Home Political ਸੰਸਦ ਮੈਂਬਰ ਸੰਜੀਵ ਅਰੋੜਾ ਨੇ ਬਾਲ ਦਿਵਸ ਮੌਕੇ ਬੱਚਿਆਂ ਨਾਲ ਬਚਪਨ ਦੀਆਂ...

ਸੰਸਦ ਮੈਂਬਰ ਸੰਜੀਵ ਅਰੋੜਾ ਨੇ ਬਾਲ ਦਿਵਸ ਮੌਕੇ ਬੱਚਿਆਂ ਨਾਲ ਬਚਪਨ ਦੀਆਂ ਯਾਦਾਂ ਸਾਂਝੀਆਂ ਕੀਤੀਆਂ

61
0

ਲੁਧਿਆਣਾ, 14 ਨਵੰਬਰ, ( ਬੌਬੀ ਸਹਿਜਲ, ਧਰਮਿੰਦਰ)- ਸੰਸਦ ਮੈਂਬਰ (ਰਾਜ ਸਭਾ) ਸੰਜੀਵ ਅਰੋੜਾ ਨੇ ਅੱਜ ਬਾਲ ਦਿਵਸ ਮੌਕੇ ਕੁਝ ਬੱਚਿਆਂ ਨਾਲ ਮੁਲਾਕਾਤ ਕੀਤੀ ਅਤੇ ਉਨ੍ਹਾਂ ਨੂੰ ਇਸ ਦਿਨ ਦੀ ਮਹੱਤਤਾ ਤੋਂ ਜਾਣੂ ਕਰਵਾਇਆ।ਉਨ੍ਹਾਂ ਆਪਣੇ ਬਚਪਨ ਦੀਆਂ ਕੁਝ ਯਾਦਗਾਰੀ ਘਟਨਾਵਾਂ ਵੀ ਬੱਚਿਆਂ ਨਾਲ ਸਾਂਝੀਆਂ ਕੀਤੀਆਂ। ਉਨ੍ਹਾਂ ਕਿਹਾ ਕਿ ਲੋਕਾਂ ਖਾਸ ਕਰਕੇ ਮਾਪਿਆਂ ਅਤੇ ਅਧਿਆਪਕਾਂ ਨੂੰ ਬੱਚਿਆਂ ਦੀ ਹਰ ਸੰਭਵ ਦੇਖਭਾਲ ਕਰਨੀ ਚਾਹੀਦੀ ਹੈ ਕਿਉਂਕਿ ਬੱਚੇ ਦੇਸ਼ ਦਾ ਭਵਿੱਖ ਹਨ।ਅਰੋੜਾ ਨੇ ਕਿਹਾ ਕਿ ਇਸ ਵਿਸ਼ੇਸ਼ ਦਿਨ ਦਾ ਸਭ ਤੋਂ ਉੱਤਮ ਜਸ਼ਨ ਬੱਚਿਆਂ ਨੂੰ ਵਧੀਆ ਸਿੱਖਿਆ ਪ੍ਰਦਾਨ ਕਰਨਾ ਹੈ। ਇਸ ਤੋਂ ਇਲਾਵਾ ਇੱਕ ਬਿਹਤਰ ਰਾਸ਼ਟਰ ਦੇ ਨਿਰਮਾਣ ਲਈ ਬੱਚਿਆਂ ਵਿੱਚ ਵਧੀਆ ਨੈਤਿਕ ਕਦਰਾਂ-ਕੀਮਤਾਂ ਪੈਦਾ ਕਰਨ ਦੀ ਵੀ ਲੋੜ ਹੈ।ਉਨ੍ਹਾਂ ਕਿਹਾ ਕਿ ਝੁੱਗੀ-ਝੌਂਪੜੀ ਵਾਲਿਆਂ ਅਤੇ ਪਛੜੇ ਪਰਿਵਾਰਾਂ ਦੇ ਬੱਚਿਆਂ ਲਈ ਕੰਮ ਕਰਨ ਦੀ ਸਖ਼ਤ ਲੋੜ ਹੈ।

LEAVE A REPLY

Please enter your comment!
Please enter your name here