਅਰ...

ਬਾਬਾ ਵਡਭਾਗ ਸਿੰਘ ਜੀ ਦੇ ਮੇਲੇ ਸਬੰਧੀ ਭਾਰੀ ਵਾਹਨਾਂ ਨੂੰ ਅੰਤਰਰਾਜੀ ਬੈਰੀਅਰ ਊਨਾ (ਹਿਮਾਚਲ ਪ੍ਰਦੇਸ਼) ਤੋਂ ਅੱਗੇ ਆਉਣ ਦੀ ਆਗਿਆ ਨਹੀਂ ਹੋਵੇਗੀ

92
0


ਮੋਗਾ, 8 ਮਾਰਚ (ਕੁਲਵਿੰਦਰ ਸਿੰਘ) – ਮੈੜੀ (Mairi) ਸਬ ਡਵੀਜ਼ਨ ਅੰਬ, ਜ਼ਿਲ੍ਹਾ ਊਨਾ, ਹਿਮਾਚਲ ਪ੍ਰਦੇਸ਼ ਸਥਿਤ ਬਾਬਾ ਵਡਭਾਗ ਸਿੰਘ ਜੀ ਹੋਲੀ ਮੇਲੇ ਦੇ ਲਈ ਭਾਰੀ ਵਾਹਨਾਂ ਸਮੇਤ ਸ਼ਰਧਾਲੂਆਂ ਦੇ ਹਿਮਾਚਲ ਪ੍ਰਦੇਸ਼ ਦੀ ਸਰਹੱਦ ਦੀ ਸੀਮਾ ਅੰਦਰ ਪ੍ਰਵੇਸ਼ ਕਰਨ ਦੀ ਪਾਬੰਦੀ ਲਗਾਈ ਹੈ। ਊਨਾ ਦੇ ਡਿਪਟੀ ਕਮਿਸ਼ਨਰ ਰਾਘਵ ਸ਼ਰਮਾ ਵੱਲੋਂ ਜਾਰੀ ਪੱਤਰ ਵਿੱਚ ਦੱਸਿਆ ਗਿਆ ਹੈ ਕਿ ਪੰਜਾਬ, ਹਰਿਆਣਾ ਅਤੇ ਉੱਤਰ ਪ੍ਰਦੇਸ਼ ਸਮੇਤ ਹੋਰ ਵੱਖ-ਵੱਖ ਰਾਜਾਂ ਤੋਂ ਵੱਡੀ ਗਿਣਤੀ ਵਿਚ ਸ਼ਰਧਾਲੂ ਟਰੱਕਾਂ, ਟਰੈਕਟਰਾਂ, ਟਰਾਲੀਆਂ ਤੇ ਟਰਾਲਿਆਂ ਆਦਿ ਵਿਚ ਸਵਾਰ ਹੋ ਕੇ ਬਾਬਾ ਵਡਭਾਗ ਸਿੰਘ ਜੀ ਦੇ ਮੇਲੇ ਵਿਚ ਸ਼ਾਮਲ ਹੋਣ ਲਈ ਆਉਂਦੇ ਹਨ ਪਰ ਜ਼ਿਲ੍ਹਾ ਊਨਾ ਦੀ ਸੀਮਾ ਤੋਂ ਅੱਗੇ ਭਾਰੀ ਵਾਹਨਾਂ ਨੂੰ ਆਉਣ ਦੀ ਆਗਿਆ ਨਹੀਂ ਹੋਵੇਗੀ, ਇਸ ਸਬੰਧੀ ਅੰਤਰਰਾਜੀ ਬੈਰੀਅਰ ਉੱਤੇ ਪੁਲਿਸ ਕਰਮਚਾਰੀਆਂ ਦੀ ਡਿਊਟੀ ਲਗਾਈ ਹੈ। ਡਿਪਟੀ ਕਮਿਸ਼ਨਰ ਨੇ ਸਾਰੇ ਸ਼ਰਧਾਲੂਆਂ ਨੂੰ ਅਪੀਲ ਕੀਤੀ ਕਿ ਕਿਸੇ ਵੀ ਅਸੁਵਿਧਾ ਤੋਂ ਬਚਣ ਲਈ ਬੱਸਾਂ ਰਾਹੀਂ ਯਾਤਰਾ ਕਰਨ ਅਤੇ ਭਾਰੀ ਵਾਹਨਾਂ ਰਾਹੀਂ ਆਉਣ ਤੋਂ ਗੁਰੇਜ਼ ਕੀਤਾ ਜਾਵੇ।
ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਡੇਰਾ ਬਾਬਾ ਵਡਭਾਗ ਸਿੰਘ ਮੈੜੀ ਵਿਚ 10 ਤੋਂ 21 ਮਾਰਚ ਤੱਕ ਹੋਲੀ ਮੇਲਾ ਮਨਾਇਆ ਜਾਂਦਾ ਹੈ ਜਿਸ ਲਈ ਏਡੀਸੀ ਊਨਾ ਨੂੰ ਮੇਲਾ ਅਧਿਕਾਰੀ ਅਤੇ ਐਸ.ਡੀ.ਐਮ. ਅੰਬ ਨੂੰ ਵਧੀਕ ਮੇਲਾ ਅਧਿਕਾਰੀ ਜਦਕਿ ਵਧੀਕ ਪੁਲਿਸ ਅਧਿਕਾਰੀ ਨੂੰ ਮੇਲਾ ਪੁਲਿਸ ਅਧਿਕਾਰੀ ਤੇ ਡੀ.ਐਸ.ਪੀ. ਅੰਬ ਨੂੰ ਸਹਾਇਕ ਮੇਲਾ ਪੁਲਿਸ ਅਧਿਕਾਰੀ ਨਿਯੁਕਤ ਕੀਤਾ ਗਿਆ ਹੈ। ਡਿਪਟੀ ਕਮਿਸ਼ਨਰ ਨੇ ਅੱਗੇ ਦੱਸਿਆ ਕਿ ਸਾਰੇ ਸ਼ਰਧਾਲੂ ਕੋਵਿਡ ਨਿਯਮਾਂ ਦੀ ਪਾਲਣਾ ਕਰਨ ਨੂੰ ਯਕੀਨੀ ਬਣਾਉਣ ਅਤੇ ਪੋਲਥੀਨ ਦਾ ਪ੍ਰਯੋਗ ਨਾ ਕੀਤਾ ਜਾਵੇ।

LEAVE A REPLY

Please enter your comment!
Please enter your name here