Home Education ਸਵਾਮੀ ਰੂਪ ਚੰਦ ਜੈਨ ਸਕੂਲ ਵਿਖੇ ਧੂਮ-ਧਾਮ ਨਾਲ ਮਨਾਇਆ ਗਿਆ ਸ੍ਰੀ ਗੁਰੂ...

ਸਵਾਮੀ ਰੂਪ ਚੰਦ ਜੈਨ ਸਕੂਲ ਵਿਖੇ ਧੂਮ-ਧਾਮ ਨਾਲ ਮਨਾਇਆ ਗਿਆ ਸ੍ਰੀ ਗੁਰੂ ਨਾਨਕ ਦੇਵ ਜੀ ਦਾ ਪ੍ਰਕਾਸ਼ ਦਿਹਾੜਾ

78
0


ਜਗਰਾਉਂ, 8 ਨਵੰਬਰ ( ਲਿਕੇਸ਼ ਸ਼ਰਮਾਂ, ਮੋਹਿਤ ਜੈਨ)-ਸਵਾਮੀ ਰੂਪ ਚੰਦ ਜੈਨ ਸਕੂਲ ਵਿੱਚ ਸ੍ਰੀ ਗੁਰੂ ਨਾਨਕ ਦੇਵ ਜੀ ਦਾ 553 ਵਾਂ ਪ੍ਰਕਾਸ਼ ਦਿਹਾੜਾ ਬੜੀ ਸ਼ਰਧਾ ਭਾਵਨਾ ਤੇ ਉਤਸ਼ਾਹ ਨਾਲ ਮਨਾਇਆ ਗਿਆ। ਸਕੂਲ ਵਿੱਚ ਇਸ ਦਿਨ ਦੀਆਂ ਤਿਆਰੀਆਂ ਬਹੁਤ ਦਿਨ ਪਹਿਲਾਂ ਤੋਂ ਹੀ ਬਹੁਤ ਜ਼ੋਰ-ਸ਼ੋਰ ਨਾਲ ਚੱਲ ਰਹੀਆਂ ਸੀ। ਇਸ ਮੌਕੇ ਤੇ ਸਾਰੇ ਸਕੂਲ ਨੂੰ ਰੰਗ-ਬਰੰਗੇ ਗੁਬਾਰਿਆਂ , ਜਗਮਗਾਉਂਦੀਆਂ ,ਲੜੀਆਂ, ਫੁੱਲਾਂ ਅਤੇ ਹੋਰ ਸਜਾਵਟੀ ਸਮਾਨ ਨਾਲ  ਬਹੁਤ ਸੁੰਦਰ ਢੰਗ ਨਾਲ ਸਜਾਇਆ ਗਿਆ ਤੇ ਪੰਡਾਲ ਨੂੰ ਵੀ ਬਹੁਤ ਹੀ ਸੁੰਦਰ ਢੰਗ ਨਾਲ ਟੈਂਟ ਲਗਾ ਕੇ ਸਜਾਇਆ ਗਿਆ। ਇਸ ਸਮੇਂ ਸਾਰੇ ਆਲੇ ਦੁਆਲੇ ਦਾ ਵਾਤਾਵਰਨ ਬੜਾ ਅਲੋਕਿਕ ਨਜ਼ਾਰਾ ਪੇਸ਼ ਕਰ ਰਿਹਾ ਸੀ । ਇਸ ਸਮੇਂ ਬੱਚਿਆਂ ਵਿੱਚ ਭਾਰੀ ਉਤਸ਼ਾਹ ਵੇਖਣ ਨੂੰ ਮਿਲਿਆ ਬੱਚੇ ਬਹੁਤ ਹੀ ਵਧੀਆ ਢੰਗ ਨਾਲ ਦਸਤਾਰਾਂ ਸਜਾ ਕੇ ਵੱਡੀ ਗਿਣਤੀ ਵਿਚ ਪਹੁੰਚੇ ।ਸਵੇਰ ਦੀ ਸਭਾ ਦੀ ਸ਼ੁਰੂਆਤ ਮੂਲ ਮੰਤਰ ਅਤੇ ਵਾਹਿਗੁਰੂ ਦੇ ਸਿਮਰਨ ਨਾਲ ਕੀਤੀ ਗਈ। ਸਮਾਗਮ ਦੀ ਸ਼ੁਰੂਆਤ ਵਿੱਚ ਪ੍ਰਿੰਸੀਪਲ ਸ੍ਰੀਮਤੀ ਰਾਜ ਪਾਲ ਕੌਰ ਜੀ ਤੇ ਅਧਿਆਪਕਾਂ ਦੁਆਰਾ ਬੜੀ ਸ਼ਰਧਾ ਭਾਵਨਾ ਨਾਲ ਜਪੁਜੀ ਸਾਹਿਬ, ਚੌਪਈ ਸਾਹਿਬ ਤੇ ਪੰਜ ਬਾਣੀਆਂ ਦੇ ਪਾਠ ਕਰਕੇ ਕੀਤੀ ਗਈ। ਬੱਚਿਆਂ ਦੁਆਰਾ ਵੀ ਨਾਲ  ਨਾਲ ਗੁਰਬਾਣੀ ਦਾ ਉਚਾਰਨ ਦਾ ਬਹੁਤ ਹੀ ਮਰਿਯਾਦਾ ਵਿੱਚ ਵਿੱਚ ਰਹਿ ਕੇ ਕੀਤਾ ਗਿਆ। ਪਾਠ ਸੰਪੂਰਨ ਹੋਣ ਤੋਂ ਬਾਅਦ ਬੱਚਿਆਂ ਅਤੇ ਅਧਿਆਪਕਾਂ ਦੁਆਰਾ ਸ਼ਬਦ ਕੀਰਤਨ ਕਵਿਤਾ, ਗੀਤ ਬੜੀ ਰੱਸਮਈ ਆਵਾਜ਼ ਵਿੱਚ ਕਰਕੇ ਸਭ ਨੂੰ ਨਿਹਾਲ ਕੀਤਾ ਗਿਆ। ਛੋਟੇ ਛੋਟੇ ਬੱਚਿਆਂ ਵੱਲੋਂ ਕਵਿਤਾ  ਗੀਤ ਅਤੇ ਮੂਲ ਮੰਤਰ ਦੇ ਪਾਠ ਕਰਕੇ ਪਰਮਾਤਮਾ ਦੀ ਹਜ਼ੂਰੀ ਵਿੱਚ ਹਾਜ਼ਰੀ ਲਗਾਈ ਗਈ। ਪਾਠ ਸੰਪੂਰਨ ਹੋਣ ਤੋਂ ਬਾਅਦ ਸਰਬੱਤ ਦੇ ਭਲੇ ਲਈ ਅਰਦਾਸ ਬੇਨਤੀ ਕੀਤੀ ਗਈ। ਬਾਅਦ ਵਿਚ ਕੜਾਹ ਪ੍ਰਸ਼ਾਦ ਦੀ ਦੇਗ ਵਰਤਾਈ ਗਈ। ਇਸ ਤੋਂ ਪਿੱਛੋਂ ਪ੍ਰਿੰਸੀਪਲ ਸ੍ਰੀਮਤੀ ਰਾਜਪਾਲ ਕੌਰ ਜੀ ਦੁਆਰਾ ਸਭ ਵਿਚ ਗੁਰੂ ਜੀ ਦੇ ਪ੍ਰਕਾਸ਼ ਦਿਵਸ ਦੀਆਂ ਲੱਖ ਲੱਖ  ਵਧਾਈਆਂ ਦਿੱਤੀਆਂ ਗਈਆਂ ।ਤੇ ਬੱਚਿਆਂ ਨੂੰ ਗੁਰੂ ਨਾਨਕ ਦੇਵ ਜੀ ਦੇ ਜੀਵਨ ਅਤੇ ਸਿੱਖਿਆਵਾਂ ਬਾਰੇ ਦੱਸਦਿਆਂ ਗੁਰੂ ਜੀ ਦੁਆਰਾ ਦੱਸੇ ਰਸਤੇ ਉੱਪਰ ਚੱਲਣ ਦਾ ਸੰਦੇਸ਼ ਦਿੱਤਾ ਗਿਆ। ਜਿਸ ਵਿੱਚ ਉਹਨਾਂ ਵੱਲੋਂ ਸਭ ਧਰਮਾਂ ਨੂੰ ਬਰਾਬਰ ਸਨਮਾਨ ਦੇਣ  ਦੀ ਸਿੱਖਿਆ ਦਿੱਤੀ। ਉਨ੍ਹਾਂ ਨੇ ਜਾਤ ਪਾਤ ਦੇ ਬੰਧਨਾਂ ਤੋਂ ਦੂਰ ਰਹਿ ਕੇ ਮਿਲ ਜੁਲ ਕੇ ਨੇਕੀ ਅਤੇ  ਸੱਚ ਦੇ ਰਸਤੇ ਉਪਰ ਚੱਲ ਕੇ ਬੱਚਿਆਂ ਨੂੰ ਰੋਜ਼ਾਨਾ ਜੀਵਨ ਵਿੱਚ ਬਾਣੀ ਪੜ੍ਹਨ ਦੀ ਸਿੱਖਿਆ ਦਿੱਤੀ। ਲੰਗਰ ਦੇ ਮਹੱਤਵ ਬਾਰੇ ਦੱਸਿਆ ਤੇ ਊਚ ਨੀਚ ਦੇ ਭੇਦ ਭਾਵ ਨੂੰ ਖਤਮ ਕਰਦਿਆਂ ਬੱਚਿਆਂ ਨਾਲ ਪੰਗਤ ਵਿਚ ਬੈਠ ਕੇ ਪਰਸ਼ਾਦਾ ਛਕਿਆ ।ਬੱਚਿਆਂ ਵੱਲੋਂ ਪੂਰੀ ਮਰਿਆਦਾ ਵਿੱਚ ਰਹਿ ਕੇ  ਲੰਗਰ ਵਰਤਾਉਣ ਦੀ ਸੇਵਾ ਵੀ ਨਿਭਾਈ ਗਈ ।ਸਕੂਲ  ਵੱਲੋਂ ਇਸ ਤਰਾਂ ਦੇ ਸਮਾਗਮ ਕਰਵਾਉਣ ਦਾ ਮੰਤਵ ਬੱਚਿਆਂ ਨੂੰ ਬਿਨਾਂ ਕਿਸੇ ਭੇਦ ਭਾਵ ਦੇ ਆਪਸ ਵਿੱਚ ਭਾਈਚਾਰੇ ਨਾਲ ਜੋੜੀ ਰੱਖਣ ਅਤੇ ਆਪਸੀ ਪਿਆਰ ਦਾ ਸੰਦੇਸ਼ ਦੇਣਾ ਹੈ।

LEAVE A REPLY

Please enter your comment!
Please enter your name here