ਜਗਰਾਓਂ, 9 ਨਵੰਬਰ ( ਅਸ਼ਵਨੀ)- ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਅੱਡਾ ਰਾਏਕੋਟ ਵਿਖੇ ਜਥੇਦਾਰ ਬਲਵੰਤ ਸਿੰਘ ਦੀ ਅਗਵਾਈ ਹੇਠ ਕੜਾਹ ਪ੍ਰਸ਼ਾਦ ਦਾ ਲੰਗਰ ਲਗਾਇਆ ਗਿਆ।ਜਿਸ ਵਿੱਚ ਸਵੇਰ ਤੋਂ ਲੈ ਕੇ ਬਅਦ ਦੁਪਿਹਰ ਤੱਕ ਸੇਵਾਦਾਰਾਂ ਨੇ ਸ਼ਰਧਾ ਅਤੇ ਉਤਸਾਹ ਨਾਲ ਸੇਵਾ ਕੀਤੀ ਅਤੇ ਰਾਹਗੀਰਾਂ ਤੇ ਸ਼ਰਧਾਲੂਆਂ ਨੂੰ ਲੰਗਰ ਛਕਾਇਆ। ਇਸ ਮੌਕੇ ਜਥੇਦਾਰ ਬਲਵੰਤ ਸਿੰਘ, ਜਗਜੀਤ ਸਿੰਘ , ਗੁਰਪ੍ਰੀਤ ਸਿੰਘ ਬਾਬਾ, ਜਗਜੀਵਨ ਸਿੰਘ, ਜਸਵੀਰ ਸਿੰਘ ਉਰਫ ਜੱਸੀ ,ਕਰੋੜਪਤੀ, ਅਮਨਦੀਪ ਸਿੰਘ ਹਾਜ਼ਰ ਸਨ।