ਜਗਰਾਉਂ, 17 ਨਵੰਬਰ ( ਮੋਹਿਤ ਜੈਨ, ਜੱਸੀ ਢਿੱਲੋਂ)-ਲੋਕ ਸੇਵਾ ਸੁਸਾਇਟੀ ਵੱਲੋਂ ਅੱਜ ਐੱਸ ਬੀ ਬੀ ਐੱਸ ਬੀ ਲਾਹੌਰ ਖ਼ਾਲਸਾ ਸੀਨੀਅਰ ਸੈਕੰਡਰੀ ਸਕੂਲ ਜਗਰਾਉਂ ਨੂੰ ਦੋ ਸਟੀਲ ਦੀਆਂ ਅਲਮਾਰੀਆਂ ਦਿੱਤੀਆਂ ਗਈਆਂ। ਇਸ ਮੌਕੇ ਸੁਸਾਇਟੀ ਦੇ ਚੇਅਰਮੈਨ ਗੁਲਸ਼ਨ ਅਰੋੜਾ ਅਤੇ ਸਰਪ੍ਰਸਤ ਰਾਜਿੰਦਰ ਜੈਨ ਨੇ ਕਿਹਾ ਕਿ ਸੁਸਾਇਟੀ ਵੱਲੋਂ ਸਕੂਲ ਦਾ ਵਿੱਦਿਅਕ ਸੰਸਥਾਵਾਂ ਨੂੰ ਲੋੜੀਂਦਾ ਸਮਾਨ ਮੁਹੱਈਆ ਕਰਵਾਇਆ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਇਸ ਤੋਂ ਪਹਿਲਾਂ ਖ਼ਾਲਸਾ ਸਕੂਲ ਨੂੰ ਸੁਸਾਇਟੀ ਵੱਲੋਂ ਵਾਟਰ ਕੂਲਰ, ਕੁਰਸੀਆਂ ਸਮੇਤ ਅਤੇ ਹੋਰ ਸਮਾਂ ਦਿੱਤਾ ਗਿਆ ਸੀ ਅਤੇ ਸਟੀਲ ਦੀਆਂ ਅਲਮਾਰੀਆਂ ਦਵਾਈਆਂ ਦਿੱਤੀਆਂ ਗਈਆਂ ਹਨ। ਸਕੂਲ ਦੇ ਪ੍ਰਧਾਨ ਐਡਵੋਕੇਟ ਸੰਤੋਖ ਸਿੰਘ ਦਿਉਲ ਅਤੇ ਪ੍ਰਿੰਸੀਪਲ ਚਰਨਜੀਤ ਸਿੰਘ ਭੰਡਾਰੀ ਨੇ ਸਕੂਲ ਨੂੰ ਸਮਾਨ ਦੇਣ ਲਈ ਸੁਸਾਇਟੀ ਦਾ ਧੰਨਵਾਦ ਕੀਤਾ। ਇਸ ਮੌਕੇ ਮਨੋਹਰ ਸਿੰਘ ਟੱਕਰ, ਰਾਜੀਵ ਗੁਪਤਾ, ਸੁਖਦੇਵ ਗਰਗ, ਡਾਕਟਰ ਭਾਰਤ ਭੂਸ਼ਨ ਬਾਂਸਲ, ਮੁਕੇਸ਼ ਗੁਪਤਾ, , ਰਾਜਿੰਦਰ ਜੈਨ ਕਾਕਾ, ਕੰਵਲ ਕੱਕੜ, ਨੀਰਜ ਮਿੱਤਲ, ਪ੍ਰਵੀਨ ਮਿੱਤਲ, ਪ੍ਰੇਮ ਬਾਂਸਲ, ਅਨਿਲ ਮਲਹੋਤਰਾ, ਸੁਨੀਲ ਬਜਾਜ ਆਦਿ ਹਾਜ਼ਰ ਸਨ।
