ਜਗਰਾਓਂ, 20 ਨਵੰਬਰ (ਰਾਜੇਸ਼ ਜੈਨ )-ਪੀਓ ਸਟਾਫ਼ ਵੱਲੋਂ ਇੱਕ ਵਿਅਕਤੀ ਨੂੰ 500 ਗ੍ਰਾਮ ਅਫੀਮ ਸਮੇਤ ਕਾਬੂ ਕੀਤਾ ਗਿਆ ਹੈ। ਏ.ਐਸ.ਆਈ ਮਨਜੀਤ ਸਿੰਘ ਨੇ ਦੱਸਿਆ ਕਿ ਉਹ ਪੁਲਿਸ ਪਾਰਟੀ ਸਮੇਤ ਪਿੰਡ ਕਾਉਂਕੇ ਕਲਾਂ ਵਿਖੇ ਚੈਕਿੰਗ ਦੌਰਾਨ ਮੌਜੂਦ ਸਨ। ਉਥੇ ਇਤਲਾਹ ਮਿਲੀ ਕਿ ਬਲਕਾਰ ਸਿੰਘ ਵਾਸੀ ਪਿੰਡ ਰੱਤਾ ਖੇੜਾ ਥਾਣਾ ਕਬਰਵਾਲਾ ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ਜਗਰਾਉਂ ਇਲਾਕੇ ਵਿੱਚ ਬਾਹਰਲੇ ਸੂਬਿਆਂ ਤੋਂ ਸਸਤੇ ਭਾਅ ਵਿੱਚ ਅਫੀਮ ਲਿਆ ਕੇ ਸਪਲਾਈ ਕਰਨ ਦਾ ਧੰਦਾ ਕਰਦਾ ਹੈ। ਅੱਜ ਵੀ ਉਹ ਇਲਾਕੇ ਦੇ ਗਾਹਕਾਂ ਨੂੰ ਅਫੀਮ ਸਪਲਾਈ ਕਰਨ ਲਈ ਪਿੰਡ ਕਾਉਂਕੇ ਕਲਾਂ ਵਿਖੇ ਆ ਰਿਹਾ ਹੈ। ਇਸ ਸੂਚਨਾ ’ਤੇ ਬਲਕਾਰ ਸਿੰਘ ਨੂੰ ਪੁਲ ਸੂਆ ਗੁਰੂਸਰ ਕਾਉਂਕੇ ਤੇ ਨਾਕਾਬੰਦੀ ਕਰਕੇ 500 ਗ੍ਰਾਮ ਅਫੀਮ ਸਮੇਤ ਕਾਬੂ ਕੀਤਾ ਗਿਆ। ਇਸਦੇ ਖ਼ਿਲਾਫ਼ ਥਾਣਾ ਸਦਰ ਜਗਰਾਓਂ ਵਿੱਚ ਐਨਡੀਪੀਐਸ ਐਕਟ ਤਹਿਤ ਕੇਸ ਦਰਜ ਕੀਤਾ ਗਿਆ ਸੀ।
