ਮਾਲੇਰਕੋਟਲਾ 22 ਨਵੰਬਰ 🙁 ਲਿਕੇਸ਼ ਸ਼ਰਮਾਂ, ਸਤੀਸ਼ ਕੋਹਲੀ)-ਕਿਰਤ ਵਿਭਾਗ ਪੰਜਾਬ ਵੱਲੋਂ ਬਿਲਡਿੰਗ ਐਂਡ ਅਦਰ ਕੰਸਟਰੱਕਸ਼ਨ ਵਰਕਰਜ਼ ਵੈੱਲਫੇਅਰ ਬੋਰਡ ਅਧੀਨ ਰਜਿਸਟਰਡ ਉਸਾਰੀ ਕਿਰਤੀਆਂ ਅਤੇ ਉਨ੍ਹਾਂ ਦੇ ਪਰਿਵਾਰਕ ਮੈਂਬਰਾਂ ਨੂੰ ਪੰਜਾਬ ਸਰਕਾਰ ਵੱਲੋਂ ਵੱਖ-ਵੱਖ ਸਕੀਮਾਂ ਦਾ ਲਾਭ ਦੇਣ ਲਈ ਉਪ ਮੰਡਲ ਮੈਜਿਸਟ੍ਰੇਟ ਸ੍ਰੀ ਕਰਨਦੀਪ ਸਿੰਘ ਦੀ ਪ੍ਰਧਾਨਗੀ ਹੇਠ ਸਬ ਡਵੀਜਨ ਪੱਧਰੀ ਕਮੇਟੀ ਦੀ ਮੀਟਿੰਗ ਦਾ ਆਯੋਜਨ ਕੀਤਾ ਗਿਆ । ਇਸ ਮੀਟਿੰਗ ਵਿੱਚ ਸਹਾਇਕ ਕਿਰਤ ਕਮਿਸ਼ਨਰ ਜਗਪ੍ਰੀਤ ਸਿੰਘ, ਲੇਬਰ ਇੰਸਪੈਕਟਰ ਸ੍ਰੀਮਤੀ ਪਵਨੀਤ ਕੌਰ ਤਹਿਸੀਲ ਭਲਾਈ ਅਫਸਰ ਹਰਪ੍ਰੀਤ ਸਿੰਘ,ਐਸ.ਐਮ.ਓ ਡਾ ਜਗਜੀਤ ਸਿੰਘ,ਸੀ.ਡੀ.ਪੀ.ਓ ਮਾਲੇਰਕੋਟਲਾ ਪਵਨ ਕੁਮਾਰ, ਹਰਜਿੰਦਰ ਸਿੰਘ,ਮੁਹੰਮਦ ਅਨਵਰ,ਵਿਸਾਤ ਕੁਮਾਰ , ਤੋਂ ਇਲਾਵਾ ਹੋਰ ਕਮੇਟੀ ਮੈਂਬਰ ਮੌਜੂਦ ਸਨ ।ਉਪ ਮੰਡਲ ਮੈਜਿਸਟ੍ਰੇਟ ਕਰਨਦੀਪ ਸਿੰਘ ਨੇ ਸਬੰਧਿਤ ਵਿਭਾਗਾਂ ਦੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਪੰਜਾਬ ਸਰਕਾਰ ਵਲੋਂ ਲੋਕ ਹਿਤ ਲਈ ਲਾਗੂ ਕੀਤੀਆਂ ਗਈਆਂ ਸਕੀਮਾਂ ਦਾ ਲਾਭ ਹੇਠਲੇ ਪੱਧਰ ’ਤੇ ਬਿਨਾਂ ਕਿਸੇ ਦੇਰੀ ਦੇ ਪੁੱਜ ਦਾ ਕੀਤਾ ਜਾਵੇ । ਇਸ ਮੌਕੇ ਕਿਰਤ ਵਿਭਾਗ ਪੰਜਾਬ ਵੱਲੋਂ ਬਿਲਡਿੰਗ ਐਂਡ ਅਦਰ ਕੰਸਟਰੱਕਸ਼ਨ ਵਰਕਰਜ਼ ਵੈੱਲਫੇਅਰ ਬੋਰਡ ਅਧੀਨ ਰਜਿਸਟਰਡ 141 ਉਸਾਰੀ ਕਿਰਤੀਆਂ ਅਤੇ ਉਨ੍ਹਾਂ ਦੇ ਪਰਿਵਾਰਕ ਮੈਂਬਰਾਂ ਨੂੰ ਵੱਖ ਵੱਖ ਸਕੀਮਾਂ ਤਹਿਤ ਲਾਭ ਦੇਣ ਲਈ 29 ਲੱਖ 80 ਹਜ਼ਾਰ ਰੁਪਏ ਦੀ ਰਸਮੀ ਪ੍ਰਵਾਨਗੀ ਦਿੱਤੀ ਗਈ । ਇਸ ਮੌਕੇ ਜ਼ਿਲ੍ਹਾ ਕਮੇਟੀ ਵਲੋਂ 125 ਵਜ਼ੀਫ਼ਾ ਸਕੀਮ ,05 ਐਕਸਗ੍ਰੇਸ਼ੀਆ,07 ਦਾਹ ਸੰਸਕਾਰ,01 ਮਾਨਸਿਕ ਅਪੰਗਤਾ ਸਕੀਮ,02 ਸ਼ਗਨ ਸਕੀਮ ,01 ਬਾਲੜੀ ਤੋਹਫ਼ਾ ਸਕੀਮ, ਦੇ ਕੇਸਾਂ ਨੂੰ ਰਸਮੀ ਪ੍ਰਵਾਨਗੀ ਦਿੱਤੀ। ਉਪ ਮੰਡਲ ਮੈਜਿਸਟ੍ਰੇਟ ਨੇ ਸਬੰਧਿਤ ਵਿਭਾਗ ਦੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਰਜਿਸਟਰਡ ਉਸਾਰੀ ਕਿਰਤੀਆਂ ਅਤੇ ਉਨ੍ਹਾਂ ਦੇ ਪਰਿਵਾਰਕ ਮੈਂਬਰਾਂ ਨੂੰ ਪੰਜਾਬ ਸਰਕਾਰ ਵੱਲੋਂ ਵੱਖ-ਵੱਖ ਤਰ੍ਹਾਂ ਦੀਆਂ ਸਹੂਲਤਾਂ ਸਬੰਧੀ ਅਤੇ ਰਜਿਸਟਰੇਸ਼ਨ ਪ੍ਰਕਿਰਿਆ ਸਬੰਧੀ ਜਾਣਕਾਰੀ ਦੇਣ ਦੇ ਮਕਸਦ ਨਾਲ ਜਾਗਰੂਕਤਾ ਕੈਂਪ ਦਾ ਆਯੋਜਨ ਕਰਨ ਨੂੰ ਯਕੀਨੀ ਬਣਾਉਣ ਤਾਂ ਜੋ ਉਨ੍ਹਾਂ ਨੂੰ ਸਰਕਾਰ ਦੀਆਂ ਲੋਕ ਭਲਾਈ ਸਕੀਮਾਂ ਦਾ ਲਾਭ ਹਰ ਯੋਗ ਲਾਭਪਾਤਰੀ ਤੱਕ ਪੁੱਜ ਦਾ ਹੋ ਸਕੇ । ਉਹਨਾਂ ਦੱਸਿਆ ਕਿ ਕਿਰਤ ਵਿਭਾਗ ਨਾਲ ਸਬੰਧਿਤ ਬੋਰਡ ਦੀਆਂ ਵੱਖ-ਵੱਖ ਭਲਾਈ ਸਕੀਮਾਂ ਦਾ ਲਾਭ ਲੈਣ ਲਈ ਬੋਰਡ ਅਧੀਨ ਲਾਭਪਾਤਰੀ ਰਜਿਸਟਰਡ ਹੋਣਾ ਜ਼ਰੂਰੀ ਹੈ।ਇਸ ਲਈ ਜ਼ਿਲ੍ਹੇ ਨਾਲ ਸਬੰਧਿਤ ਸਾਰੇ ਉਸਾਰੀ ਕਿਰਤੀਆਂ ਪੰਜਾਬ ਬਿਲਡਿੰਗ ਐਂਡ ਅਦਰ ਕੰਸਟਰਕਸ਼ਨ ਵਰਕਰਜ਼ ਵੈਲਫੇਅਰ ਬੋਰਡ ਅਧੀਨ ਲਾਭਪਾਤਰੀ ਵਜੋਂ ਰਜਿਸਟਰਡ ਹੋਣ ਤਾਂ ਜੋ ਲੋਕ ਭਲਾਈ ਸਕੀਮਾਂ ਦਾ ਲਾਭ ਲੈ ਸਕਣ । ਉਹਨਾਂ ਦੱਸਿਆ ਕਿ ਉਸਾਰੀ ਦੇ ਕੰਮ ਨਾਲ ਸਬੰਧਿਤ ਕਿਰਤੀ ਜਿਵੇਂ ਰਾਜ ਮਿਸਤਰੀ, ਇੱਟਾਂ/ਸੀਮਿੰਟ ਪਕੜਾਉਣ ਵਾਲੇ ਮਜ਼ਦੂਰ, ਪਲੰਬਰ, ਤਰਖਾਣ, ਵੈਲਡਰ, ਇਲੈਕਟ੍ਰੀਸ਼ੀਅਨ, ਸੀਵਰਮੈਨ, ਮਾਰਬਲ ਟਾਈਲਾ ਲਗਾਉਣ ਵਾਲੇ,ਪੇਂਟਰ,ਪੀ.ਓ.ਪੀ.ਕਰਨ ਵਾਲੇ,ਅਰਧ ਸਰਕਾਰੀ ਜਾਂ ਪ੍ਰਾਈਵੇਟ ਅਦਾਰੇ ਵਿੱਚ ਇਮਾਰਤਾਂ, ਸੜਕ, ਆਦਿ ਤੇ ਉਸਾਰੀ, ਮੁਰੰਮਤ ਦਾ ਕੰਮ ਕਰਨ ਵਾਲੇ ਉਸਾਰੀ ਕਿਰਤੀ ਦੀ ਕੜੀ ਵਿੱਚ ਸ਼ਾਮਲ ਹਨ।ਸਹਾਇਕ ਕਿਰਤ ਕਮਿਸ਼ਨਰ ਮਲੇਰਕੋਟਲਾ ਸ੍ਰੀ ਜਗਪ੍ਰੀਤ ਸਿੰਘ ਨੇ ਦੱਸਿਆ ਕਿ ਵਿਭਾਗ ਵੱਲੋਂ ਰਜਿਸਟਰਡ ਉਸਾਰੀ ਕਿਰਤੀਆਂ ਦੇ ਬੱਚਿਆਂ ਲਈ ਵਜ਼ੀਫ਼ਾ ਸਕੀਮ, ਲੜਕੀਆਂ ਲਈ ਸ਼ਾਦੀ ਦੀ ਸ਼ਗਨ ਸਕੀਮ, ਯਾਤਰਾ ਸਹੂਲਤ, ਉਸਾਰੀ ਕਿਰਤੀਆਂ ਤੇ ਉਨ੍ਹਾਂ ਦੇ ਆਸ਼ਰਿਤਾਂ ਵਾਸਤੇ ਖ਼ਤਰਨਾਕ ਬਿਮਾਰੀਆਂ ਦੇ ਇਲਾਜ ਲਈ ਸਕੀਮ, ਦਾਹ ਸੰਸਕਾਰ ਤੇ ਅੰਤਿਮ ਕਿਰਿਆ ਕਰਮ ਦੇ ਖ਼ਰਚੇ ਲਈ ਸੰਸਕਾਰ ਸਕੀਮ, ਬੋਰਡ ਦੇ ਲਾਭਪਾਤਰੀਆਂ ਲਈ ਪੈਨਸ਼ਨ ਸਕੀਮ, ਪ੍ਰਸੂਤਾ ਲਾਭ ਸਕੀਮ, ਔਜ਼ਾਰ ਖ਼ਰੀਦਣ ਲਈ ਸਕੀਮ, ਮਾਨਸਿਕ ਰੋਗਾਂ ਜਾਂ ਅਪੰਗਤਾ ਨਾਲ ਗ੍ਰਸਤ ਬੱਚਿਆਂ ਦੀ ਸੰਭਾਲ ਲਈ ਵਿੱਤੀ ਸਹਾਇਤਾ, ਲੜਕੀਆਂ ਦੇ ਜਨਮ ਸਮੇਂ ਬਾਲੜੀ ਤੋਹਫ਼ਾ ਸਕੀਮ ਵਜੋਂ ਰਾਸ਼ੀ ਜਮ੍ਹਾਂ ਕਰਾਉਣ ਅਤੇ ਉਸਾਰੀ ਕਿਰਤੀ ਦੀ ਮੌਤ ਹੋਣ ਤੋਂ ਬਾਅਦ ਐਕਸ ਗ੍ਰਸਿਆ ਜਿਹੀਆਂ ਸਕੀਮਾਂ ਦਾ ਲਾਭ ਦਿੱਤਾ ਜਾ ਰਿਹਾ ਹੈ ।ਉਨ੍ਹਾਂ ਹੋਰ ਦੱਸਿਆ ਕਿ ਪੰਜਾਬ ਰਾਜ ਵਿੱਚ ਉਹ ਉਸਾਰੀ ਕਿਰਤੀ ਜਿਸ ਦੀ ਉਮਰ 18 ਤੋਂ 60 ਸਾਲ ਵਿਚਕਾਰ ਹੈ ਅਤੇ ਜਿਸ ਨੇ ਪਿਛਲੇ 12 ਮਹੀਨਿਆਂ ਦੌਰਾਨ ਘੱਟੋ ਘੱਟ 90 ਦਿਨ ਉਸਾਰੀ ਦਾ ਕੰਮ ਕੀਤਾ ਹੋਵੇ। ਉਹ ਬੋਰਡ ਲਾਭਪਾਤਰੀ ਬੋਰਡ ਦਾ ਮੈਂਬਰ ਬਣਨ
