Home crime ਅੰਮ੍ਰਿਤਸਰ ’ਚ ਪੰਜਾਬ ਪੁਲਿਸ ਨੇ ਰਾਜਸਥਾਨ ਅਧਾਰਤ ਦੋ ਨਸ਼ਾ ਤਸਕਰਾਂ ਨੂੰ 13...

ਅੰਮ੍ਰਿਤਸਰ ’ਚ ਪੰਜਾਬ ਪੁਲਿਸ ਨੇ ਰਾਜਸਥਾਨ ਅਧਾਰਤ ਦੋ ਨਸ਼ਾ ਤਸਕਰਾਂ ਨੂੰ 13 ਕਿਲੋ ਹੈਰੋਇਨ ਸਮੇਤ ਕੀਤਾ ਗ੍ਰਿਫਤਾਰ

49
0

ਨਸ਼ਾ ਤਸਕਰ ਜੰਮੂ-ਕਸ਼ਮੀਰ ਤੋਂ ਬੱਸ ਰਾਹੀਂ ਰਾਜਸਥਾਨ ਤੱਕ ਨਸ਼ੀਲੇ ਪਦਾਰਥਾਂ ਦੀ ਤਸਕਰੀ ਕਰਨ ਦੀ ਕਰ ਰਹੇ ਸਨ ਕੋਸ਼ਿਸ਼ : ਡੀਜੀਪੀ ਯਾਦਵ

ਚੰਡੀਗੜ੍ਹ/ਅੰਮ੍ਰਿਤਸਰ, 21 ਨਵੰਬਰ: ( ਭਗਵਾਨ ਭੰਗੂ, ਲਿਕੇਸ਼ ਸ਼ਰਮਾਂ) -ਮੁੱਖ ਮੰਤਰੀ ਭਗਵੰਤ ਮਾਨ ਦੇ ਦਿਸ਼ਾ-ਨਿਰਦੇਸ਼ਾਂ ’ਤੇ ਸ਼ੁਰੂ ਕੀਤੀ ਨਸ਼ਿਆਂ ਵਿਰੁੱਧ ਚੱਲ ਰਹੀ ਫੈਸਲਾਕੁੰਨ ਜੰਗ ਦੇ ਹਿੱਸੇ ਵਜੋਂ, ਪੰਜਾਬ ਪੁਲਿਸ ਨੇ ਸੋਮਵਾਰ ਨੂੰ ਅੰਮ੍ਰਿਤਸਰ ਦੇ ਵੇਰਕਾ ਬਾਈਪਾਸ ਨੇੜੇ ਰਾਜਸਥਾਨ ਦੇ ਦੋ ਨਸ਼ਾ ਤਸਕਰਾਂ ਨੂੰ 13 ਕਿਲੋ ਹੈਰੋਇਨ  ਬਰਾਮਦ ਕਰਨ ਉਪਰੰਤ ਗ੍ਰਿਫਤਾਰ ਕਰ ਲਿਆ। ਇਸ ਸਬੰਧੀ ਜਾਣਕਾਰੀ ਦਿੰਦਿਆਂ  ਡੀ.ਜੀ.ਪੀ. ਪੰਜਾਬ ਗੌਰਵ ਯਾਦਵ ਨੇ ਦੱਸਿਆ ਕਿ ਗਿਰਫਤਾਰ ਕੀਤੇ ਗਏ ਵਿਅਕਤੀਆਂ ਦੀ ਪਛਾਣ ਸੁਖਵੀਰ ਸਿੰਘ ਉਰਫ ਕਾਲਾ ਅਤੇ ਬਿੰਦਰ ਸਿੰਘ ਉਰਫ ਬਿੰਦੂ ਦੋਵੇਂ ਵਾਸੀ ਰਾਜਸਥਾਨ ਵਜੋਂ ਹੋਈ ਹੈ।ਡੀਜੀਪੀ ਗੌਰਵ ਯਾਦਵ ਨੇ ਦੱਸਿਆ ਕਿ ਕਾਊਂਟਰ ਇੰਟੈਲੀਜੈਂਸ ਅੰਮ੍ਰਿਤਸਰ ਨੂੰ ਇੱਕ ਭਰੋਸੇਯੋਗ ਸੂਤਰ ਤੋਂ ਇਤਲਾਹ ਮਿਲੀ ਸੀ ਕਿ ਇੱਕ ਬੱਸ ਵਿੱਚ ਸਵਾਰ ਦੋ ਵਿਅਕਤੀ ਭਾਰੀ ਮਾਤਰਾ ਵਿੱਚ ਹੈਰੋਇਨ ਦੀ ਤਸਕਰੀ ਕਰਕੇ  ਰਾਜਸਥਾਨ ਜਾਣ ਦੀ ਕੋਸ਼ਿਸ਼ ਕਰ ਰਹੇ ਹਨ ਅਤੇ ਉਨ੍ਹਾਂ ਦੇ ਵੇਰਕਾ ਬਾਈਪਾਸ ਨੇੜੇ ਇੱਕ ਬੱਸ ਰਾਹੀਂ ਰਵਾਨਾ ਹੋਣ ਦੀ ਸੰਭਾਵਨਾ ਹੈ। ਪ੍ਰਾਪਤ ਇਤਲਾਹ ਤੇ ਕਾਰਵਾਈ , ਖੁਫੀਆ ਸੂਚਨਾ ’ਤੇ ਐਨਡੀਪੀਐਸ ਐਕਟ ਦੀਆਂ ਸਬੰਧਤ ਧਾਰਾਵਾਂ ਤਹਿਤ ਕੇਸ ਦਰਜ ਕੀਤਾ ਗਿਆ ।ਉਨ੍ਹਾਂ ਦੱਸਿਆ ਕਿ ਏ.ਆਈ.ਜੀ ਸੀ.ਆਈ.ਅਮਰਜੀਤ ਸਿੰਘ ਬਾਜਵਾ ਦੀ ਅਗਵਾਈ ਵਾਲੀ ਪੁਲਿਸ ਟੀਮ ਨੇ ਵੇਰਕਾ ਬਾਈਪਾਸ ਨੇੜੇ ਲਗਾਏ ਪੁਲਿਸ ਨਾਕੇ ’ਤੇ ਦੋਵਾਂ ਮੁਲਜ਼ਮਾਂ ਨੂੰ 13 ਕਿੱਲੋ ਹੈਰੋਇਨ ਸਮੇਤ ਬੱਸ ਤੋਂ ਉਤਰਦਿਆਂ ਹੀ ਕਾਬੂ ਕਰ ਲਿਆ ਏ.ਆਈ.ਜੀ.ਅਮਰਜੀਤ ਸਿੰਘ ਬਾਜਵਾ ਨੇ ਦੱਸਿਆ ਕਿ ਇਸ ਮਾਮਲੇ ’ਚ ਹੋਰ ਜਾਂਚ ਕੀਤੀ ਜਾ ਰਹੀ ਹੈ ਤਾਂ ਜੋ ਇਹ ਪਤਾ ਲਗਾਇਆ ਜਾ ਸਕੇ ਕਿ ਡਰੱਗ ਕਿੱਥੇ ਪਹੁੰਚਾਈ ਜਾਣੀ ਸੀ।ਜ਼ਿਕਰਯੋਗ ਹੈ ਕਿ ਕੇਸ ਸਬੰਧੀ ਐਫ.ਆਈ.ਆਰ ਨੰ. 34 ਮਿਤੀ 21.11.2022 ਨੂੰ ਐਨ.ਡੀ.ਪੀ.ਐਸ. ਐਕਟ ਦੀਆਂ ਧਾਰਾ 21 ਅਤੇ 29 ਅਧੀਨ ਥਾਣਾ ਐਸ.ਐਸ.ਓ.ਸੀ ਅੰਮ੍ਰਿਤਸਰ ਵਿਖੇ ਮਾਮਲਾ ਦਰਜ ਕਰ ਲਿਆ ਗਿਆ ਹੈ।

LEAVE A REPLY

Please enter your comment!
Please enter your name here