ਮੋਗਾ, 14 ਨਵੰਬਰ: ( ਕੁਲਵਿੰਦਰ ਸਿੰਘ) -ਡਿਪਟੀ ਕਮਿਸ਼ਨਰ ਮੋਗਾ ਕੁਲਵੰਤ ਸਿੰਘ ਨੇ ਦੱਸਿਆ ਕਿ ਬੀਤੀ ਸ਼ਾਮ ਤੱਕ ਜ਼ਿਲ੍ਹੇ ਦੀਆਂ ਮੰਡੀਆਂ ਵਿੱਚ 12,48,755 ਮੀਟ੍ਰਿਕ ਟਨ ਝੋਨੇ ਦੀ ਆਮਦ ਹੋਈ ਹੈ, ਜਿਸ ਵਿੱਚੋਂ 12,38,734 ਮੀਟ੍ਰਿਕ ਟਨ ਝੋਨੇ ਦੀ ਖ੍ਰੀਦ ਕੀਤੀ ਜਾ ਚੁੱਕੀ ਹੈ ਅਤੇ ਕਿਸਾਨਾਂ ਨੂੰ ਮੰਡੀਆਂ ਵਿੱਚ ਕਿਸੇ ਵੀ ਪ੍ਰਕਾਰ ਦੀ ਮੁਸ਼ਕਿਲ ਨਹੀਂ ਪੇਸ਼ ਆਉਣ ਦਿੱਤੀ ਜਾ ਰਹੀ। ਉਨ੍ਹਾਂ ਦੱਸਿਆ ਕਿ ਖਰੀਦ ਕੀਤੇ ਗਏ ਝੋਨੇ ਵਿੱਚੋਂ 10,62,602 ਮੀਟ੍ਰਿਕ ਟਨ ਝੋਨੇ ਦੀ ਲਿਫ਼ਟਿੰਗ ਵੀ ਕਰਵਾਈ ਜਾ ਚੁੱਕੀ ਹੈ।ਕੁਲਵੰਤ ਸਿੰਘ ਨੇ ਵੱਖ-ਵੱਖ ਖ੍ਰੀਦ ਏਜੰਸੀਆਂ ਵੱਲੋਂ ਖ੍ਰੀਦ ਕੀਤੇ ਗਏ ਝੋਨੇ ਦਾ ਏਜੰਸੀ ਵਾਈਜ਼ ਵੇਰਵਾ ਦਿੰਦਿਆਂ ਦੱਸਿਆ ਕਿ ਪਨਗ੍ਰੇਨ ਵੱਲੋਂ 524493 ਐਮ.ਟੀ., ਮਾਰਕਫ਼ੈਡ ਵੱਲੋਂ 323613 ਐਮ.ਟੀ., ਪਨਸਪ ਵੱਲੋਂ 254754 ਐਮ.ਟੀ., ਵੇਅਰਹਾਊਸ ਵੱਲੋ 135334 ਐਮ.ਟੀ., ਐਫ.ਸੀ.ਆਈ. ਵੱਲੋਂ 156 ਐਮ.ਟੀ. ਅਤੇ ਪ੍ਰਾਈਵੇਟ ਵਪਾਰੀਆਂ ਵੱਲੋਂ 348 ਕੁਇੰਟਲ ਝੋਨਾ ਖ੍ਰੀਦਿਆ ਗਿਆ ਹੈ।ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਜ਼ਿਲ੍ਹੇ ਦੀਆਂ ਸਾਰੀਆਂ ਮੰਡੀਆਂ ਵਿੱਚ ਸੁਚੱਜੇ ਪ੍ਰਬੰਧਾਂ ਸਦਕਾ ਝੋਨੇ ਦੀ ਖ੍ਰੀਦ ਅਤੇ ਲਿਫਟਿੰਗ ਪੂਰੀ ਤੇਜ਼ੀ ਨਾਲ ਚੱਲ ਰਹੀ ਹੈ। ਡਿਪਟੀ ਕਮਿਸ਼ਨਰ ਨੇ ਕਿਸਾਨਾਂ ਨੂੰ ਅਪੀਲ ਕੀਤੀ ਕਿ ਝੋਨੇ ਦੀ ਪਰਾਲੀ ਜਾਂ ਹੋਰ ਫ਼ਸਲੀ ਰਹਿੰਦ ਖੂੰਹਦ ਨੂੰ ਅੱਗ ਲਗਾਏ ਬਿਨ੍ਹਾਂ ਖੇਤੀ ਕਰਕੇ ਵਾਤਾਵਰਨ ਦੀ ਸ਼ੁੱਧਤਾ ਵਿੱਚ ਆਪਣਾ ਯੋਗਦਾਨ ਪਾਇਆ ਜਾਵੇ।