ਜਗਰਾਓ, 7 ਨਵੰਬਰ ( ਵਿਕਾਸ ਮਠਾੜੂ, ਮੋਹਿਤ ਜੈਨ)-ਮਾਲਵੇੇ ਦੀ ਪ੍ਰਸਿੱਧ ਸੰਸਥਾਂ ਸਪਰਿੰਗ ਡਿਊ ਸਕੂਲ ਨਾਨਕਸਰ ਵਿਖੇ ਸ਼੍ਰੀ ਗੁਰੂ ਨਾਨਕ ਦੇਵ ਜੀ ਦਾ ਗੁਰਪੁਰਬ ਸਮੂਹ ਅਧਿਆਪਕਾਂ ਤੇ ਬੱਚਿਆਂ ਨੇ ਮਿਲਕੇ ਮਨਾਇਆ। ਸਮਾਗਮ ਉਪਰੰਤ ਸਭ ਤੋ ਪਹਿਲਾਂ ਪਵਿੱਤਰ ਬਾਣੀ ਸ਼੍ਰੀ ਸੁਖਮਨੀ ਸਾਹਿਬ ਜੀ ਦੇ ਪਾਠ ਬੱਚਿਆਂ ਦੁਆਰਾ ਆਰੰਭ ਕੀਤੇ ਗਏ। ਇਸ ਦੌਰਾਨ ਸਕੂਲ ਵਿਦਿਆਰਥਣ ਸੁਮਨਪ੍ਰੀਤ ਕੌਰ, ਜੈਸਮੀਨ ਕੌਰ ਅਤੇ ਵਿਦਿਆਰਥੀ ਸਾਥੀਆਂ ਨੇ ਸ਼ਬਦ ਗਾਇਣ ਕੀਤਾ, ਸਕੂਲ ਵਿਦਿਆਰਥਣ ਨਵਜੋਤ ਕੌਰ ਅਤੇ ਸੁਖਮਨਦੀਪ ਕੌਰ ਨੇ ਬਾਬਾ ਨਾਨਕ ਕਵਿਤਾ ਪੇਸ਼ ਕੀਤੀ। ਇਸ ਦੌਰਾਨ ਮੈਡਮ ਕਰਮਜੀਤ ਕੌਰ ਨੇ ਸ਼੍ਰੀ ਗੁਰੂ ਨਾਨਕ ਦੇਵ ਜੀ ਦੀਆਂ ਸਿੱਖਿਆਵਾਂ ਬਾਰੇ ਬੱਚਿਆਂ ਨੂੰ ਚਾਨਣਾ ਪਾਇਆ ਇਸ ਦੌਰਾਨ ਪ੍ਰਿੰਸੀਪਲ ਨਵਨੀਤ ਚੌਹਾਨ ਨੇ ਬੋਲਦਿਆਂ ਕਿਹਾ ਕਿ ਸ਼੍ਰੀ ਗੁਰੂ ਨਾਨਕ ਦੇਵ ਜੀ ਦੀਆਂ ਸਿੱਖਿਆਵਾਂ ਅਤੇ ਉਪਦੇਸ਼ ਅੱਜ ਵੀ ਸੰਸਾਰ ਨੂੰ ਰੁਸ਼ਨਾਂ ਰਹੇ ਹਨ। ਉਹਨਾਂ ਨੇ ਜਗਤ ਲੋਕਾਈ ਨੂੰ ਵਹਿਮਾਂ ਭਰਮਾਂ ਤੋ ਦੂਰ ਕੀਤਾ ਅਤੇ ਹੱਕ ਸੱਚ ਦੀ ਕਿਰਤ ਕਮਾਈ ਕਰਨ ਲਈ ਪੇ੍ਰਰਿਆ। ਇਸ ਦੌਰਾਨ ਸਕੂਲ ਪ੍ਰਬੰਧਕੀ ਕਮੇਟੀ ਵਲੋ ਚੇਅਰਮੈਨ ਬਲਦੇਵ ਬਾਵਾ, ਪ੍ਰਧਾਨ ਮਨਜੋਤ ਕੁਮਾਰ, ਮੈਨੇਜਿੰਗ ਡਾਇਰੈੇਕਟਰ ਸੁਖਵਿੰਦਰ ਸਿੰਘ , ਵਾਇਸ ਪ੍ਰਿੰਸੀਪਲ ਬੇਅੰਤ ਕੁਮਾਰ, ਅਤੇ ਮੈਨੇਜਰ ਮਨਦੀਪ ਚੌਹਾਨ ਦੇ ਨਾਲ—ਨਾਲ ਮੈਡਮ ਬਲਜੀਤ ਕੌਰ, ਮੈਡਮ ਅੰਜੂ ਬਾਲਾ, ਕੁਲਦੀਪ ਕੌਰ, ਜਗਸੀਰ ਸਿੰਘ, ਜਗਦੀਪ ਸਿੰਘ ਅਤੇ ਸਮੂਹ ਸਟਾਫ ਅਤੇ ਵਿਦਿਆਰਥੀ ਹਾਜਿਰ ਸਨ।