Home ਖੇਤੀਬਾੜੀ ਪੀ.ਐਮ. ਮਤੱਸਯ ਸੰਪਦਾ ਯੋਜਨਾ ਅਧੀਨ ਮੱਛੀ ਪਾਲਕਾਂ ਨੂੰ ਦਿੱਤੀ ਜਾ ਰਹੀ ਹੈ...

ਪੀ.ਐਮ. ਮਤੱਸਯ ਸੰਪਦਾ ਯੋਜਨਾ ਅਧੀਨ ਮੱਛੀ ਪਾਲਕਾਂ ਨੂੰ ਦਿੱਤੀ ਜਾ ਰਹੀ ਹੈ 40 ਫੀਸਦੀ ਤੋਂ 60 ਫੀਸਦੀ ਤੱਕ ਦੀ ਸਬਸਿਡੀ : ਗੁਰਪ੍ਰੀਤ ਸਿੰਘ

45
0


–      ਮੱਛੀ ਪਾਲਣ ਵਿਭਾਗ ਵੱਲੋਂ ਵਿਸ਼ਵ ਮੱਛੀ ਪਾਲਣ ਦਿਵਸ ਮੌਕੇ ਪੋਹਲੋ ਮਾਜਰਾ ਵਿਖੇ ਲਗਾਇਆ ਗਿਆ ਤਿੰਨ ਰੋਜ਼ਾ ਟਰੇਨਿੰਗ ਕੈਂਪ

ਫ਼ਤਹਿਗੜ੍ਹ ਸਾਹਿਬ, 21 ਨਵੰਬਰ: ( ਮਿਅੰਕ ਜੈਨ, ਮੋਹਿਤ) -ਮੱਛੀ ਪਾਲਣ ਵਿਭਾਗ ਵੱਲੋਂ ਵਿਸ਼ਵ ਮੱਛੀ ਪਾਲਣ ਦਿਵਸ ਮੌਕੇ ਪੰਜਾਬ ਰਾਜ ਮੱਛੀ ਪਾਲਣ ਵਿਕਾਸ ਬੋਰਡ ਦੀ ਸਹਾਇਤਾ ਨਾਲ ਪਿੰਡ ਪੋਹਲੋ ਮਾਜਰਾ ਵਿਖੇ ਤਿੰਨ ਰੋਜ਼ਾ ਟਰੇਨਿੰਗ ਕੈਂਪ ਦਾ ਆਯੋਜਨ ਕੀਤਾ ਗਿਆ। ਜਿਸ ਵਿੱਚ ਕਿਸਾਨਾਂ ਨੂੰ ਮੱਛੀ ਪਾਲਣ ਦੇ ਧੰਦੇ ਨੂੰ ਖੇਤੀਬਾੜੀ ਦੇ ਸਹਾਇਕ ਧੰਦੇ ਵਜੋਂ ਅਪਣਾਉਣ ਲਈ ਪ੍ਰੇਰਿਤ ਕੀਤਾ ਗਿਆ। ਇਹ ਜਾਣਕਾਰੀ ਸਹਾਇਕ ਡਾਇਰੈਕਟਰ ਮੱਛੀ ਪਾਲਣ ਵਿਭਾਗ ਸ. ਗੁਰਪ੍ਰੀਤ ਸਿੰਘ ਨੇ ਗੱਲਬਾਤ ਕਰਦਿਆਂ ਦਿੱਤੀ। ਉਨ੍ਹਾਂ ਕੈਂਪ ਦੌਰਾਨ ਮੱਛੀ ਪਾਲਣ ਦੀਆਂ ਨਵੀਂਆਂ ਤਕਨੀਕਾਂ, ਮੱਛੀ ਦੀ ਬ੍ਰੀਡਿੰਗ, ਰੰਗਦਾਰ ਮੱਛੀਆਂ ਦੇ ਰੱਖ-ਰਖਾਵ ਅਤੇ ਮੱਛੀ ਨੂੰ ਬਿਮਾਰੀ ਰਹਿਤ ਰੱਖਣ ਬਾਰੇ ਵੀ ਸਿਖਲਾਈ ਦਿੱਤੀ ਜਾਵੇਗੀ। ਉਨ੍ਹਾਂ ਹੋਰ ਦੱਸਿਆ ਕਿ ਇਸ ਸਿਖਲਾਈ ਕੈਂਪ ਦੌਰਾਨ ਮੱਛੀ ਪਾਲਕਾਂ ਨੂੰ ਮੱਛੀ ਪਾਲਣ ਵਿੱਚ ਨਵੀਂ ਤਕਨੀਕ ਰੀਸਰਕਲੇਟਰੀ ਐਕੁਆ ਕਲਚਰ ਸਿਸਟਮ ਯੂਨਿਟ ਦਾ ਦੌਰਾ ਕਰਵਾਇਟਾ ਜਾਵੇਗਾ। ਉਨ੍ਹਾਂ ਕਿਹਾ ਕਿ ਕਿਸਾਨਾਂ ਨੂੰ ਮੱਛੀ ਪਾਲਣ ਨੂੰ ਸਹਾਇਕ ਧੰਦੇ ਨਾਲ ਜੋੜਨ ਲਈ ਵੱਧ ਤੋਂ ਵੱਧ ਉਪਰਾਲੇ ਕੀਤੇ ਜਾ ਰਹੇ ਹਨ ਕਿਉਂਕਿ ਇਸ ਧੰਦੇ ਨਾਲ ਜੁੜ ਕੇ ਕਿਸਾਨ ਆਪਣੀ ਆਮਦਨ ਵਿੱਚ ਵਾਧਾ ਕਰ ਸਕਦੇ ਹਨ। ਉਨ੍ਹਾਂ ਇਹ ਵੀ ਦੱਸਿਆ ਕਿ ਪ੍ਰਧਾਨ ਮੰਤਰੀ ਮਤੱਸਯ ਸੰਪਦਾ ਯੋਜਨਾ ਅਧੀਨ ਮੱਛੀ ਪਾਲਕਾਂ ਨੂੰ 40 ਫੀਸਦੀ ਤੋਂ 60 ਫੀਸਦੀ ਦੀ ਸਬਸਿਡੀ ਦਿੱਤੀ ਜਾ ਰਹੀ ਹੈ ਤਾਂ ਜੋ ਵੱਧ ਤੋਂ ਵੱਧ ਲੋਕਾਂ ਨੁੰ ਮੱਛੀ ਪਾਲਣ ਨਾਲ ਜੋੜਿਆ ਜਾ ਸਕੇ।ਇਸ ਮੌਕੇ ਮੁੱਖ ਕਾਰਜਕਾਰੀ ਅਫਸਰ ਮੱਛੀ ਪਾਲਕ ਵਿਕਾਸ ਏਜੰਸੀ ਪਵਨ ਕੁਮਾਰ ਨੇ ਪ੍ਰਧਾਨ ਮੰਤਰੀ ਮਤੱਸਯ ਸੰਪਦਾ ਯੋਜਨਾ ਬਾਰੇ ਵਿਸਥਾਰ ਪੂਰਬਕ ਜਾਣਕਾਰੀ ਦਿੱਤੀ। ਉਨ੍ਹਾਂ ਮੱਛੀ ਪਾਲਣ ਲਈ ਸਬਸਿਡੀ ਲੈਣ ਲਈ ਯੋਗ ਪ੍ਰਣਾਲੀ ਬਾਰੇ ਵੀ ਜਾਣਕਾਰੀ ਦਿੱਤੀ। ਇਸ ਮੌਕੇ ਕਿਸਾਨਾਂ ਨੂੰ ਖੇਤੀ ਵਿਭਿੰਨਤਾ ਅਪਣਾਉਣ ਲਈ ਵੀ ਪ੍ਰੇਰਿਤ ਕੀਤਾ ਗਿਆ ਅਤੇ ਮੱਛੀ ਪਾਲਣ ਦਾ ਧੰਦਾ ਅਪਣਾ ਕੇ ਵੱਧ ਤੋਂ ਵੱਧ ਮੁਨਾਫਾ ਲੈਣ ਬਾਰੇ ਜਾਗਰੂਕ ਕੀਤਾ ਗਿਆ। ਫਾਰਮ ਸੁਪਰਡੈਂਟ ਤੇਜਿੰਦਰ ਸਿੰਘ ਨੇ ਮੱਛੀ ਪਾਲਣ ਦੇ ਧੰਦੇ ਬਾਰੇ ਵਿਸਥਾਰ ਪੂਰਬਕ ਜਾਣਕਾਰੀ ਸਾਂਝੀ ਕੀਤੀ। ਮੱਛੀ ਪਾਲਣ ਅਫਸਰ ਬਲਜੀਤ ਕੌਰ ਨੇ ਮੱਛੀਆਂ ਨੂੰ ਹੋਣ ਵਾਲੀਆਂ ਬਿਮਾਰੀਆਂ, ਲੱਛਣ ਅਤੇ ਰੋਕਥਾਮ ਬਾਰੇ ਦੱਸਿਆ । ਇਸ ਮੌਕੇ ਡੇਅਰੀ ਇੰਸਪੈਕਟਰ ਚਰਨਜੀਤ ਸਿੰਘ ਨੇ ਮੱਛੀ ਪਾਲਣ ਨਾਲ ਸੰਯੁਕਤ ਤੌਰ ਤੇ ਡੇਅਰੀ ਦਾ ਕੰਮ ਕਰਨ ਬਾਰੇ ਵੀ ਕਿਸਾਨਾਂ ਨੂੰ ਪ੍ਰੇਰਿਤ ਕੀਤਾ। ਉਨ੍ਹਾਂ ਡੇਅਰੀ ਦਾ ਧੰਦਾ ਅਪਣਾਉਣ ਲਈ ਵਿਸਥਾਰ ਪੂਰਬਕ ਜਾਣਕਾਰੀ ਦਿੱਤੀ। ਇਸ ਮੌਕੇ ਖੇਤੀਬਾੜੀ ਬਲਾਕ ਅਫਸਰ ਕਿਰਪਾਲ ਸਿੰਘ ਅਤੇ ਖੇਤੀਬਾੜੀ ਵਿਕਾਸ ਅਫਸਰ ਭਾਰਗਵ ਨੇ ਵੀ ਕਿਸਾਨਾਂ ਨੂੰ ਸੰਬੋਧਨ ਕੀਤਾ। ਇਸ ਮੌਕੇ ਕਮਲਪ੍ਰੀਤ ਕੌਰ ਅਤੇ ਪ੍ਰਦੀਪ ਸਿੰਘ ਨੇ ਕਿਸਾਨਾਂ ਦੀ ਰਜਿਸਟਰੇਸ਼ਨ ਕੀਤੀ।  

LEAVE A REPLY

Please enter your comment!
Please enter your name here