ਮੋਗਾ, 15 ਨਵੰਬਰ ( ਕੁਲਵਿੰਦਰ ਸਿੰਘ) -ਦੀ ਮੋਗਾ ਡਿਸਟ੍ਰਿਕਟ ਕੋਆਪ੍ਰੇਟਿਵ ਯੂਨੀਅਨ ਲਿਮਟਿਡ ਸੋਸਾਇਟੀ ਮੋਗਾ ਦੇ ਮੈਂਬਰਾਂ ਦੀ ਚੋਣ 15 ਨਵੰਬਰ ਨੂੰ ਸਰਬਸੰਮਤੀ ਨਾਲ ਹੋਈ। ਸੁਖਦੀਪ ਸਿੰਘ ਸੀਪਾ ਵਾਸੀ ਪਿੰਡ ਸਿੰਘਾਂਵਾਲਾ ਸਰਬਸੰਮਤੀ ਨਾਲ ਚੇਅਰਮੈਨ ਚੁਣੇ ਗਏ। ਉਹਨਾਂ ਨਾਲ ਸੀਨੀਅਰ ਮੀਤ ਪ੍ਰਧਾਨ ਦਵਿੰਦਰ ਸਿੰਘ (ਸਪੁੱਤਰ ਸ. ਅਮਰਜੀਤ ਸਿੰਘ ਗਿੱਲ ਵਾਇਸ ਚੇਅਰਮੈਨ ਮਾਰਕਫੈਡ ਪੰਜਾਬ) ਪਿੰਡ ਲੰਡੇਕੇ, ਮੀਤ ਪ੍ਰਧਾਨ ਤਰਸੇਮ ਸਿੰਘ (ਰੌਲੀ), ਕੁਲਦੀਪ ਸਿੰਘ, ਹਰਜਿੰਦਰ ਸਿੰਘ, ਇਕਬਾਲ ਸਿੰਘ ਅਤੇ ਸੁਖਦੇਵ ਸਿੰਘ ਸੁਸਾਇਟੀ ਦੇ ਮੈਂਬਰ ਚੁੁਣੇ ਗਏ ਸਨ। ਮੀਟਿੰਗ ਦੌਰਾਨ ਹਾਜਰ ਮੈਬਰਾਂ ਦੁਆਰਾ ਪਿੰਡ ਵਾਸੀਆਂ ਦੇ ਸਹਿਯੋਗ ਨਾਲ ਸਰਬਸੰਮਤੀ ਨਾਲ ਸੁਖਦੀਪ ਸਿੰਘ ਸੇਖਾ ਨੂੰ ਚੇਅਰਮੈਨ, ਦਵਿੰਦਰ ਸਿੰਘ ਨੂੰ ਸੀਨੀਅਰ ਮੀਤ ਪ੍ਰਧਾਨ ਅਤੇ ਤਰਸੇਮ ਸਿੰਘ ਨੂੰ ਚੁਣਿਆ ਗਿਆ। ਇਸ ਮੌਕੇ ਨਵ-ਨਿਯੁਕਤ ਚੇਅਰਮੈਨ ਸੁਖਦੀਪ ਸਿੰਘ ਸੇਖਾ ਨੇ ਹਲਕਾ ਮੋਗਾ ਤੋਂ ਵਿਧਾਇਕਾ ਡਾ. ਅਮਨਦੀਪ ਕੌਰ ਅਰੋੜਾ, ਡਾ. ਰਾਕੇਸ਼ ਅਰੋੜਾ, ਐਸ. ਸੀ. ਵਿੰਗ ਜਿਲ੍ਹਾ ਪ੍ਰਧਾਨ ਪਿਆਰਾ ਸਿੰਘ, ਮੀਡੀਆ ਇੰਚਾਰਜ ਜਿਲ੍ਹਾ ਮੋਗਾ ਅਮਨ ਰਖਰਾ, ਸਮੂਹ ਪਿੰਡ ਵਾਸੀਆਂ ਅਤੇ ਕੋ: ਸੋਸਾਇਟੀ ਦੇ ਮੈਂਬਰਾਂ ਦਾ ਧੰਨਵਾਦ ਕਰਦਿਆਂ ਕਿਹਾ ਕਿ ਉਹ ਇਸ ਜ਼ਿੰਮੇਵਾਰੀ ਨੂੰ ਇਮਾਨਦਾਰੀ ਅਤੇ ਤਨਦੇਹੀ ਨਾਲ ਨਿਭਾਵਾਂਗਾ। ਉਨਾ ਕਿਸਾਨੀ ਮਸਲਿਆਂ ਦੇ ਹੱਲ ਲਈ ਪਾਰਟੀਬਾਜ਼ੀ ਤੋਂ ਉੱਪਰ ਉੱਠ ਕੇ ਕੰਮ ਕਰਨ ਅਤੇ ਪਿੰਡ ਵਾਸੀਆਂ ਦੇ ਸਹਿਯੋਗ ਨਾਲ ਰਹਿੰਦੇ ਕੰਮ ਪੂਰੇ ਕਰਨ ਦਾ ਭਰੋਸਾ ਦਿੱਤਾ। ਸੁਖਦੀਪ ਸਿੰਘ (ਸਿੰਘਾਂ ਵਾਲਾ) ਦੇ ਚੇਅਰਮੈਨ ਚੁਣੇ ਜਾਣ ਤੇ ਖੁਸ਼ੀ ਦਾ ਪ੍ਰਗਟਾਵਾ ਕਰਦਿਆਂ ਵਿਧਾਇਕਾ ਡਾ. ਅਮਨਦੀਪ ਕੌਰ ਅਰੋੜਾ, ਡਾ. ਰਾਕੇਸ਼ ਅਰੋੜਾ, ਐਸ. ਸੀ. ਵਿੰਗ ਜਿਲ੍ਹਾ ਪ੍ਰਧਾਨ ਪਿਆਰਾ ਸਿੰਘ, ਮੀਡੀਆ ਇੰਚਾਰਜ ਜਿਲ੍ਹਾ ਮੋਗਾ ਅਮਨ ਰਖਰਾ, ਕੌਂਸਲਰ ਬਲਜੀਤ ਸਿੰਘ ਚਾਨੀ, ਕੌਂਸਲਰ ਵਿਕਰਮਜੀਤ ਘਾਤੀ, ਕੌਂਸਲਰ ਸਰਬਜੀਤ ਕੌਰ ਰੋਡੇ, ਕੌਂਸਲਰ ਕਿਰਨ ਹੁੰਦਲ, ਡਿਪਟੀ ਮੇਅਰ ਅਸ਼ੋਕ ਧਾਮੀਜ਼ਾ, ਸੀਨੀਅਰ ਡਿਪਟੀ ਮੇਅਰ ਫੀਨਾ, ਜਗਸੀਰ ਹੁੰਦਲ, ਹਰਜਿੰਦਰ ਰੋਡੇ, ਜਗਰਾਜ ਸਿੰਘ, ਬਲਾਕ ਪ੍ਰਧਾਨ ਨਛੱਤਰ ਸਿੰਘ, ਜਗਤਾਰ ਸਿੰਘ ਚੜ੍ਹਿਕ ਆਦਿ ਨੇ ਸੁਖਦੀਪ ਸਿੰਘ (ਸਿੰਘਾਂ ਵਾਲਾ) ਨੂੰ ਚੇਅਰਮੈਨ, ਦਵਿੰਦਰ ਸਿੰਘ ਨੂੰ ਸੀਨੀਅਰ ਮੀਤ ਪ੍ਰਧਾਨ ਅਤੇ ਤਰਸੇਮ ਸਿੰਘ ਮੀਤ ਪ੍ਰਧਾਨ ਅਤੇ ਸਾਰੇ ਚੁਣੇ ਗਏ ਮੈਂਬਰਾਂ ਨੂੰ ਮੁਬਾਰਕਬਾਦ ਦਿੱਤੀ ।
