Home ਖੇਤੀਬਾੜੀ ਡਿਪਟੀ ਕਮਿਸ਼ਨਰ ਵੱਲੋਂ ਮਾਲ ਵਿਭਾਗ ਦੇ ਅਧਿਕਾਰੀਆਂ ਨਾਲ ਕੀਤੀ ਮਹੀਨਾਵਾਰ ਰੀਵਿਊ ਮੀਟਿੰਗ

ਡਿਪਟੀ ਕਮਿਸ਼ਨਰ ਵੱਲੋਂ ਮਾਲ ਵਿਭਾਗ ਦੇ ਅਧਿਕਾਰੀਆਂ ਨਾਲ ਕੀਤੀ ਮਹੀਨਾਵਾਰ ਰੀਵਿਊ ਮੀਟਿੰਗ

45
0

–ਪੈਡਿੰਗ ਪਏ ਇੰਤਕਾਲਾਂ ਨੂੰ ਬਿਨ੍ਹਾਂ ਦੇਰੀ ਨਿਪਟਾਉਣ ਦੇ ਆਦੇਸ਼ ਜਾਰੀ

ਮੋਗਾ, 10 ਨਵੰਬਰ: ( ਕੁਲਵਿੰਦਰ ਸਿੰਘ)- ਡਿਪਟੀ ਕਮਿਸ਼ਨਰ ਮੋਗਾ ਕੁਲਵੰਤ ਸਿੰਘ ਨੇ ਮਾਲ ਵਿਭਾਗ ਦੇ ਅਧਿਕਾਰੀਆਂ ਨਾਲ ਮਹੀਨਾਵਾਰ ਰੀਵਿਊ ਮੀਟਿੰਗ ਦੀ ਪ੍ਰਧਾਨਗੀ ਕੀਤੀ। ਇਸ ਮੀਟਿੰਗ ਵਿੱਚ ਉਨ੍ਹਾਂ ਨਾਲ ਵਧੀਕ ਡਿਪਟੀ ਕਮਿਸ਼ਨਰ (ਜ) ਸ੍ਰੀ ਸੁਭਾਸ਼ ਚੰਦਰ, ਉਪ ਮੰਡਲ ਮੈਜਿਸਟ੍ਰੇਟ ਸ੍ਰੀਮਤੀ ਚਾਰੂ ਮਿਤਾ ਅਤੇ ਹੋਰ ਅਧਿਕਾਰੀ ਵੀ ਮੌਜੂਦ ਸਨ। ਮਾਲ ਵਿਭਾਗ ਦੇ ਅਧਿਕਾਰੀਆਂ ਨਾਲ ਮੀਟਿੰਗ ਕਰਦਿਆਂ ਜ਼ਮੀਨੀ ਮਾਲੀਏ ਦੀ ਰਿਕਵਰੀ, ਪਟੀਸ਼ਨ ਕੇਸ, 6 ਮਹੀਨਿਆਂ ਤੋਂ ਪੈਡਿੰਗ ਪਈਆਂ ਇੰਨਕੁਆਇਰੀਆਂ, ਰੈਵੀਨਿਊ ਲੋਕ ਅਦਾਲਤਾਂ, ਸਪੈਸ਼ਲ ਗਿਰਦਾਵਰੀਆਂ ਆਦਿ ਦੇ ਪੈਡਿੰਗ ਪਏ ਕੇਸਾਂ ਬਾਰੇ ਰੀਵਿਊ ਕੀਤਾ ਗਿਆ। ਡਿਪਟੀ ਕਮਿਸ਼ਨਰ ਨੇ ਤਹਿਸੀਲਦਾਰਾਂ ਨੂੰ ਵੱਖ ਵੱਖ ਪੱਧਰ ‘ਤੇ ਪੈਡਿੰਗ ਪਏ ਇੰਤਕਾਲਾਂ ਨੂੰ ਬਿਨ੍ਹਾਂ ਦੇਰੀ ਨਿਪਟਾਉਣ ਦੇ ਆਦੇਸ਼ ਜਾਰੀ ਕੀਤੇ।ਲੈਂਡ ਰਿਕਾਰਡ ਦੇ ਕੰਪਿਊਟਰੀਕਰਨ ਤੋਂ ਰਹਿੰਦੇ ਪਿੰਡਾਂ ਬਾਰੇ ਵੀ ਡਿਪਟੀ ਕਮਿਸ਼ਨਰ ਵੱਲੋਂ ਮੀਟਿੰਗ ਵਿੱਚ ਵਿਚਾਰ ਵਟਾਂਦਰਾ ਕੀਤਾ ਗਿਆ।ਡਿਪਟੀ ਕਮਿਸ਼ਨਰ ਨੇ ਮੀਟਿੰਗ ਦੌਰਾਨ ਦੱਸਿਆ ਕਿ ਤਹਿਸੀਲਾਂ ਵਿੱਚ ਲੈਂਡ ਸਬੰਧੀ ਆਮ ਲੋਕਾਂ ਨੂੰ ਸਰਕਾਰੀ ਸੇਵਾਵਾਂ ਲੈਣ ਵਿੱਚ ਕਿਸੇ ਵੀ ਪ੍ਰਕਾਰ ਦੀ ਮੁਸ਼ਕਿਲ ਪੇਸ਼ ਨਹੀਂ ਆਉਣੀ ਚਾਹੀਦੀ। ਸਰਕਾਰੀ ਸੇਵਾਵਾਂ ਦਾ ਲਾਭ ਲੋਕਾਂ ਨੂੰ ਪਹਿਲ ਦੇ ਆਧਾਰ ਤੇ ਬਿਨ੍ਹਾਂ ਕਿਸੇ ਦੇਰੀ ਤੋਂ ਪਹੁੰਚਾਇਆ ਜਾਣਾ ਯਕੀਨੀ ਬਣਾਇਆ ਜਾਵੇ

LEAVE A REPLY

Please enter your comment!
Please enter your name here