Home crime ਜਗਰਾਉਂ ਇਲਾਕੇ ਵਿੱਚ ਨਾਜਾਇਜ਼ ਮਾਈਨਿੰਗ ਨੂੰ ਲੈ ਕੇ ਸੰਸਦ ਮੈਂਬਰ ਬਿੱਟੂ ਤੇ...

ਜਗਰਾਉਂ ਇਲਾਕੇ ਵਿੱਚ ਨਾਜਾਇਜ਼ ਮਾਈਨਿੰਗ ਨੂੰ ਲੈ ਕੇ ਸੰਸਦ ਮੈਂਬਰ ਬਿੱਟੂ ਤੇ ਵਿਧਾਇਕ ਮਾਣੂੰਕੇ ਆਹਮੋ-ਸਾਹਮਣੇ

103
0

ਬਿੱਟੂ ਨੇ ਲਾਈਵ ਹੋ ਕੇ ਕਿਹਾ ਕਿ ਵੱਡੇ ਪੱਧਰ ’ਤੇ ਹੋ ਰਹੀ ਹੈ ਨਾਜਾਇਜ਼ ਮਾਈਨਿੰਗ, ਮਾਣੂੰਕੇ ਨੇ ਕਿਹਾ ਕਿ ਇਕ ਕੜ੍ਹਾਈਆ ਵੀ ਨਹੀਂ

ਜਗਰਾਉਂ, 8 ਨਵੰਬਰ ( ਰਾਜੇਸ਼ ਜੈਨ, ਭਗਵਾਨ ਭੰਗੂ )-ਜਗਰਾਉਂ ਵਿਧਾਨ ਸਭਾ ਹਲਕੇ ਦੇ ਸਿੱਧਵਾਂਬੇਟ ਖੇਤਰ ਵਿੱਚ ਸਤਲੁਜ ਦਰਿਆ ਦੇ ਆਲੇ-ਦੁਆਲੇ ਹੋ ਰਹੀ ਨਾਜਾਇਜ਼ ਮਾਈਨਿੰਗ ਹਮੇਸ਼ਾ ਚਰਚਾ ਦਾ ਵਿਸ਼ਾ ਬਣੀ ਰਹੀ ਹੈ। ਸੋਮਵਾਰ ਦੇਰ ਰਾਤ ਸੰਸਦ ਮੈਂਬਰ ਰਵਨੀਤ ਸਿੰਘ ਬਿੱਟੂ ਸਿੱਧਵਾਂਬੇਟ ਖੇਤਰ ਦੇ ਪਿੰਡ ਬਹਾਦਰਕੇ ਵਿਖੇ ਪੁੱਜੇ ਅਤੇ ਉਨ੍ਹਾਂ ਨੇ ਸ਼ੋਸ਼ਲ ਮੀਡੀਆ ’ਤੇ ਲਾਈਵ ਹੋ ਕੇ ਵੱਡੀ ਪੱਧਰ ’ਤੇ ਨਾਜਾਇਜ਼ ਮਾਈਨਿੰਗ ਦੇ ਦੋਸ਼ ਲਾਏ ਅਤੇ ਉਨ੍ਹਾਂ ਨੇ ਟਾਰਚ ਦੀ ਰੌਸ਼ਨੀ ’ਚ ਪਿੰਡ ਬਹਾਦਰਕੇ ’ਚ ਨਾਜਾਇਜ਼ ਮਾਈਨਿੰਗ ਦੇ ਵੱਡੇ-ਵੱਡੇ ਟੋਏ ਪੁੱਟੇ ਦਿਖਾਏ ਅਤੇ ਪੈਦਲ ਸਤਲੁਜ ਦਰਿਆ ’ਤੇ ਪਹੰਚੇ ਅਤੇ ਉਥੇ ਵੀ ਨਾਜਾਇਜ਼ ਮਾਈਨਿੰਗ ਦੇ ਦੋਸ਼ ਲਾਏ। ਇਸ ਤੋਂ ਇਲਾਵਾ ਸੰਸਦ ਮੈਂਬਰ ਨੇ ਕਿਹਾ ਕਿ ਇਥੇ ਨਾਜਾਇਜ਼ ਮਾਈਨਿੰਗ ਵਿੱਚ ਸਿਆਸੀ ਅਤੇ ਅਫ਼ਸਰਸ਼ਾਹੀ ਦੀ ਮਿਲੀਭੁਗਤ ਹੈ। ਉਨ੍ਹਾਂ ਦੇ ਆਉਣ ਤੋਂ ਪਹਿਲਾਂ ਜਿੱਥੇ ਇਹ ਨਾਜਾਇਜ਼ ਮਾਈਨਿੰਗ ਹੋ ਰਹੀ ਹੈ, ਉੱਥੇ ਹੀ ਨਾਜਾਇਜ਼ ਮਾਈਨਿੰਗ ਕਰਨ ਵਾਲੇ ਲੋਕਾਂ ਵੱਲੋਂ ਟਰੈਕਟਰ ਨਾਲ ਕਰਾਹ ਲਗਾ ਕੇ ਰਸਤੇ ਨੂੰ ਸਾਫ਼ ਕੀਤਾ ਗਿਆ ਅਤੇ ਇਸ ਦੇ ਅੱਗੇ 3 ਤੋਂ 4 ਫੁੱਟ ਡੂੰਘੇ ਟੋਏ ਪੁੱਟ ਦਿੱਤੇ ਗਏ ਤਾਂ ਕਿ ਇਹ ਲੱਗੇ ਕਿ ਅੱਗੇ ਕੋਈ ਰਸਤਾ ਨਹੀਂ ਹੈ। ਪਰ ਅੱਗੇ ਜਾ ਕੇ ਸਾਰੀ ਸਥਿਤੀ ਸਪੱਸ਼ਟ ਹੋ ਜਾਂਦੀ ਹੈ। ਉੱਥੇ ਵੱਡੇ ਪੱਧਰ ’ਤੇ ਨਾਜਾਇਜ਼ ਮਾਈਨਿੰਗ ਹੋ ਰਹੀ ਹੈ।  ਉਨ੍ਹਾਂ ਕਿਹਾ ਕਿ ਰਾਤ ਦੇ ਹਨੇਰੇ ਵਿੱਚ ਰੋਜ਼ਾਨਾ 40 ਤੋਂ 50 ਟਰਾਲੀਆਂ ਰੇਤ ਨਿਕਲਣ ਦਾ ਖਦਸ਼ਾ ਹੈ। ਉਨ੍ਹਾਂ ਕਿਹਾ ਕਿ ਇਮਾਨਦਾਰੀ ਦੇ ਵੱਡੇ-ਵੱਡੇ ਦਾਅਵੇ ਕਰਨ ਵਾਲੀ ਆਮ ਆਦਮੀ ਪਾਰਟੀ ਦੀ ਸਰਕਾਰ ਦੇ ਮੁੱਖ ਮੰਤਰੀ ਭਗਵੰਤ ਮਾਨ ਅਤੇ ਸਬੰਧਤ ਵਿਭਾਗ ਦੇ ਮੰਤਰੀ ਨੂੰ ਜਗਰਾਓਂ ਇਲਾਕੇ ਵਿੱਚ ਹੋ ਰਹੀ ਨਾਜਾਇਜ਼ ਮਾਈਨਿੰਗ ਦੀ ਉੱਚ ਪੱਧਰੀ ਜਾਂਚ ਕਰਵਾਉਣੀ ਚਾਹੀਦੀ ਹੈ ਅਤੇ ਕਿਸ ਦੇ ਇਸ਼ਾਰੇ ’ਤੇ ਅਤੇ ਕਿਸ ਦੇ ਕਹਿਣ ਤੇ ਇਹ ਵੱਡੀ ਜਾਂਚ ਕਰ ਰਹੀ ਹੈ। ਸੰਸਦ ਮੈਂਬਰ ਨੇ ਕਿਹਾ ਕਿ ਉਹ ਇਸ ਸਬੰਧੀ ਉਹੇ ਡਿਪਟੀ ਕਮਿਸ਼ਨਰ ਅਤੇ ਐਸਐਸਪੀ ਨੂੰ ਵੀ ਸ਼ਿਕਾਇਤ ਦੇਣਗੇ ਤਾਂ ਜੋ ਨਾਜਾਇਜ਼ ਮਾਈਨਿੰਗ ਨੂੰ ਨੰਗਾ ਕਰਕੇ ਉਨ੍ਹਾਂ ਖ਼ਿਲਾਫ਼ ਕਾਰਵਾਈ ਕੀਤੀ ਜਾ ਸਕੇ।  ਪੁਲਸ ’ਤੇ ਵੀ ਲੱਗੇ ਦੋਸ਼-ਰਾਤ ਦੇ ਹਨੇਰੇ ’ਚ ਪਿੰਡ ਬਹਾਦਰਕੇ ’ਚ ਨਾਜਾਇਜ਼ ਮਾਈਨਿੰਗ ’ਤੇ ਛਾਪੇਮਾਰੀ ਕਰਨ ਪਹੁੰਚੇ ਸੰਸਦ ਮੈਂਬਰ ਰਵਨੀਤ ਬਿੱਟੂ ਨੇ ਉਥੋਂ ਲਾਈਵ ਹੋ ਕੇ ਨਾਜਾਇਜ਼ ਮਾਈਨਿੰਗ ਨੂੰ ਲੈ ਕੇ ਅਫਸ਼ਰਸ਼ਾਹੀ ਦੀ ਵੀ ਮਿਲੀਭੁਗਤ ਦੇ ਗੰਭੀਰ ਦੋਸ਼ ਲਾਏ। ਉਨ੍ਹਾਂ ਦੋਸ਼ ਲਾਇਆ ਕਿ ਉਸ ਇਲਾਕੇ ਦੇ ਇਕ ਪਿੰਡ ਦੇ ਪੰਚਾਇਤ ਮੈਂਬਰ ਵਲੋਂ ਚੱਲ ਰਹੀ ਗੈਰ-ਕਾਨੂੰਨੀ ਮਾਈਨਿੰਗ ਕਰਨ ਵਾਲਿਆਂ ਨੂੰ ਰੋਕਣ ਲਈ ਕਿਹਾ ਤਾਂ ਉਸ ਨੂੰ ਨੇੜੇ ਹੀ ਪੁਲਸ ਚੌਕੀ ’ਤੇ ਫੋਨ ਤੇ ਧਮਕੀ ਦਿੱਤੀ ਗਈ। ਜਿਸ ਤੋਂ ਸਪੱਸ਼ਟ ਹੁੰਦਾ ਹੈ ਕਿ ਇਸ ਵੱਡੇ ਪੱਧਰ ’ਤੇ ਹੋ ਰਹੀ ਗੈਰ-ਕਾਨੂੰਨੀ ਮਾਈਨਿੰਗ ’ਚ ਭਾਰੀ ਮਿਲੀਭੁਗਤ ਹੈ।

ਕੀ ਕਹਿਣਾ ਹੈ ਵਿਧਾਇਕ ਮਾਣੂੰਕੇ ਦਾ-ਇਸ ਸਬੰਧੀ ਵਿਧਾਨ ਸਭਾ ਹਲਕਾ ਜਗਰਾਉਂ ਤੋਂ ਆਮ ਆਦਮੀ ਪਾਰਟੀ ਦੀ ਵਿਧਾਇਕਾ ਸਰਵਜੀਤ ਕੌਰ ਮਾਣੂੰਕੇ ਨਾਲ ਗੱਲ ਕੀਤੀ ਗਈ ਤਾਂ ਉਨ੍ਹਾਂ ਸੰਸਦ ਮੈਂਬਰ ਰਵਨੀਤ ਬਿੱਟੂ ਵੱਲੋਂ ਲਾਏ ਜਾ ਰਹੇ ਨਾਜਾਇਜ਼ ਮਾਈਨਿੰਗ ਦੇ ਦੋਸ਼ਾਂ ਨੂੰ ਪੂਰੀ ਤਰ੍ਹਾਂ ਰੱਦ ਕਰ ਦਿੱਤਾ। ਉਨ੍ਹਾਂ ਕਿਹਾ ਕਿ ਉਨ੍ਹਾਂ ਦੇ ਇਲਾਕੇ ਵਿੱਚ ਰੇਤ ਦੀਆਂ ਨਾਜਾਇਜ਼ ਟਰਾਲੀਆਂ ਦਾ ਇੱਕ ਪਾਸੇ ਰਹੀਆਂ ਸਗੋਂ ਨਾਜਾਇਜ਼ ਮਾਈਨਿੰਗ ਦਾ ਵੀ ਇੱਕ ਕੜ੍ਹਾਈਆ ਵੀ ਨਹੀਂ ਰੇਤ ਚੋਰੀ ਨਹੀਂ ਹੋਣ ਦਿਤੀ ਜਾਂਦੀ। ਜਿਹੜੀਆਂ ਪ੍ਰਵਾਨਿਤ ਰੇਤ ਦੀ ਖੱਡਾਂ ਹਨ ਉਨ੍ਹਾਂ ਵਿਚੋਂ ਹੀ ਰੇਤ ਕੱਢੀ ਜਾ ਰਹੀ ਹੈ।  ਉਨ੍ਹਾਂ ਕਿਹਾ ਕਿ ਸੰਸਦ ਮੈਂਬਰ ਬਿੱਟੂ ਇੱਥੋਂ ਦੇ ਲੁਧਿਆਣਾ ਜ਼ਿਲ੍ਹੇ ਦੇ ਸੰਸਦ ਮੈਂਬਰ ਹਨ। ਜਦੋਂ ਪੰਜਾਬ ਵਿਚ ਉਨ੍ਹਾਂ ਦੀ ਸਰਕਾਰ ਸੀ, ਉਦੋਂ ਭਾਰੀ ਨਾਜਾਇਜ਼ ਮਾਈਨਿੰਗ ਹੁੰਦੀ ਸੀ। ਉਸ ਸਮੇਂ ਉਨ੍ਹਾਂ ਨੂੰ ਕੁਝ ਨਜ਼ਰ ਨਹੀਂ ਆਇਆ ਅਤੇ ਨਾ ਹੀ ਉਨ੍ਹਾਂ ਆਪਣੀ ਸਰਕਾਰ ਦੌਰਾਨ ਹੋ ਰਹੀ ਨਾਜਾਇਜ਼ ਮਾਈਨਿੰਗ ’ਤੇ ਕਦੇ ਇਕ ਸ਼ਬਦ ਵੀ ਬੋਲਿਆ।  ਹੁਣ ਜਦੋਂ ਆਮ ਆਦਮੀ ਪਾਰਟੀ ਦੀ ਸਰਕਾਰ ਨੇ ਪੰਜਾਬ ਭਰ ’ਚ ਨਾਜਾਇਜ਼ ਮਾਈਨਿੰਗ ’ਤੇ ਸਖਤੀ ਨਾਲ ਰੋਕ ਲਗਾ ਦਿੱਤੀ ਹੈ ਤਾਂ ਇਹ ਲੋਕ ਪਰੇਸ਼ਾਨ ਹਨ। ਰਾਤ ਦੇ 2:30 ਵਜੇ ਪਿੰਡ ਬਹਾਦਰਕੇ ਵਿਖੇ ਪਹੁੰਚ ਕੇ ਟਾਰਚ ਦੀ ਰੌਸ਼ਨੀ ਹੇਠ ਨਾਜਾਇਜ਼ ਮਾਈਨਿੰਗ ਦੀ ਭਾਲ ਕਰਨ ਲੱਗੇ ਹੋਏ ਹਨ, ਜਦੋਂ ਕਿ ਉਨ੍ਹਾਂ ਨੂੰ ਉਥੋਂ ਕੁਝ ਨਹੀਂ ਮਿਲਿਆ। ਵਿਧਾਇਕਾ ਨੇ ਸੰਸਦ ਬਿੱਟੂ ਨੂੰ ਕਿਹਾ ਕਿ ਉਹ ਰਾਤ ਦੇ ਹਨੇਰੇ ਵਿਚ ਆ ਕੇ ਬਿਆਨਬਾਜ਼ੀ ਕਰਨ ਦੀ ਬਜਾਏ ਦਿਨ ਦੀ ਰੌਸ਼ਨੀ ਵਿਚ ਆਉਣ ਅਤੇ ਉਨ੍ਹਾਂ ਨੂੰ ਵੀ ਦਿਖਾਉਣ ਕਿ ਕਿਥੇ ਗੈਰ-ਕਾਨੂੰਨੀ ਮਾਈਨਿੰਗ ਹੋ ਰਹੀ ਹੈ। ਉਹ ਉਨ੍ਹਾਂ ਦੇ ਨਾਲ ਚੱਲ ਕੇ ਦੇਖਣਗੇ। ਨਹੀਂ ਤਾਂ ਸੰਸਦ ਮੈਂਬਰਾਂ ਨੂੰ ਸਸਤੀ ਰਾਜਨੀਤੀ ਕਰਨ ਤੋਂ ਗੁਰੇਜ਼ ਕਰਨਾ ਚਾਹੀਦਾ ਹੈ।

ਕੀ ਕਹਿਣਾ ਹੈ ਐਸਐਸਪੀ ਦਾ-ਇਸ ਸੰਬਧੀ ਪੁਲਿਸ ਜ਼ਿਲ੍ਹਾ ਲੁਧਿਆਣਾ ਦਿਹਾਤੀ ਦੇ ਇੰਚਾਰਜ ਐਸਐਸਪੀ ਹਰਜੀਤ ਸਿੰਘ ਨਾਲ ਗੱਲ ਕੀਤੀ ਗਈ ਤਾਂ ਉਨ੍ਹਾਂ ਕਿਹਾ ਕਿ ਸਿੱਧਵਾਂਬੇਟ ਖੇਤਰ ਵਿੱਚ ਨਾਜਾਇਜ਼ ਮਾਈਨਿੰਗ ਸਬੰਧੀ ਸੰਸਦ ਮੈਂਬਰ ਰਵਨੀਤ ਬਿੱਟੂ ਵੱਲੋਂ ਲਾਏ ਗਏ ਹਰ ਤਰ੍ਹਾਂ ਦੇ ਦੋਸ਼ਾਂ ਦੀ ਜਾਂਚ ਕੀਤੀ ਜਾਵੇਗੀ।

LEAVE A REPLY

Please enter your comment!
Please enter your name here