Home ਖੇਤੀਬਾੜੀ ਮੰਡੀਆਂ ਵਿੱਚ ਆਏ 9.38 ਲੱਖ ਮੀਟਿ੍ਰਕ ਟਨ ਝੋਨਾ ਵਿੱਚੋਂ 96 ਫੀਸਦੀ ਖ੍ਰੀਦ

ਮੰਡੀਆਂ ਵਿੱਚ ਆਏ 9.38 ਲੱਖ ਮੀਟਿ੍ਰਕ ਟਨ ਝੋਨਾ ਵਿੱਚੋਂ 96 ਫੀਸਦੀ ਖ੍ਰੀਦ

71
0

ਮੋਗਾ, 7 ਨਵੰਬਰ: ( ਮਿਅੰਕ ਜੈਨ)-ਡਿਪਟੀ ਕਮਿਸ਼ਨਰ ਮੋਗਾ ਕੁਲਵੰਤ ਸਿੰਘ ਨੇ ਦੱਸਿਆ ਕਿ ਬੀਤੀ ਸ਼ਾਮ ਤੱਕ ਜ਼ਿਲੇ ਦੀਆਂ ਮੰਡੀਆਂ ਵਿੱਚ 9,38,571 ਮੀਟਿ੍ਰਕ ਟਨ ਝੋਨੇ ਦੀ ਆਮਦ ਹੋਈ ਹੈ, ਜਿਸ ਵਿੱਚੋਂ 9,02,424  ਮੀਟਿ੍ਰਕ ਟਨ ਝੋਨੇ ਦੀ ਖ੍ਰੀਦ ਕੀਤੀ ਜਾ ਚੁੱਕੀ ਹੈ ਅਤੇ ਕਿਸਾਨਾਂ ਨੂੰ ਮੰਡੀਆਂ ਵਿੱਚ ਕਿਸੇ ਵੀ ਪ੍ਰਕਾਰ ਦੀ ਮੁਸ਼ਕਿਲ ਨਹੀਂ ਪੇਸ਼ ਆਉਣ ਦਿੱਤੀ ਜਾ ਰਹੀ। ਉਨਾਂ ਦੱਸਿਆ ਕਿ ਖਰੀਦ ਕੀਤੇ ਗਏ ਝੋਨੇ ਵਿੱਚੋਂ 6,99,307  ਮੀਟਿ੍ਰਕ ਟਨ ਝੋਨੇ ਦੀ ਲਿਫ਼ਟਿੰਗ ਵੀ ਕਰਵਾਈ ਜਾ ਚੁੱਕੀ ਹੈ।ਕੁਲਵੰਤ ਸਿੰਘ ਨੇ ਵੱਖ-ਵੱਖ ਖ੍ਰੀਦ ਏਜੰਸੀਆਂ ਵੱਲੋਂ ਖ੍ਰੀਦ ਕੀਤੇ ਗਏ ਝੋਨੇ ਦਾ ਏਜੰਸੀ ਵਾਈਜ਼ ਵੇਰਵਾ ਦਿੰਦਿਆਂ ਦੱਸਿਆ ਕਿ ਪਨਗ੍ਰੇਨ ਵੱਲੋਂ 384336 ਐਮ.ਟੀ., ਮਾਰਕਫ਼ੈਡ ਵੱਲੋਂ 239331 ਐਮ.ਟੀ., ਪਨਸਪ ਵੱਲੋਂ 182757 ਐਮ.ਟੀ., ਵੇਅਰਹਾਊਸ ਵੱਲੋ 95460 ਐਮ.ਟੀ., ਐਫ.ਸੀ.ਆਈ. ਵੱਲੋਂ 156 ਐਮ.ਟੀ. ਅਤੇ ਪ੍ਰਾਈਵੇਟ ਵਪਾਰੀਆਂ ਵੱਲੋਂ 348 ਕੁਇੰਟਲ ਝੋਨਾ ਖ੍ਰੀਦਿਆ ਗਿਆ ਹੈ।ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਜ਼ਿਲੇ ਦੀਆਂ ਸਾਰੀਆਂ ਮੰਡੀਆਂ ਵਿੱਚ ਸੁਚੱਜੇ ਪ੍ਰਬੰਧਾਂ ਸਦਕਾ ਝੋਨੇ ਦੀ ਖ੍ਰੀਦ ਅਤੇ ਲਿਫਟਿੰਗ ਪੂਰੀ ਤੇਜ਼ੀ ਨਾਲ ਚੱਲ ਰਹੀ ਹੈ ਅਤੇ ਕਿਸਾਨ ਆਪਣੀ ਫ਼ਸਲ ਜਲਦੀ ਵੇਚ ਕੇ ਘਰਾਂ ਨੂੰ ਪਰਤ ਰਹੇ ਹਨ।ਡਿਪਟੀ ਕਮਿਸ਼ਨਰ ਨੇ ਕਿਸਾਨਾਂ ਨੂੰ ਅਪੀਲ ਕੀਤੀ ਕਿ ਝੋਨੇ ਦੀ ਪਰਾਲੀ ਜਾਂ ਹੋਰ ਫ਼ਸਲੀ ਰਹਿੰਦ ਖੂੰਹਦ ਨੂੰ ਅੱਗ ਲਗਾਏ ਬਿਨਾਂ ਖੇਤੀ ਕਰਕੇ ਵਾਤਾਵਰਨ ਦੀ ਸ਼ੁੱਧਤਾ ਵਿੱਚ ਆਪਣਾ ਯੋਗਦਾਨ ਪਾਇਆ ਜਾਵੇ। ਇਸ ਤੋਂ ਇਲਾਵਾ ਉਨਾਂ ਦੱਸਿਆ ਕਿ ਐਸ.ਐਮ.ਐਸ. ਤੋਂ ਬਿਨਾਂ ਕੰਬਾਈਨਾਂ ਤੋਂ ਝੋਨੇ ਦੀ ਵਢਾਈ ਉੱਪਰ ਪੂਰਨ ਤੌਰ ਤੇ ਪਾਬੰਦੀ ਲਗਾਈ ਗਈ ਹੈ ਇਸ ਕਰਕੇ ਕਿਸਾਨ ਐਸ.ਐਮ.ਐਸ. ਲੱਗੀ ਕਬਾਈਨ ਤੋਂ ਹੀ ਆਪਣੇ ਝੋਨੇ ਦੀ ਕਟਾਈ ਕਰਵਾਉਣ ਨੂੰ ਯਕੀਨੀ ਬਣਾਉਣ। ਕਿਸਾਨ ਕਾਨੂੰਨੀ ਕਾਰਵਾਈ ਤੋਂ ਬਚਣ ਲਈ ਝੋਨੇ ਦੀ ਪਰਾਲੀ ਨੂੰ ਅੱਗ ਲਗਾਉਣ ਤੋਂ ਗੁਰੇਜ਼ ਕਰਨ।

LEAVE A REPLY

Please enter your comment!
Please enter your name here