ਚੰਡੀਗੜ੍ਹ, 18 ਨਵੰਬਰ ( ਲਿਕੇਸ਼ ਸ਼ਰਮਾਂ)- ਪੰਜਾਬ ਸਰਕਾਰ ਵਲੋਂ ਇਕ ਹੋਰ ਮਿਸਾਲੀ ਫੈਸਲੇ ਵਿੱਚ ਕੈਬਨਿਟ ਨੇ 20 ਸਰਕਾਰੀ ਗਊਸ਼ਾਲਾਵਾਂ ਸਮੇਤ ਰਜਿਸਟਰਡ (ਤਸਦੀਕਸ਼ੁਦਾ) ਗਊਸ਼ਾਲਾਵਾਂ ਦੇ 31 ਅਕਤੂਬਰ ਤੱਕ ਦੇ ਬਿਜਲੀ ਬਿੱਲਾਂ ਦੇ ਬਕਾਏ ਮੁਆਫ਼ ਕਰਨ ਨੂੰ ਹਰੀ ਝੰਡੀ ਦੇ ਦਿੱਤੀ। ਇਸ ਕਦਮ ਦਾ ਮੰਤਵ ਗਊਸ਼ਾਲਾਵਾਂ ਨੂੰ ਬੇਸਹਾਰਾ ਪਸ਼ੂਆਂ ਦੀ ਸਾਂਭ-ਸੰਭਾਲ ਦੀ ਸਮੱਸਿਆ ਨੂੰ ਖ਼ਤਮ ਕਰਨ ਲਈ ਖੁੱਲ੍ਹਦਿਲੀ ਨਾਲ ਯੋਗਦਾਨ ਪਾਉਣ ਦੇ ਯੋਗ ਬਣਾਉਣਾ ਹੈ। ਇਸ ਕੰਮ ਲਈ ਪੀ.ਐਸ.ਪੀ.ਸੀ.ਐਲ. ਕੋਲ ਪਏ ਗਊ ਸੈੱਸ ਦੇ ਪੈਸੇ ਵਿੱਚੋਂ ਖ਼ਰਚ ਕੀਤਾ ਜਾਵੇਗਾ।