ਜਗਰਾਉਂ, 11 ਨਵੰਬਰ ( ਭਗਵਾਨ ਭੰਗੂ)-ਸ਼੍ਰੀ ਮਤੀ ਸਤੀਸ਼ ਗੁਪਤਾ ਸਰਵਹਿੱਤਕਾਰੀ ਵਿੱਦਿਆ ਮੰਦਿਰ ਜਗਰਾਉਂ ਵਿਖੇ ਰਾਸ਼ਟਰੀ ਸਿੱਖਿਆ ਦਿਵਸ ਮਨਾਇਆ ਗਿਆ। ਦਿਵਸ ਦੀ ਸ਼ੁਰੂਆਤ ਵੰਦਨਾ ਦੁਆਰਾ ਕੀਤੀ ਗਈ। ਉਪਰੰਤ ਅਧਿਆਪਕਾ ਪਵਿੱਤਰ ਕੌਰ ਨੇ ਰਾਸ਼ਟਰੀ ਸਿੱਖਿਆ ਦਿਵਸ ਬਾਰੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਰਾਸ਼ਟਰੀ ਸਿੱਖਿਆ ਦਿਵਸ ਹਰ ਸਾਲ ਮੌਲਾਨਾ ਅਬੁਲ ਕਲਾਮ ਦੀ ਯਾਦ ਵਿੱਚ ਧੂਮਧਾਮ ਨਾਲ ਮਨਾਇਆ ਜਾਂਦਾ ਹੈ। ਜਿਸਦੀ ਇੱਕ ਨਿਸ਼ਚਿਤ ਮਿਤੀ ਹੈ। ਰਾਸ਼ਟਰੀ ਸਿੱਖਿਆ ਦਿਵਸ ਹਰ ਸਾਲ 11 ਨਵੰਬਰ ਨੂੰ ਮਨਾਇਆ ਜਾਂਦਾ ਹੈ।ਸਾਡੇ ਦੇਸ਼ ਦੀ ਆਜ਼ਾਦੀ ਤੋਂ ਬਾਅਦ ਮੌਲਾਨਾ ਅਬੁਲ ਕਲਾਮ ਆਜ਼ਾਦ ਭਾਰਤ ਦੇ ਪਹਿਲੇ ਸਿੱਖਿਆ ਮੰਤਰੀ ਦੇ ਅਹੁਦੇ ‘ਤੇ ਬੈਠੇ ਅਤੇ ਉਨ੍ਹਾਂ ਨੇ ਅਹੁਦਾ ਸੰਭਾਲਦੇ ਹੀ ਭਾਰਤ ‘ਚ ਸਿੱਖਿਆ ਦਾ ਪੱਧਰ ਉੱਚਾ ਚੁੱਕਣ ਦੇ ਨਾਲ-ਨਾਲ ਲੋਕਾਂ ਨੂੰ ਸਿੱਖਿਅਤ ਕਰਨ ਲਈ ਕਈ ਤਰ੍ਹਾਂ ਦੇ ਉਪਰਾਲੇ ਕਰਨੇ ਸ਼ੁਰੂ ਕਰ ਦਿੱਤੇ। ਮੌਲਾਨਾ ਅਬੁਲ ਕਲਾਮ ਜੀ ਦੇਸ਼ ਵਿੱਚ ਸਿੱਖਿਆ ਦੇ ਪੱਧਰ ਨੂੰ ਉੱਚਾ ਚੁੱਕਣ ਲਈ ਹਮੇਸ਼ਾ ਯਤਨਸ਼ੀਲ ਰਹੇ ਸਨ, ਅਤੇ ਇਸੇ ਕਰਕੇ ਉਹ ਦੇਸ਼ ਵਿੱਚ ਸਿੱਖਿਆ ਨੂੰ ਪ੍ਰਫੁੱਲਤ ਕਰਨ ਲਈ ਕਈ ਤਰ੍ਹਾਂ ਦੇ ਉਪਰਾਲੇ ਕਰਦੇ ਹਨ। ਪ੍ਰੋਗਰਾਮ ਅਤੇ ਯਤਨ ਕੀਤੇ, ਜਿਸ ਵਿੱਚ ਔਰਤਾਂ ਦੀ ਸਿੱਖਿਆ ਦੀ ਜ਼ੋਰਦਾਰ ਵਕਾਲਤ ਵੀ ਸ਼ਾਮਲ ਹੈ।ਮੌਲਾਨਾ ਅਬੁਲ ਕਲਾਮ ਅਜ਼ਾਦ ਜੀ ਨੂੰ ਸਾਲ 2008 ਵਿੱਚ ਉਨ੍ਹਾਂ ਦੁਆਰਾ ਕੀਤੇ ਗਏ ਸ਼ਲਾਘਾਯੋਗ ਕੰਮ ਲਈ ਸਨਮਾਨਿਤ ਕੀਤਾ ਗਿਆ ਸੀ। ਕਿਉਂਕਿ ਇਸ ਸਾਲ 11 ਨਵੰਬਰ ਨੂੰ ਮੌਲਾਨਾ ਅਬੁਲ ਕਲਾਮ ਜੀ ਦੇ ਜਨਮ ਦਿਨ ਦੇ ਮੌਕੇ ‘ਤੇ ਰਾਸ਼ਟਰੀ ਸਿੱਖਿਆ ਦਿਵਸ ਮਨਾਉਣ ਦਾ ਐਲਾਨ ਕੀਤਾ ਗਿਆ ਸੀ ਅਤੇ ਉਦੋਂ ਤੋਂ ਹਰ ਸਾਲ 11 ਨਵੰਬਰ ਨੂੰ ਰਾਸ਼ਟਰੀ ਸਿੱਖਿਆ ਦਿਵਸ ਮਨਾਇਆ ਜਾ ਰਿਹਾ ਹੈ।ਉਹਨਾਂ ਵਲੋਂ ਕੀਤੇ ਗਏ ਬੇਮਿਸਾਲ ਕੰਮ ਦੇ ਕਾਰਨ, ਉਹਨਾਂ ਨੂੰ ਭਾਰਤ ਸਰਕਾਰ ਦੁਆਰਾ ਇਸ ਦੇਸ਼ ਦੇ ਸਰਵਉੱਚ ਪੁਰਸਕਾਰ ਭਾਰਤ ਰਤਨ ਨਾਲ ਸਨਮਾਨਿਤ ਕੀਤਾ ਗਿਆ ਸੀ। ਅਬੁਲ ਕਲਾਮ ਦੇ ਜਨਮ ਦਿਨ ਦੇ ਮੌਕੇ ‘ਤੇ ਹਰ ਸਾਲ 11 ਨਵੰਬਰ ਨੂੰ ਦੇਸ਼ ਭਰ ਦੇ ਵੱਖ-ਵੱਖ ਸਰਕਾਰੀ ਅਤੇ ਪ੍ਰਾਈਵੇਟ ਕਾਲਜਾਂ ‘ਚ ਵੱਖ-ਵੱਖ ਤਰ੍ਹਾਂ ਦੇ ਪ੍ਰੋਗਰਾਮ ਆਯੋਜਿਤ ਕੀਤੇ ਜਾਂਦੇ ਹਨ।
ਇਸ ਮੌਕੇ ਤੇ ਪ੍ਰਿੰ. ਨੀਲੂ ਨਰੂਲਾ ਜੀ ਨੇ ਬੱਚਿਆਂ ਨੂੰ ਪ੍ਰੇਰਿਤ ਕਰਦਿਆਂ ਕਿਹਾ ਕਿ ਸਿੱਖਿਆ ਸਾਡੇ ਜੀਵਨ ਦਾ ਮੂਲ ਅਧਾਰ ਹੈ। ਸਾਨੂੰ ਆਪਣੀ ਸਿੱਖਿਆ ਲਈ ਉਸ ਮਾਧਿਅਮ ਨੂੰ ਚੁਣਨਾ ਚਾਹੀਦਾ ਹੈ, ਜਿਸ ਉੱਪਰ ਚਲ ਕੇ ਅਸੀਂ ਆਪਣੇ ਲਕਸ਼ ਨੂੰ ਪ੍ਰਾਪਤ ਕਰ ਸਕੀਏ ਅਤੇ ਕਿਹਾ ਕਿ ਜਿਨ੍ਹਾਂ ਸ਼ਖਸੀਅਤਾਂ ਦੀ ਯਾਦ ਵਿੱਚ ਇਸ ਤਰ੍ਹਾਂ ਦੇ ਖਾਸ ਦਿਨ ਤੈਅ ਕੀਤੇ ਜਾਂਦੇ ਹਨ, ਅਸੀਂ ਉਨ੍ਹਾਂ ਮਹਾਨ ਸਖਸੀਅਤਾਂ ਨੂੰ ਦਿਲੋਂ ਸਲਿਊਟ ਕਰਦੇ ਹਾਂ।
