ਫ਼ਤਹਿਗੜ੍ਹ ਸਾਹਿਬ, 16 ਨਵੰਬਰ:( ਸਤੀਸ਼ ਕੋਹਲੀ, ਜੱਸੀ ਢਿੱਲੋਂ)-ਵਧੀਕ ਡਿਪਟੀ ਕਮਿਸ਼ਨਰ (ਜ) ਮੈਡਮ ਅਨੁਪ੍ਰਿਤਾ ਜੋਹਲ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਜ਼ਿਲ੍ਹਾ ਰੋਜ਼ਗਾਰ ਤੇ ਕਾਰੋਬਾਰ ਬਿਊਰੋ ਵਿਖੇ 18 ਨਵੰਬਰ ਨੂੰ ਪਲੇਸਮੈਂਟ ਕੈਂਪ ਲਗਾਇਆ ਜਾਵੇਗਾ ਜਿਸ ਵਿੱਚ ਪ੍ਰਾਈਵੇਟ ਖੇਤਰ ਦੀਆਂ ਨਾਮੀ ਕੰਪਨੀਆਂ ਦੇ ਨੁਮਾਇੰਦੇ ਭਾਗ ਲੈਣਗੇ। ਉਨ੍ਹਾਂ ਦੱਸਿਆ ਕਿ ਕੰਪਨੀਆਂ ਵੱਲੋਂ ਬਾਰਵੀਂ ਪਾਸ ਅਤੇ ਗਰੈਜੁਏਟ ਪਾਸ ਪ੍ਰਾਰਥੀਆਂ ਦੀ ਮੰਗ ਕੀਤੀ ਗਈ ਹੈ। ਉਨ੍ਹਾਂ ਜ਼ਿਲ੍ਹੇ ਦੇ ਨੌਜਵਾਨਾਂ ਨੂੰ ਅਪੀਲ ਕੀਤੀ ਕਿ ਇਸ ਪਲੇਸਮੈਂਟ ਕੈਂਪ ਦਾ ਵੱਧ ਤੋਂ ਵੱਧ ਲਾਭ ਲੈਣ ਲਈ 18 ਨਵੰਬਰ ਨੂੰ ਸਵੇਰੇ 10:00 ਵਜੇ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਦੇ ਕਮਰਾ ਨੰ: 122 ਵਿੱਚ ਸਥਿਤ ਜ਼ਿਲ੍ਹਾ ਰੋਜ਼ਗਾਰ ਤੇ ਕਾਰੋਬਾਰ ਬਿਊਰੋ ਦੇ ਦਫ਼ਤਰ ਵਿਖੇ ਆਪਣੇ ਦਸਤਾਵੇਜ ਅਤੇ ਆਧਾਰ ਕਾਰਡ ਲੈ ਕੇ ਪਹੁੰਚਣ। ਜ਼ਿਲ੍ਹਾ ਰੋਜ਼ਗਾਰ ਜਨਰੇਸ਼ਨ ਤੇ ਟਰੇਨਿੰਗ ਅਫਸਰ ਰੁਪਿੰਦਰ ਕੌਰ ਨੇ ਦੱਸਿਆ ਕਿ ਇਸ ਮੌਕੇ ਜਿਹੜੇ ਪ੍ਰਾਰਥੀਆਂ ਦੀ ਰਜਿਸਟਰੇਸ਼ਨ ਨਹੀਂ ਹੋਈ ਉਹ ਆਪਣੇ ਸਾਰੇ ਵਿਦਿਅਕ ਯੋਗਤਾ ਦੇ ਸਰਟੀਫਿਕੇਟ, ਆਧਾਰ ਕਾਰਡ, ਜਾਤੀ ਸਰਟੀਫਿਕੇਟ ਲੈ ਕੇ ਆਪਣੀ ਰਜਿਸਟਰੇਸ਼ਨ ਕਰਵਾ ਸਕਦੇ ਹਨ ਤਾਂ ਜੋ ਉਨ੍ਹਾਂ ਨੂੰ ਭਵਿੱਖ ਵਿੱਚ ਸਰਕਾਰੀ/ਪ੍ਰਾਈਵੇਟ ਨੌਕਰੀਆਂ ਬਾਰੇ ਜਾਣਕਾਰੀ ਹਾਸਲ ਹੋ ਸਕੇ। ਇਸ ਸਬੰਧੀ ਵਧੇਰੇ ਜਾਣਕਾਰੀ ਹਾਸਲ ਕਰਨ ਲਈ ਦਫ਼ਤਰ ਦੇ ਹੈਲਪ ਲਾਈਨ ਨੰ: 99156-82436 ਤੇ ਸੰਪਰਕ ਕੀਤਾ ਜਾ ਸਕਦਾ ਹੈ।ਟ