ਪਿਛਲੇ ਦੋ ਮਹੀਨਿਆਂ ਵਿੱਚ ਮੋਗਾ ਦੇ ਕੁੱਲ 9553 ਹੋਲੋਗ੍ਰਾਮ ਅਤੇ ਕਿਊ.ਆਰ. ਕੋਡ ਵਾਲੇ ਛਪੇ ਵੋਟਰ ਕਾਰਡ-ਸੁਭਾਸ਼ ਚੰਦਰ
ਮੋਗਾ, 11 ਨਵੰਬਰ: ( ਕੁਲਵਿੰਦਰ ਸਿੰਘ) -ਹੁਣ ਜ਼ਿਲ੍ਹੇ ਦੇ ਵੋਟਰਾਂ ਨੂੰ ਵੀ ਹੋਲੋਗ੍ਰਾਮ ਅਤੇ ਕਿਊ.ਆਰ. ਕੋਡ ਵਾਲੇ ਸੁਰੱਖਿਅਤ ਵੋਟਰ ਕਾਰਡ (ਆਈ. ਕਾਰਡ) ਮਿਲਣਗੇ।ਵਧੀਕ ਡਿਪਟੀ ਕਮਸ਼ਿਨਰ-ਕਮ-ਵਧੀਕ ਜ਼ਿਲ੍ਹਾ ਚੋਣ ਅਫ਼ਸਰ ਮੋਗਾ ਸੁਭਾਸ਼ ਚੰਦਰ ਨੇ ਅੱਜ ਜ਼ਿਲ੍ਹਾ ਦੇ ਵੱਖ-ਵੱਖ ਵਿਧਾਨ ਸਭਾ ਚੋਣ ਹਲਕਿਆਂ ਨਾਲ ਸਬੰਧਤ ਵੋਟਰਾਂ ਨੂੰ ਇਹ ਹੋਲੋਗ੍ਰਾਮ ਅਤੇ ਕਿਊ.ਆਰ. ਕੋਡ ਵਾਲੇ ਕਾਰਡ ਵੰਡਣ ਦੀ ਸ਼ੁਰੂਆਤ ਕੀਤੀ। ਵਧੀਕ ਡਿਪਟੀ ਕਮਿਸ਼ਨਰ ਨੇ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿੱਚ ਇਸ ਪ੍ਰੋਗਰਾਮ ਦੌਰਾਨ ਦੱਸਿਆ ਕਿ ਵੋਟਰ ਸੂਚੀ ਨੂੰ ਜਿਆਦਾ ਪਾਰਦਰਸ਼ੀ ਅਤੇ ਤਰੁੱਟੀ ਮੁਕਤ ਬਣਾਉਣ ਦੇ ਉਦੇਸ਼ ਨਾਲ ਵੋਟਰ ਕਾਰਡ ਨੂੰ ਅਧਾਰ ਕਾਰਡ ਨਾਲ ਜੋੜਨ ਦੇ ਨਾਲ ਹੀ ਅਜਿਹੇ ਪਹਿਚਾਣ ਪੱਤਰ ਜਾਰੀ ਕਰਨ ਦਾ ਫੈਸਲਾ ਲਿਆ ਹੈ।ਸੁਭਾਸ਼ ਚੰਦਰ ਨੇ ਦੱਸਿਆ ਕਿ ਜ਼ਿਲ੍ਹਾ ਮੋਗਾ ਵਿਖੇ ਅਗਸਤ 2022 ਵਿੱਚ 1980 ਹੋਲੋਗ੍ਰਾਮ ਅਤੇ ਕਿਊ.ਆਰ. ਕੋਡ ਵਾਲੇ ਵੋਟਰ ਕਾਰਡ ਤਿਆਰ ਕੀਤੇ ਗਏ ਹਨ ਅਤੇ ਸਤੰਬਰ 2022 ਵਿੱਚ 7573, ਭਾਵ ਇਨ੍ਹਾਂ ਦੋ ਮਹੀਨਿਆਂ ਵਿੱਚ ਕੁੱਲ 9553 ਵੋਟਰ ਕਾਰਡ ਹੋਲੋਗ੍ਰਾਮ ਅਤੇ ਕਿਊ.ਆਰ. ਕੋਡ ਵਾਲੇ ਤਿਆਰ ਹੋਏ ਹਨ।
