Home Political ਹਰਜਿੰਦਰ ਸਿੰਘ ਧਾਮੀ ਸ਼੍ਰੋਮਣੀ ਕਮੇਟੀ ਪ੍ਰਧਾਨ ਦੀ ਚੋਣ ਜਿੱਤੇ ਪਰ ਸ਼੍ਰੋਮਣੀ ਅਕਾਲੀ...

ਹਰਜਿੰਦਰ ਸਿੰਘ ਧਾਮੀ ਸ਼੍ਰੋਮਣੀ ਕਮੇਟੀ ਪ੍ਰਧਾਨ ਦੀ ਚੋਣ ਜਿੱਤੇ ਪਰ ਸ਼੍ਰੋਮਣੀ ਅਕਾਲੀ ਦਲ ਦੀ ਨੈਤਿਕ ਹਾਰ ਹੋਈ

50
0

ਸ਼੍ਰੋਮਮੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਦੀ ਚੋਣ ਨੂੰ ਲੈ ਕੇ ਇਸ ਵਾਰ ਅਕਾਲੀ ਦਲ ’ਚ ਕਾਫੀ ਖਲਬਲੀ ਮੱਚ ਹੋਈ ਸੀ। ਜਿਸ ਦੇ ਚੱਲਦਿਆਂ ਅਕਾਲੀ ਦਲ ਤੋਂ ਬਾਗੀ ਹੋ ਕੇ ਬੀਬੀ ਜਗੀਰ ਕੌਰ ਨੇ ਖੁਦ ਨੂੰ ਸ਼੍ਰੋਮਣੀ ਕਮੇਟੀ ਦੀ ਪ੍ਰਧਾਨਗੀ ਦਾ ਉਮੀਦਵਾਰ ਐਲਾਨ ਦਿੱਤਾ ਸੀ। ਦੂਜੇ ਪਾਸੇ ਸ਼੍ਰੋਮਣੀ ਅਕਾਲੀ ਦਲ ਵੱਲੋਂ ਪਹਿਲੇ ਪ੍ਰਧਾਨ ਹਰਜਿੰਦਰ ਸਿੰਘ ਧਾਮੀ ਨੂੰ ਪਾਰਟੀ ਦਾ ਉਮੀਦਵਾਰ ਬਣਾਉਣ ਦਾ ਐਲਾਨ ਕੀਤਾ ਗਿਆ। ਪਿਛਲੇ ਕਈ ਦਿਨਾਂ ਤੋਂ ਅਕਾਲੀ ਦਲ ਤੇ ਬੀਬੀ ਜਗੀਰ ਕੌਰ ਵਿਚਕਾਰ ਆਪਸੀ ਗੰਲਬਾਤ ਚੰਲਦੀ ਰਹੀ। ਗੱਲ ਕਿਸੇ ਸਿਰੇ ਨਹੀਂ ਚੜ੍ਹੀ ਤਾਂ ਬੁੱਧਵਾਰ ਨੂੰ ਅਮਿ੍ਰਤਸਰ ਦਰਬਾਰ ਸਾਹਿਬ ਵਿਖੇ ਬੁੱਧਵਾਰ ਨੂੰ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਦੇ ਪ੍ਰਧਾਨ ਦੀ ਚੋਣ ਵਿਚ ਭਾਵੇਂ ਸ਼੍ਰੋਮਣੀ ਅਕਾਲੀ ਦਲ ਦੇ ਉਮੀਦਵਾਰ ਹਰਜਿੰਦਰ ਸਿੰਘ ਧਾਮੀ ਨੇ ਜਿੱਤ ਹਾਸਲ ਕੀਤੀ ਹੈ ਪਰ ਸ਼੍ਰੋਮਣੀ ਅਕਾਲੀ ਦਲ ਨੈਤਿਕ ਤੌਰ ’ਤੇ ਹਾਰ ਗਿਆ ਹੈ। ਇਸ ਚੋਣ ’ਚ ਹਰਜਿੰਦਰ ਸਿੰਘ ਧਾਮੀ ਨੂੰ 104 ਅਤੇ ਜਗੀਰ ਕੌਰ ਨੂੰ 42 ਵੋਟਾਂ ਮਿਲੀਆਂ ਹਨ। ੍ਟਇਸ ਸਬੰਧੀ ਦਿਲਚਸਪ ਗੱਲ ਇਹ ਰਹੀ੍ਟ ਕਿ ਪਿਛਲੀ ਵਾਰ ਜਦੋਂ ਪ੍ਰਧਾਨਗੀ ਦੀਆਂ ਚੋਣਾਂ ਹੋਈਆਂ ਸਨ ਤਾਂ ਸ਼੍ਰੋਮਣੀ ਅਕਾਲੀ ਦਲ ਦੇ ਉਮੀਦਵਾਰ ਦੇ ਮੁਕਾਬਲੇ 22 ਵੋਟਾਂ ਪਈਆਂ ਸਨ। ਇਸ ਵਾਰ ਸ਼੍ਰੋਮਣੀ ਅਕਾਲੀ ਦਲ ਨੇ ਦਾਅਵਾ ਕੀਤਾ ਸੀ ਕਿ ਜਗੀਰ ਕੌਰ ਨੂੰ 18 ਤੋਂ 19 ਵੋਟਾਂ ਮਿਲਣਗੀਆਂ ਪਰ ਬੀਬੀ ਜਗੀਰ ਕੌਰ ਅਕਾਲੀ ਦਲ ਦੇ ਇਸ ਵਹਿਮ ਨੂੰ ਤੋੜਦੇ ਹੋਏ 42 ਵੋਟਾਂ ਹਾਸਲ ਕਰਨ ਵਿੱਚ ਕਾਮਯਾਬ ਹੋ ਗਈ। ਅਕਾਲੀ ਦਲ ਤੋਂ ਬਾਗੀ ਹੋ ਕੇ ਬੀਬੀ ਜਗੀਰ ਕੌਰ ਵੱਲੋਂ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਦੀ ਚੇਣ ਲੜਣ ਲਈ ਉਸਦਾ ਮਕਸਦ ਸਿਰਫ ਸ਼੍ਰੋਮਣੀ ਅਕਾਲੀ ਦਲ ਦੇ ਲਿਫਾਫਾ ਕਲਚਰ ਤੋਂ ਰੋਕਣਾ ਸੀ। ਜਿਸ ਨਾਲ ਉਹ ਹਰ ਵਾਰ ਪ੍ਰਧਾਨ ਦਾ ਨਾਮ ਲਿਫਾਫੇ ਵਿਚੋਂ ਕੱਢ ਕੇ ਪੇਸ਼ ਕੀਤਾ ਜਾਂਦਾ ਰਿਹਾ। ਆਪਣੇ ਉਸ ਮਕਸਦ ਵਿਚ ਬੀਬੀ ਜਗੀਰ ਕੌਰ ਪਹਿਲੇ ਹੀ ਕਦਮ ਤੇ ਪੂਰੀ ਤਰ੍ਹਾਂ ਨਾਲ ਕਾਮਯਾਬ ਹੋ ਚੁੱਕੀ ਹੈ। ਇਸ ਪ੍ਰਕ੍ਰਿਆ ਉਪਰੰਤ ਸ਼੍ਰੋਮਣੀ ਅਕਾਲੀ ਦਲ ਅਤੇ ਬੀਬੀ ਜਗੀਰ ਕੌਰ ਦਰਮਿਆਨ ਇੱਕ ਡੂੰਘੀ ਖੱਡ ਬਣ ਗਈ ਹੈ। ਜਿਸ ਨੂੰ ਭਰਨਾ ਅਸੰਭਵ ਹੈ। ਜਿਸ ਵਿੱਚ ਸ਼੍ਰੋਮਣੀ ਅਕਾਲੀ ਦਲ ਦੇ ਵਿਰੋਧੀ ਸਾਰੇ ਧੜੇ ਅਤੇ ਉਨ੍ਹਾਂ ਦੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਮੈਂਬਰਾਂ ਦੀ ਗਿਣਤੀ ਧਾਰਮਿਕ ਮਸਲਿਆਂ ਨੂੰ ਲੈ ਕੇ ਬੀਬੀ ਜਗੀਰ ਕੌਰ ਦੀ ਅਗਵਾਈ ਵਿੱਚ ਚੱਲ ਪਵੇਗੀ। ਜੋ ਕਿ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਕੰਮਾਂ ਵਿਚ ਸ਼੍ਰੋਮਣੀ ਅਕਾਲੀ ਦਲ ਦੀ ਲੀਡਰਸ਼ਿਪ ਦੀ ਦਖਲਅੰਦਾਜ਼ੀ ਨੂੰ ਰੋਕਣ ਵਿਚ ਸਫਲ ਹੋਣਗੇ। ਜਿਥੇ ਇਕ ਹੋਰ ਗੱਲ ਉਹ ਇਹ ਹੈ ਕਿ ਬੀਬੀ ਜਗੀਰ ਕੌਰ ਪਿਛਲੇ 25 ਸਾਲਾਂ ਤੋਂ ਸ਼੍ਰੋਮਣੀ ਅਕਾਲੀ ਦਲ ਦੀ ਆਗੂ ਹਨ। ਉਹ ਤਿੰਨ ਵਾਰ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਪ੍ਰਧਾਨ ਅਤੇ ਅਕਾਲੀ ਦਲ ਵਿਚ ਵੱਡੇ ਅਹੁਦਿਆਂ ਤੇ ਰਹਿ ਚੁੱਕੇ ਹਨ। ਇਸ ਲਈ ਉਹ ਸ਼੍ਰੋਮਣੀ ਅਕਾਲੀ ਦਲ ਵੱਲੋਂ ਸਮੇਂ-ਸਮੇਂ ਦੀਆਂ ਸਾਰੀਆਂ ਗੱਲਾਂ ਨੂੰ ਚੰਗੀ ਤਰ੍ਹਾਂ ਜਾਣਦੀ ਹੈ। ਜਿਸ ਦਾ ਕੌਮ ਅਤੇ ਪੰਥ ਦਾ ਨੁਕਸਾਨ ਹੋਇਆ ਹੈ। ਹੁਣ ਜੇਕਰ ਉਹ ਉਨ੍ਹਾਂ ਸਾਰੇ ਮੁੱਦਿਆਂ ਨੂੰ ਇਕ-ਇਕ ਕਰਕੇ ਜਨਤਕ ਪਲੇਟਫਾਰਮ ’ਤੇ ਚੁੱਕਦੇ ਹਨ ਤਾਂ ਸ਼੍ਰੋਮਣੀ ਅਕਾਲੀ ਦਲ ਨੂੰ ਧਾਰਮਿਕ ਅਤੇ ਸਿਆਸੀ ਤੌਰ ’ਤੇ ਨੁਕਸਾਨ ਹੋਵੇਗਾ। ਜਿਸਦਾ ਭਾਰੀ ਨੁਕਸਾਨ ਉਠਾਉਣਾ ਪੈ ਸਕਦਾ ਹੈ। ਇਹ ਬਗਾਵਤ ਦਾ ਝੰਡਾ ਅਕਾਲੀ ਦਲ ਲਈ ਵੱਡੀ ਮੁਸੀਬਤ ਖੜ੍ਹੀ ਕਰੇਗਾ। ਇਨ੍ਹਾਂ ਚੋਣਾਂ ’ਚ ਬਗਾਵਤ ਦਾ ਕਾਰਨ ਹੁਣ ਸ਼੍ਰੋਮਣੀ ਅਕਾਲੀ ਦਲ ਕੇਂਦਰ ’ਚ ਭਾਰਤੀ ਜਨਤਾ ਪਾਰਟੀ ਦੀ ਸਰਕਾਰ, ਹਰਿਆਣਾ ਦੀ ਖੱਟਰ ਸਰਕਾਰ ਅਤੇ ਕਾਂਗਰਸ ਪਾਰਟੀ ਨੂੰ ਸਿੱਧੇ ਤੌਰ ’ਤੇ ਜ਼ਿੰਮੇਵਾਰ ਠਹਿਰਾਉਂਦਾ ਹੈ। ਪਰ ਇਹ ਸਾਰੀਆਂ ਗੱਲਾਂ ਬੇਬੁਨਿਆਦ ਹਨ। ਰਾਜਸੀ ਖੇਤਰ ਵਿਚ ਬੁਰੀ ਤਰ੍ਹਾਂ ਨਾਲ ਹਾਰ ਦਾ ਸਾਹਮਣਾ ਕਰ ਰਿਹਾ ਅਕਾਲੀ ਦਲ ਇਕ ਵਾਰ ਫਿਰ ਤੋਂ ਭਾਜਪਾ ਵੱਲ ਦੋਸਤੀ ਦੇ ਹੱਥ ਵਧਾਉਾਂਦਾ ਨਜ਼ਰ ਆ ਰਿਹਾ ਸੀ। ਜਿਸ ਸੰਬੂਧੀ ਪਾਰਟੀ ਦੀ ਕੋਰ ਕਮੇਟੀ ਦੇ ਮੈਂਬਰ ਸਿਕੰਦਰ ਸਿੰਘ ਮਲੂਕਾ ਵਲੋਂ ਇਸ਼ਾਰਾ ਵੀ ਦਿਤਾ ਗਿਆ ਸੀ। ਹੁਣ ਇੰਨਾ ਕਹਿ ਕੇ ਕਿ ਸ਼੍ਰੋਮਣੀ ਕਾਲੀ ਦਲ ਨੇ ਇੱਕ ਵਾਰ ਫਿਰ ਭਾਰਤੀ ਜਨਤਾ ਪਾਰਟੀ ਨਾਲ ਆਪਣੇ ਸਬੰਧਾਂ ਦੀ ਗਰਿਮਾ ਨੂੰ ਠੇਸ ਪਹੁੰਚਾਈ ਹੈ।.ਸ਼੍ਰੋਮਣੀ ਅਕਾਲੀ ਦਲ ਦਾ ਭਾਜਪਾ ਨਾਲ ਫਿਰ ਤੋਂ ਗਠਜੋੜ ਦਾ ਮੌਕਾ ਮੱਧਮ ਹੋ ਸਕਦਾ ਹੈ।  ਹੁਣ ਇਹ ਆਉਣ ਵਾਲਾ ਸਮਾਂ ਦੱਸੇਗਾ ਕਿ ਸ਼੍ਰੋਮਣੀ ਅਕਾਲੀ ਦਲ ਅਤੇ ਬੀਬੀ ਜਗੀਰ ਕੌਰ ਵਿਚਾਲੇ ਚੱਲ ਰਹੀ ਹੈ ਜੰਗ, ਕਿਸ ਮੋੜ ’ਤੇ ਆ ਕੇ ਖੜ੍ਹੀ ਹੋਵੇਗੀ। ਫਿਲਹਾਲ ਮੌਜੂਦਾ ਪ੍ਰਕਰਣ ਵਿਚ ਬੀਬੀ ਜਗੀਰ ਕੌਰ ਚੋਣ ਹਾਰ ਕੇ ਵੀ ਨੈਤਿਕ ਤੌਰ ਤੇ ਜਿੱਤ ਗਈ ਹੈ।
ਹਰਵਿੰਦਰ ਸਿੰਘ ਸੱਗੂ ।

LEAVE A REPLY

Please enter your comment!
Please enter your name here