Home ਪਰਸਾਸ਼ਨ ਬੁਢਾਪਾ ਪੈਨਸ਼ਨ ਅਤੇ ਹੋਰ ਵਿੱਤੀ ਸਹਾਇਤਾ ਸਕੀਮਾਂ ਤਹਿਤ ਪੈਨਸ਼ਨਾਂ ਲੈ ਰਹੇ ਲਾਭਪਾਤਰੀਆਂ...

ਬੁਢਾਪਾ ਪੈਨਸ਼ਨ ਅਤੇ ਹੋਰ ਵਿੱਤੀ ਸਹਾਇਤਾ ਸਕੀਮਾਂ ਤਹਿਤ ਪੈਨਸ਼ਨਾਂ ਲੈ ਰਹੇ ਲਾਭਪਾਤਰੀਆਂ ਸਬੰਧੀ ਡਿਪਟੀ ਕਮਿਸ਼ਨਰ ਨੇ ਲਿਆ ਜਾਇਜ਼ਾ

60
0

ਮਾਲੇਰਕੋਟਲਾ 16 ਨਵੰਬਰ ( ਬੌਬੀ ਸਹਿਜਲ, ਧਰਮਿੰਦਰ)-ਡਿਪਟੀ ਕਮਿਸ਼ਨਰ ਸੰਯਮ ਅਗਰਵਾਲ ਨੇ ਜ਼ਿਲ੍ਹੇ ਵਿੱਚ ਬੁਢਾਪਾ ਪੈਨਸ਼ਨ ਅਤੇ ਹੋਰ ਵਿੱਤੀ ਸਹਾਇਤਾ ਸਕੀਮਾਂ ਤਹਿਤ ਪੈਨਸ਼ਨਾਂ ਲੈ ਰਹੇ ਲਾਭਪਾਤਰੀਆਂ ਸਬੰਧੀ ਜ਼ਿਲ੍ਹੇ ਦੇ ਵੱਖ ਵੱਖ ਬੈਂਕਾਂ ਦੇ ਨੁਮਾਇੰਦਿਆਂ ਦੀ ਮੀਟਿੰਗ ਦੀ ਪ੍ਰਧਾਨਗੀ ਕਰਦਿਆ ਕਿਹਾ ਕਿ ਸਰਕਾਰ ਵਲੋਂ ਬੁਢਾਪਾ ਪੈਨਸ਼ਨ, ਵਿਧਵਾ ਅਤੇ ਨਿਆਸ਼ਰਿਤ ਔਰਤਾਂ ਲਈ ਵਿੱਤੀ ਸਹਾਇਤਾ, ਆਸ਼ਰਿਤ ਬੱਚਿਆ ਲਈ ਵਿੱਤੀ ਸਹਾਇਤਾ ਅਤੇ ਦਿਵਿਆਂਗਜਨਾਂ ਲਈ ਵਿੱਤੀ ਸਹਾਇਤਾ ਅਤੇ ਹੋਰ ਵਿੱਤੀ ਸਹਾਇਤਾ ਸਕੀਮਾਂ ਤਹਿਤ ਮਾਲੇਰਕੋਟਲਾ ਜ਼ਿਲ੍ਹੇ ਅੰਦਰ ਕਰੀਬ 42,817  ਲਾਭਪਾਤਰੀਆਂ ਨੂੰ ਅਕਤੂਬਰ ਮਹੀਨੇ ਦੀ ਕਰੀਬ 06 ਕਰੋੜ 42 ਲੱਖ 25 ਹਜ਼ਾਰ 500 ਰੁਪਏ  ਦੀ ਪੈਨਸ਼ਨ ਰਾਸ਼ੀ ਬੈਂਕ ਖਾਤਿਆਂ  ਵਿੱਚ ਸਿੱਧੀ ਟਰਾਸਫਰ ਕੀਤੀ ਗਈ ਹੈ ।ਉਨ੍ਹਾਂ ਵੱਖ ਵੱਖ ਬੈਂਕ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਜਿਨ੍ਹਾਂ ਲਾਭਪਾਤਰੀਆਂ ਦੇ ਬੈਂਕ ਖਾਤੇ ਪਿਛਲੇ ਲੰਮੇ ਸਮੇਂ ਤੋਂ ਡੋਰਮੈਂਟ ਹਨ, ਉਨ੍ਹਾਂ ਖਾਤਿਆਂ ਵਿੱਚ ਜਮ੍ਹਾਂ ਅਣ ਵਰਤੀ ਰਕਮ ਦਾ ਡਰਾਫ਼ਟ ਜ਼ਿਲ੍ਹਾ ਸਮਾਜਿਕ ਸੁਰੱਖਿਆ ਅਫ਼ਸਰ ਦੇ ਨਾਮ ਤੇ ਬਣਾ ਕੇ ਦਿੱਤਾ ਜਾਵੇ ਤਾਂ ਜੋ ਅਣ ਵਰਤੀ ਰਕਮ ਨੂੰ ਸਰਕਾਰੀ ਖ਼ਜ਼ਾਨੇ ਵਿੱਚ ਜਮ੍ਹਾਂ ਕਰਵਾਇਆ ਜਾ ਸਕੇ । ਉਨ੍ਹਾਂ ਹਦਾਇਤ ਕੀਤੀ ਕਿ ਬੈਂਕ ਡਰਾਫ਼ਟ ਨਾਲ ਸਬੰਧਿਤ ਲਾਭਪਾਤਰੀਆਂ ਦੀ ਡੀਟੇਲ ਵੱਖਰੇ ਤੋਰ ਤੇ ਸਾਂਝੀ ਕੀਤੀ ਜਾਵੇ ਤਾਂ ਜੋ ਰਿਕਾਰਡ ਵਿੱਚ ਦਰੁਸਤੀ ਕੀਤੀ ਜਾ ਸਕੇ । ਜ਼ਿਲ੍ਹਾ ਸਮਾਜਿਕ ਸੁਰੱਖਿਆ ਅਫ਼ਸਰ ਸ੍ਰੀਮਤੀ ਲਵਲੀਨ ਕੌਰ ਬੜਿੰਗ ਨੇ ਦੱਸਿਆ ਕਿ ਜਿਸ ਲਾਭਪਾਤਰੀ ਦੀ ਮੌਤ ਹੋ ਜਾਂਦੀ ਹੈ, ਉਸ ਦੀ ਪੈਨਸ਼ਨ ਬੰਦ ਕਰ ਦਿੱਤੀ ਜਾਂਦੀ ਹੈ। ਉਨ੍ਹਾਂ ਕਿਹਾ ਕਿ ਜ਼ਿਲ੍ਹਾ ਸਮਾਜਿਕ ਸੁਰੱਖਿਆ ਅਫ਼ਸਰ ਦੇ ਦਫ਼ਤਰ ਵੱਲੋਂ ਜੁਲਾਈ ਅਤੇ ਅਗਸਤ ਦੌਰਾਨ  ਬਾਲ ਵਿਕਾਸ ਤੇ ਪ੍ਰੋਜੈਕਟ ਅਫ਼ਸਰਾਂ ਰਾਹੀਂ ਜ਼ਿਲ੍ਹੇ ਦਾ ਸਰਵੇ ਕਰਵਾਇਆ ਜਾ ਰਿਹਾ ਹੈ।  ਹੁਣ ਤੱਕ ਸਰਵੇ ਦੌਰਾਨ ਕਰੀਬ 2300  ਲਾਭਪਾਤਰੀ ਮ੍ਰਿਤਕ ਪਾਏ ਜਾ ਚੁੱਕੇ ਹਨ ਉਨ੍ਹਾਂ ਦੀ ਪੈਨਸ਼ਨ ਤੇ ਰੋਕ ਲਗਾ ਦਿੱਤੀ ਗਈ ਹੈ ਜੇਕਰ ਪੈਨਸ਼ਨ ਦੀ ਰਾਸ਼ੀ ਖਾਤੇ ਵਿੱਚ ਪਈ ਹੈ ਤਾਂ ਉਸ ਰਾਸ਼ੀ ਦਾ ਡਰਾਫ਼ਟ ਸਮੇਤ ਡੀਟੇਲਜ਼ ਵਿਭਾਗ ਨੂੰ ਦਿੱਤਾ ਜਾਵੇ । ਇਸ ਮੌਕੇ ਲੀਡ ਬੈਂਕ ਮੈਨੇਜਰ ਸ੍ਰੀ ਪੀ.ਕੇ. ਚੋਪੜਾ ਤੋਂ ਇਲਾਵਾ ਵੱਖ ਵੱਖ ਬੈਂਕਾਂ ਦੇ ਨੁਮਾਇੰਦੇ ਹਾਜ਼ਰ ਸਨ।

LEAVE A REPLY

Please enter your comment!
Please enter your name here