ਚੰਡੀਗੜ੍ਹ 7 ਨਵੰਬਰ(ਬਿਊਰੋ )- ਇਸ ਸਮੇਂ ਦੀ ਵੱਡੀ ਖਬਰ ਇਹ ਸਾਹਮਣੇ ਆ ਰਹੀ ਹੈ ਕਿ ਸ਼੍ਰੋਮਣੀ ਅਕਾਲੀ ਦਲ ਨੇ ਸਾਬਕਾ ਵਿਧਾਇਕ ਅਤੇ 4 ਵਾਰ ਦੀ ਸਾਬਕਾ ਐਸਜੀਪੀਸੀ ਪ੍ਰਧਾਨ ਬੀਬੀ ਜਗੀਰ ਕੌਰ ਖਿਲਾਫ ਵੱਡਾ ਕਾਰਵਾਈ ਕਰਦੇ ਹੋਏ ਉਹਨਾਂ ਨੂੰ ਪਾਰਟੀ ਵਿੱਚੋਂ ਬਾਹਰ ਕੱਢ ਦਿੱਤਾ ਹੈ। ਦੱਸ ਦਈਏ ਕਿ ਜਗੀਰ ਕੌਰ ਨੇ ਐਸਜੀਪੀਸੀ ਪ੍ਰਧਾਨ ਦੀ ਚੋਣ ਲੜਨ ਦਾ ਐਲਾਨ ਕੀਤਾ ਸੀ। ਜਿਸ ਤੋਂ ਬਾਅਦ ਪਾਰਟੀ ਵਿਰੋਧੀ ਗਤਿਵਿਧੀਆਂ ਦੇ ਇਲਜ਼ਾਮਾਂ ਹੇਠ ਉਹਨਾਂ ਨੂੰ ਮੁੱਅਤਲ ਕਰ ਦਿੱਤਾ ਸੀ ਅਤੇ ਤਿੰਨ ਵਾਰ ਆਪਣਾ ਪੱਖ ਰੱਖਣ ਦਾ ਸਮਾਂ ਦਿੱਤਾ ਗਿਆ ਸੀ। ਜਿਸ ਨੂੰ ਨਜ਼ਰਅੰਦਾਜ਼ ਕਰਦਿਆਂ ਬੀਬੀ ਜਗੀਰ ਕੌਰ ਅੱਜ ਦੁਪਹਿਰ ਤੱਕ ਪਾਰਟੀ ਦਫਤਰ ਵਿੱਚ ਪੇਸ਼ ਨਹੀਂ ਹੋਏ । ਜਿਸ ਖਿਲਾਫ ਕਾਰਵਾਈ ਕਰਦਿਆਂ ਅਨੁਸ਼ਾਸਨੀ ਕਮੇਟੀ ਨੇ ਮੀਟਿੰਗ ਤੋਂ ਬਾਅਦ ਪ੍ਰੈੱਸ ਕਾਨਫਰੰਸ ਰਾਹੀਂ ਇਹ ਐਲਾਨ ਕੀਤਾ ਕਿ ਬੀਬੀ ਜਗੀਰ ਕੌਰ ਦੀ ਮੁੱਢਲੀ ਮੈਂਬਰਸ਼ਿਪ ਰੱਦ ਕਰ ਦਿੱਤੀ ਗਈ ਹੈ।
