ਫ਼ਤਹਿਗੜ੍ਹ ਸਾਹਿਬ, 17 ਨਵੰਬਰ:( ਰਾਜਨ ਜੈਨ, ਰੋਹਿਤ ਗੋਇਲ)-ਪੰਜਾਬ ਸਰਕਾਰ ਵੱਲੋਂ ਨੌਜਵਾਨਾਂ ਨੂੰ ਰੋਜ਼ਗਾਰ ਦੇ ਮੌਕੇ ਮੁੱਹਈਆ ਕਰਵਾਉਣ ਲਈ ਪੰਜਾਬ ਹੁਨਰ ਵਿਕਾਸ ਮਿਸ਼ਨ ਤਹਿਤ ਨੌਜਵਾਨਾਂ ਨੂੰ ਵੱਖ-ਵੱਖ ਕਿੱਤਿਆਂ ਦੀ ਮੁਫਤ ਸਿਖਲਾਈ ਦਿੱਤੀ ਜਾ ਰਹੀ ਹੈ ਤਾਂ ਜੋ ਉਹ ਆਪਣੇ ਪੈਰ੍ਹਾਂ ਤੇ ਖੜੇ ਹੋ ਸਕਣ। ਇਹ ਜਾਣਕਾਰੀ ਦਿੰਦਿਆਂ ਵਧੀਕ ਡਿਪਟੀ ਕਮਿਸ਼ਨਰ (ਜਨਰਲ) ਅਨੁਪ੍ਰਿਤਾ ਜੋਹਲ ਨੇ ਦੱਸਿਆ ਕਿ ਪੰਜਾਬ ਹੁਨਰ ਵਿਕਾਸ ਮਿਸ਼ਨ, ਚੰਡੀਗੜ੍ਹ ਵੱਲੋਂ ਐਮ.ਐਸ.ਐਮ.ਈ. ਟੈਕਨੋਲੌਜੀ ਸੈਂਟਰ, ਸੈਂਟਰਲ ਰੂਮ, ਏ-5, ਫੋਕਲ ਪੁਆਂਇੰਟ ਲੁਧਿਆਣਾ ਵਿਖੇ ਹੁਨਰ ਵਿਕਾਸ ਮਿਸ਼ਨ ਅਧੀਨ ਸੀ.ਐਨ.ਸੀ. ਮਿਲਿੰਗ ਅਤੇ ਟਰੇਨਿੰਗ ਪ੍ਰੋਗਰਾਮਿੰਗ ਵਿੱਚ ਸਰਟੀਫਿਕੇਟ ਕੋਰਸ ਜੋ ਕਿ ਡੀ.ਡੀ.ਯੂ., ਜੀ.ਕੇ.ਵਾਈ. ਸਕੀਮ ਅਧੀਨ ਰਿਹਾਇਸ਼ੀ ਕੋਰਸ ਸ਼ੁਰੂ ਕੀਤਾ ਜਾ ਰਿਹਾ ਹੈ ਜੋ ਕਿ ਪੰਜਾਬ ਦੇ ਪੇਂਡੂ ਖੇਤਰ ਦੇ ਨੌਜਵਾਨਾਂ ਲਈ ਹੀ ਹੋਵੇਗਾ।ਵਧੀਕ ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਇਹ ਕੋਰਸ ਕਰਨ ਦੇ ਚਾਹਵਾਨ ਨੌਜਵਾਨਾਂ ਦੀ ਵਿਦਿਅਕ ਯੋਗਤਾ ਘੱਟੋ-ਘੱਟ 10ਵੀਂ ਪਾਸ ਹੋਣਾ ਲਾਜ਼ਮੀ ਹੈ, ਉਮੀਦਵਾਰ ਦੀ ਉਮਰ 18-35 ਸਾਲ ਦੇ ਵਿਚਕਾਰ ਹੋਣੀ ਚਾਹੀਦੀ ਹੈ ਅਤੇ ਉਸ ਦੀ ਪ੍ਰੀਵਾਰਕ ਆਮਦਨ 2.5 ਲੱਖ ਤੋਂ ਵੱਧ ਨਹੀਂ ਹੋਣੀ ਚਾਹੀਦੀ। ਉਨ੍ਹਾਂ ਕਿਹਾ ਕਿ ਸਕੀਮ ਦੇ ਨਿਯਮਾ ਅਨੁਸਾਰ ਉਮੀਦਵਾਰਾਂ ਨੂੰ ਮੁਫਤ ਸਿਖਲਾਈ, ਸਿਖਲਾਈ ਸਮੱਗਰੀ ਅਤੇ ਯੂਨੀਫਾਰਮ ਦਿੱਤੀ ਜਾਵੇਗੀ। ਉਨ੍ਹਾਂ ਹੋਰ ਦੱਸਿਆ ਕਿ ਉਮੀਦਵਾਰਾਂ ਨੂੰ ਮੁਫਤ ਹੋਸਟਲ ਅਤੇ ਭੋਜਨ ਦੀ ਸਹੂਲਤ ਵੀ ਦਿੱਤੀ ਜਾਵੇਗੀ। ਉਨ੍ਹਾਂ ਇਹ ਵੀ ਦੱਸਿਆ ਕਿ ਕੋਰਸ ਕਰਨ ਵਾਲੇ ਨੌਜਵਾਨਾਂ ਦੀ ਪਲੇਸਮੈਂਟ ਵਿੱਚ ਵੀ ਸਹਾਇਤਾ ਕੀਤੀ ਜਾਵੇਗੀ। ਇਨ੍ਹਾਂ ਕੋਰਸਾਂ ਵਿੱਚ ਹਿੱਸਾ ਲੈਣ ਲਈ ਪੰਜਾਬ ਹੁਨਰ ਵਿਕਾਸ ਮਿਸ਼ਨ, ਫ਼ਤਹਿਗੜ੍ਹ ਸਾਹਿਬ ਦੇ ਹੈਲਪ ਲਾਈਨ ਨੰ: 98519-20001, 94646-52819 ਜਾਂ ਜ਼ਿਲ੍ਹਾ ਰੋਜ਼ਗਾਰ ਤੇ ਕਾਰੋਬਾਰ ਬਿਊਰੋ ਦੇ ਹੈਲਪ ਲਾਈਨ ਨੰ: 99156-82436 ਤੇ ਸੰਪਰਕ ਕੀਤਾ ਜਾ ਸਕਦਾ ਹੈ।