ਜਗਰਾਓਂ, 18 ਨਵੰਬਰ ( ਵਿਕਾਸ ਮਠਾੜੂ, ਅਸ਼ਵਨੀ )- ਸ਼੍ਰੋਮਣੀ ਅਕਾਲੀ ਦਲ ਦੇ ਵਫ਼ਾਦਾਰ ਸਿਪਾਹੀ ਭਾਈ ਗੁਰਚਰਨ ਸਿੰਘ ਗਰੇਵਾਲ ਨੂੰ ਸ਼੍ਰੋਮਣੀ ਕਮੇਟੀ ਦੇ ਜਨਰਲ ਸਕੱਤਰ ਨਿਯੁਕਤ ਕਰਨ ’ਤੇ ਸਾਬਕਾ ਵਿਧਾਇਕ ਐੱਸ ਆਰ ਕਲੇਰ ਅਤੇ ਸਾਬਕਾ ਵਿਧਾਇਕ ਭਾਗ ਸਿੰਘ ਮੱਲਾ ਦੀ ਰਹਿਨੁਮਾਈ ਹੇਠ ਵਿਸ਼ੇਸ਼ ਤੌਰ ’ਤੇ ਸਨਮਾਨਿਤ ਕੀਤਾ ਗਿਆ। ਇਸ ਮੌਕੇ ਹਲਕਾ ਇੰਚਾਰਜ ਐਸ ਆਰ ਕਲੇਰ ਨੇ ਭਾਈ ਗਰੇਵਾਲ ਨੂੰ ਸਿੱਖ ਸੰਘਰਸ਼ ਦਾ ਲੜਾਕੂ ਤੇ ਸ਼੍ਰੋਮਣੀ ਅਕਾਲੀ ਦਲ ਦਾ ਵਫ਼ਾਦਾਰ ਸਿਪਾਹੀ ਆਖਦਿਆਂ ਕਿਹਾ ਕਿ ਭਾਈ ਗਰੇਵਾਲ ਨੇ ਪੰਥ ਤੇ ਸ਼੍ਰੋਮਣੀ ਅਕਾਲੀ ਦਲ ਦੇ ਵਡੇਰੇ ਹਿੱਤਾਂ ਲਈ ਮੋਹਰੀ ਹੋ ਕੇ ਹਰ ਸੰਘਰਸ਼ ਲੜਿਆ ਹੈ। ਇਸ ਮੌਕੇ ਸਾਬਕਾ ਵਿਧਾਇਕ ਭਾਗ ਸਿੰਘ ਮੱਲ੍ਹਾ ਨੇ ਭਾਈ ਗਰੇਵਾਲ ਦੀ ਨਿਯੁਕਤੀ ਨੂੰ ਜਗਰਾਉਂ ਹਲਕੇ ਦਾ ਮਾਣ ਦੱਸਦਿਆਂ ਕਿਹਾ ਕਿ ਭਾਈ ਗਰੇਵਾਲ ਨੇ ਸ਼੍ਰੋਮਣੀ ਅਕਾਲੀ ਦਲ ਤੇ ਪੰਥ ਦੀ ਚੜ੍ਹਦੀ ਕਲਾ ਲਈ ਕੰਮ ਕੀਤਾ ਹੈ।ਇਸ ਮੌਕੇ ਜੈਕਾਰਿਆਂ ਦੀ ਗੂੰਜ ਵਿੱਚ ਭਾਈ ਗਰੇਵਾਲ ਨੂੰ ਸਨਮਾਨਿਤ ਕੀਤਾ ਗਿਆ।ਇਸੇ ਦੌਰਾਨ ਭਾਈ ਗੁਰਚਰਨ ਸਿੰਘ ਗਰੇਵਾਲ ਨੇ ਆਖਿਆ ਕਿ ਸ਼੍ਰੋਮਣੀ ਕਮੇਟੀ ਵਿੱਚ ਸਕੱਤਰ ਦੀ ਸੇਵਾ ਦਾ ਕਾਰਜ ਹਲਕੇ ਦੇ ਲੋਕਾਂ ਦੇ ਆਸ਼ੀਰਵਾਦ ਤੇ ਦੁਆਵਾਂ ਸਦਕਾ ਹੀ ਸੰਭਵ ਹੋਇਆ ਹੈ। ਉਨ੍ਹਾਂ ਕਿਹਾ ਕਿ ਉਹ ਸਿੱਖ ਕੌਮ ਵਲੋਂ ਸੌਂਪੀ ਇਸ ਸੇਵਾ ਨੂੰ ਤਨਦੇਹੀ ਨਾਲ ਨਿਭਾਉਣਗੇ।ਇਸ ਮੌਕੇ ਸਾਬਕਾ ਚੇਅਰਮੈਨ ਸ.ਦੀਦਾਰ ਸਿੰਘ ਮਲਕ, ਸਾਬਕਾ ਚੇਅਰਮੈਨ ਸ.ਕਮਲਜੀਤ ਸਿੰਘ ਮੱਲ੍ਹਾ, ਸਰਕਲ ਪ੍ਰਧਾਨ ਸਿਵਰਾਜ ਸਿੰਘ, ਸਰਕਲ ਪ੍ਰਧਾਨ ਸੁਖਦੇਵ ਸਿੰਘ ਗਿੱਦੜਵਿੰਡੀ, ਸਰਕਲ ਪ੍ਰਧਾਨ ਸਰਪ੍ਰੀਤ ਸਿੰਘ ਕਾਉਂਕੇ, ਕੌਂਸਲਰ ਸੁਤੀਸ ਕੁਮਾਰ ਦੋਧਰੀਆ, ਸੁਮੀਤ ਸਾਸ਼ਤਰੀ, ਯੂਥ ਪ੍ਰਧਾਨ ਹਰਦੀਪ ਸਿੰਘ ਮਾਣੂੰਕੇ, ਯੂਥ ਪ੍ਰਧਾਨ ਜਤਿੰਦਰ ਸਿੰਘ ਕਲੇਰ, ਸਾਬਕਾ ਸਰਪੰਚ ਜਸਦੇਵ ਸਿੰਘ ਲੀਲਾ , ਦੀਪਇੰਦਰ ਸਿੰਘ ਭੰਡਾਰੀ, ਹਰਦੇਵ ਸਿੰਘ ਬੋਬੀ, ਵਿਕਰਮਜੀਤ ਸਿੰਘ ਥਿੰਦ, ਪਰਮਿੰਦਰ ਸਿੰਘ ਗਰੇਵਾਲ, ਪਰਮਿੰਦਰ ਸਿੰਘ ਕੋਬੋ ਹਠੂਰ, ਸਾਬਕਾ ਸਰਪੰਚ ਰਣਧੀਰ ਸਿੰਘ ਚੱਕਰ ,ਰਛਪਾਲ ਸਿੰਘ ਚੱਕਰ , ਪ੍ਰਧਾਨ ਸਤਨਾਮ ਸਿੰਘ ਬੱਸੂਵਾਲ, ਵਿਸਾਲ ਗਿੱਲ, ਗੁਰਪ੍ਰੀਤ ਸਿੰਘ ਕਾਉਂਕੇ, ਗੁਰਪ੍ਰੀਤ ਸਿੰਘ ਬੱਸੂਵਾਲ, ਜਨਪ੍ਰੀਤ ਸਿੰਘ ਜਗਰਾਉਂ ਤੇ ਹੋਰ।