Home ਪਰਸਾਸ਼ਨ ਜ਼ਿਲ੍ਹਾ ਮੈਜਿਸਟਰੇਟ ਨੇ ਜ਼ਿਲ੍ਹੇ ਵਿੱਚ ਹਥਿਆਰਾਂ ਦਾ ਜਨਤਕ ਪ੍ਰਦਰਸ਼ਨ ਕਰਨ ਤੇ ਲਗਾਈ...

ਜ਼ਿਲ੍ਹਾ ਮੈਜਿਸਟਰੇਟ ਨੇ ਜ਼ਿਲ੍ਹੇ ਵਿੱਚ ਹਥਿਆਰਾਂ ਦਾ ਜਨਤਕ ਪ੍ਰਦਰਸ਼ਨ ਕਰਨ ਤੇ ਲਗਾਈ ਪਾਬੰਦੀ

64
0

ਫ਼ਤਹਿਗੜ੍ਹ ਸਾਹਿਬ, 16 ਨਵੰਬਰ:( ਅਸ਼ਵਨੀ, ਮਿਅੰਕ ਜੈਨ)-ਜ਼ਿਲ੍ਹਾ ਮੈਜਿਸਟਰੇਟ ਸ਼੍ਰੀਮਤੀ ਪਰਨੀਤ ਸ਼ੇਰਗਿੱਲ ਵੱਲੋਂ ਜਾਬਤਾ ਫੌਜਦਾਰੀ ਸੰਘਤਾ, 1973 ( 2 ਆਫ 1974) ਦੀ ਧਾਰਾ 144 ਅਧੀਨ ਫ਼ਤਹਿਗੜ੍ਹ ਸਾਹਿਬ ਜ਼ਿਲ੍ਹੇ ਦੇ ਸਾਰੇ ਏਰੀਏ ਵਿੱਚ ਹਥਿਆਰਾਂ ਦੇ ਜਨਤਕ ਪ੍ਰਦਰਸ਼ਨ ਕਰਨ, ਸ਼ੋਸ਼ਲ ਮੀਡੀਆ ਰਾਹੀਂ ਪ੍ਰਦਰਸ਼ਨ ਕਰਨ, ਹਥਿਆਰਾਂ ਜਾਂ ਹਿੰਸਾ ਦੀ ਵਡਿਆਈ ਕਰਨ ਵਾਲੇ ਗੀਤਾਂ, ਜਨਤਕ ਇਕੱਠਾਂ, ਧਾਰਮਿਕ ਸਥਾਨਾਂ, ਵਿਆਹ ਪਾਰਟੀਆਂ ਜਾਂ ਹੋਰ ਸਮਾਗਮਾਂ ਵਿੱਚ ਹਥਿਆਰ ਲੈ ਕੇ ਜਾਣ ਅਤੇ ਪ੍ਰਦਰਸ਼ਨ ਕਰਨ ਤੇ ਪੂਰਨ ਪਾਬੰਦੀ ਲਗਾਉਣ ਦੇ ਹੁਕਮ ਜਾਰੀ ਕੀਤੇ ਗਏ ਹਨ। ਜ਼ਿਲ੍ਹਾ ਮੈਜਿਸਟਰੇਟ ਨੇ ਇਸ ਤੋਂ ਇਲਾਵਾ ਕਿਸੇ ਵੀ ਭਾਈਚਾਰੇ ਵਿਰੁੱਧ ਨਫਰਤ ਭਰਿਆ ਭਾਸ਼ਣ ਦੇਣ ਵਾਲਿਆਂ ਵਿਰੁੱਧ ਵੀ ਸਖਤ ਕਾਨੂੰਨੀ ਕਾਰਵਾਈ ਕਰਨ ਦੇ ਆਦੇਸ਼ ਜਾਰੀ ਕੀਤੇ ਹਨ। ਅਜਿਹਾ ਇਸ ਲਈ ਕੀਤਾ ਗਿਆ ਹੈ ਕਿਉਂਕਿ ਪੰਜਾਬ ਵਿੱਚ ਅਮਨ ਤੇ ਕਾਨੂੰਨ ਦੀ ਸਥਿਤੀ ਨੂੰ ਕਾਇਮ ਰੱਖਣ ਲਈ ਇਹ ਜਰੂਰੀ ਹੈ ਕਿ ਹਥਿਆਰਾਂ ਦੇ ਜਨਤਕ ਪ੍ਰਦਰਸ਼ਨ ਕਰਨ, ਸ਼ੋਸ਼ਲ ਮੀਡੀਆ ਰਾਹੀਂ ਪ੍ਰਦਰਸ਼ਨ ਕਰਨ, ਹਥਿਆਰਾਂ ਜਾਂ ਹਿੰਸਾ ਦੀ ਵਡਿਆਈ ਕਰਨ ਵਾਲੇ ਗੀਤਾਂ, ਜਨਤਕ ਇਕੱਠਾਂ, ਧਾਰਮਿਕ ਸਥਾਨਾਂ, ਵਿਆਹ ਪਾਰਟੀਆਂ ਜਾਂ ਹੋਰ ਸਮਾਗਮਾਂ ਵਿੱਚ ਹਥਿਆਰ ਲੈ ਕੇ ਜਾਣ ਅਤੇ ਪ੍ਰਦਰਸ਼ਨ ਕਰਨ ਤੇ ਪੂਰਨ ਪਾਬੰਦੀ ਲਗਾਉਣ ਤੋਂ ਇਲਾਵਾ ਕਿਸੇ ਵੀ ਭਾਈਚਾਰੇ ਵਿਰੁੱਧ ਨਫਰਤ ਭਰਿਆ ਭਾਸ਼ਣ ਦੇਣ ਵਾਲਿਆਂ ਵਿਰੁੱਧ ਵੀ ਸਖਤ ਕਾਨੂੰਨੀ ਕਾਰਵਾਈ ਕਰਨੀ ਜਰੂਰੀ ਹੈ। ਇਨ੍ਹਾਂ ਗਤੀਵਿਧੀਆਂ ਨਾਲ ਲੋਕਾਂ ਦੀ ਜਾਨ ਮਾਲ ਨੂੰ ਨੁਕਸਾਨ ਪਹੁੰਚਣ ਦਾ ਖ਼ਦਸਾ ਬਣਿਆਂ ਰਹਿੰਦਾ ਹੈ ਆਮ ਲੋਕਾਂ ਦੀ ਪਿੰਡਾਂ ਅਤੇ ਕਸਬਿਆਂ/ਸ਼ਹਿਰੀ ਇਲਾਕੇ ਵਿੱਚ ਸੁਰੱਖਿਆ ਨੂੰ ਯਕੀਨੀ ਬਣਾਉਣ ਲਈ ਇਹ ਪਾਬੰਦੀਆਂ ਜਰੂਰੀ ਹੋ ਜਾਂਦੀਆਂ ਹਨ। ਇਹ ਹੁਕਮ 16 ਜਨਵਰੀ, 2023 ਤੱਕ ਲਾਗੂ ਰਹੇਗਾ। ਭਾਰਤ ਅਤੇ ਪੰਜਾਬ ਸਰਕਾਰ ਦੇ ਸਾਰੇ ਵਿਭਾਗਾਂ, ਕਾਰਪੋਰੇਸ਼ਨਾਂ, ਬੋਰਡਾਂ ਦੇ ਸਰਕਾਰੀ ਅਧਿਕਾਰੀਆਂ/ਕਰਮਚਾਰੀਆਂ ਤੇ ਹਥਿਆਰ ਚੁੱਕਣ ਤੇ ਪਾਬੰਦੀ ਲਾਗੂ ਨਹੀਂ ਹੋਵੇਗੀ।

LEAVE A REPLY

Please enter your comment!
Please enter your name here