Home ਖੇਤੀਬਾੜੀ ਖੇਤੀ ਦੇ ਨਾਲ ਸਹਾਇਕ ਧੰਦੇ ਅਪਣਾਉਣਾ ਸਮੇਂ ਦੀ ਲੋੜ : ਗੁਰਪ੍ਰੀਤ ਸਿੰਘ

ਖੇਤੀ ਦੇ ਨਾਲ ਸਹਾਇਕ ਧੰਦੇ ਅਪਣਾਉਣਾ ਸਮੇਂ ਦੀ ਲੋੜ : ਗੁਰਪ੍ਰੀਤ ਸਿੰਘ

53
0

–      ਮੱਛੀ ਪਾਲਣ ਵਿਭਾਗ ਵੱਲੋਂ ਲਗਾਏ ਗਏ ਟਰੇਨਿੰਗ ਕੈਂਪ ਦੌਰਾਨ ਮੱਛੀ ਪਾਲਕਾਂ ਨੂੰ ਵੰਡੀ 18 ਲੱਖ ਦੀ ਸਬਸਿਡੀ

ਫ਼ਤਹਿਗੜ੍ਹ ਸਾਹਿਬ, 23 ਨਵੰਬਰ: ( ਬੌਬੀ ਸਹਿਜਲ, ਜੱਸੀ ਢਿੱਲੋਂ) -ਵੱਧ ਰਹੀਆਂ ਖੇਤੀ ਲਾਗਤਾਂ ਕਾਰਨ ਸਹਾਇਕ ਧੰਦੇ ਅਪਣਾਉਣਾ ਅੱਜ ਦੇ ਸਮੇਂ ਦੀ ਮੁੱਖ ਲੋੜ ਹੈ ਅਤੇ ਮੱਛੀ ਪਾਲਣ ਦਾ ਕਿੱਤਾ ਇੱਕ ਅਜਿਹੇ ਕਿੱਤੇ ਵਜੋਂ ਉਭਰ ਕੇ ਸਾਹਮਣੇ ਆਇਆ ਹੈ, ਜਿਸ ਨੂੰ ਅਪਣਾ ਕੇ ਕਿਸਾਨ ਆਪਣੀ ਆਮਦਨ ਵਿੱਚ ਚੌਖਾ ਵਾਧਾ ਕਰ ਸਕਦੇ ਹਨ। ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਸਹਾਇਕ ਡਾਇਰੈਕਟਰ ਮੱਛੀ ਪਾਲਣ ਗੁਰਪ੍ਰੀਤ ਸਿੰਘ ਨੇ ਪਿੰਡ ਪੋਹਲੋ ਮਾਜਰਾ ਵਿਖੇ ਲਗਾਏ ਗਏ ਤਿੰਨ ਰੋਜ਼ਾ ਸਿਖਲਾਈ ਕੈਂਪ ਦੇ ਅੰਤਿਮ ਦਿਨ ਕਿਸਾਨਾਂ ਨੂੰ ਸੰਬੋਧਨ ਕਰਦਿਆਂ ਕੀਤਾ। ਉਨ੍ਹਾਂ ਦੱਸਿਆ ਕਿ ਮੱਛੀ ਪਾਲਣ ਦਾ ਧੰਦਾ ਅਪਣਾਉਣ ਲਈ ਵਿਭਾਗ ਵੱਲੋਂ ਪ੍ਰਧਾਨ ਮੰਤਰੀ ਮਤੱਸਯ ਸੰਪਦਾ ਯੋਜਨਾ ਅਧੀਨ 40 ਫੀਸਦੀ ਦੀ ਸਬਸਿਡੀ ਮੁਹੱਈਆ ਕਰਵਾਈ ਜਾਂਦੀ ਹੈ ਜਦੋਂ ਕਿ ਔਰਤਾਂ ਅਤੇ ਅਨੁਸੂਚਿਤ ਜਾਤੀ ਦੇ ਕਿਸਾਨਾਂ ਨੂੰ 60 ਫੀਸਦੀ ਸਬਸਿਡੀ ਦਿੱਤੀ ਜਾਂਦੀ ਹੈ। ਉਨ੍ਹਾਂ ਹੋਰ ਦੱਸਿਆ ਕਿ ਇਸ ਸਕੀਮ ਅਧੀਨ ਮੱਛੀ ਪਾਲਣ ਲਈ ਤਲਾਬ ਦੀ ਪੁਟਾਈ, ਪਹਿਲੇ ਸਾਲ ਦੀ ਖਾਦ-ਖੁਰਾਕ, ਰਿਸਰਕੂਲੇਟਰੀ ਐਕੂਆਕਲਚਰ ਸਿਸਟਮ, ਬਾਇਓਫਲਾਕ ਸਿਸਟਮ, ਮੋਟਰ ਸਾਇਕਲ ਸਮੇਤ ਆਇਸ ਬਾਕਸ, ਇਨਸੂਲੈਟਿਡ ਵਾਹਨ ਲਈ ਸਬਸਿਡੀ ਦਿੱਤੀ ਜਾਂਦੀ ਹੈ। ਇਸ ਮੌਕੇ ਮੱਛੀ ਪਾਲਣ ਦਾ ਧੰਦਾ ਸ਼ੁਰੂ ਕਰਨ ਵਾਲੇ ਕਿਸਾਨਾਂ ਨੂੰ 18 ਲੱਖ 15 ਹਜ਼ਾਰ 324 ਰੁਪਏ ਦੀ ਸਬਸਿਡੀ ਵੀ ਵੰਡੀ ਗਈ। ਉਨ੍ਹਾਂ ਕੈਂਪ ਦੌਰਾਨ ਮੱਛੀ ਪਾਲਕਾਂ ਨੁੰ ਨਵੀਂਆਂ ਤਕਨੀਕਾਂ ਬਾਰੇ ਵਿਸਥਾਰ ਸਹਿਤ ਜਾਣਕਾਰੀ ਦਿੱਤੀ ਗਈ ਅਤੇ ਭਾਗ ਲੈਣ ਵਾਲੇ ਕਿਸਾਨਾਂ ਨੂੰ ਸਰਟੀਫਿਕੇਟ ਵੀ ਵੰਡੇ ਗਏ।ਕੈਂਪ ਦੌਰਾਨ ਮੁੱਖ ਕਾਰਜਕਾਰੀ ਅਫਸਰ ਮੱਛੀ ਪਾਲਕ ਵਿਕਾਸ ਏਜੰਸੀ ਪਵਨ ਕੁਮਾਰ ਨੇ ਕਿਸਾਨਾਂ ਨੂੰ ਮੱਛੀ ਵਿੱਚ ਪੈਣ ਵਾਲੀਆਂ ਬਿਮਾਰੀਆਂ ਅਤੇ ਉਨ੍ਹਾਂ ਦੀ ਰੋਕਥਾਮ ਬਾਰੇ ਦੱਸਿਆ। ਉਨ੍ਹਾਂ ਰੰਗਦਾਰ ਮੱਛੀਆਂ ਬਾਰੇ ਵੀ ਜਾਣਕਾਰੀ ਦਿੱਤੀ ਅਤੇ ਕੱਚ ਦੇ ਐਕੂਏਰੀਅਮ ਬਣਾਉਣ ਦੀ ਵਿਧੀ ਬਾਰੇ ਵੀ ਜਾਣਕਾਰੀ ਦਿੱਤੀ। ਉਨ੍ਹਾਂ ਕਿਹਾ ਕਿ ਐਕੂਏਰਿਅਮ ਬਣਾ ਕੇ ਵੇਚਣ ਦਾ ਕੰਮ ਸ਼ੁਰੂ ਕਰਕੇ ਬੇਰੁਜਗਾਰੀ ਨੂੰ ਘਟਾਇਆ ਜਾ ਸਕਦਾ ਹੈ।ਇਸ ਮੌਕੇ ਬਾਗਬਾਨੀ ਵਿਭਾਗ ਦੇ ਸਬ ਇੰਸਪੈਕਟਰ ਅਮਰਜੀਤ ਸਿੰਘ ਨੇ ਕਿਸਾਨਾਂ ਨੂੰ ਵੱਖ-ਵੱਖ ਫਲਦਾਰ ਬੂਟਿਆਂ ਨੂੰ ਮੱਛੀ ਤਲਾਬ ਦੇ ਬੰਨਾਂ ਤੇ ਲਗਾ ਕੇ ਵੱਧ ਤੋਂ ਵੱਧ ਮੁਨਾਫਾ ਲੈਣ ਲਈ ਪ੍ਰੇਰਿਤ ਕੀਤਾ। ਉਨ੍ਹਾਂ ਬਾਗਬਾਨੀ ਵਿਭਾਗ ਵੱਲੋਂ ਦਿੱਤੀਆਂ ਜਾਣ ਵਾਲੀਆਂ ਸਹੂਲਤਾਂ ਬਾਰ ਵੀ ਜਾਣਕਾਰੀ ਦਿੱਤੀ। ਫਾਰਮ ਸੁਪਰਡੈਂਟ ਤੇਜਿੰਦਰ ਸਿੰਘ ਨੇ ਮੱਛੀ ਦੀ ਖੁਰਾਕ ਬਾਰੇ ਜਾਣਕਾਰੀ ਦਿੱਤੀ ਜਦੋਂ ਕਿ ਅਗਾਂਹਵਧੂ ਮੱਛੀ ਪਾਲਕ ਗੁਰਵਿੰਦਰ ਸਿੰਘ ਨੇ ਆਪਣੇ ਨਿੱਜੀ ਤਰਜ਼ਬੇ ਕਿਸਾਨਾਂ ਨਾਲ ਸਾਂਝੇ ਕੀਤੇ। ਮੱਛੀ ਪਾਲਣ ਅਫਸਰ ਬਲਜੋਤ ਕੌਰ ਨੇ ਸਰਦੀਆਂ ਦੇ ਮੌਸਮ ਵਿੱਚ ਮੱਛੀ ਪਾਲਣ ਦੇ ਪ੍ਰਬੰਧਨ ਬਾਰੇ ਜਾਣਕਾਰੀ ਦਿੱਤੀ। ਅਗਾਂਹਵਧੂ ਕਿਸਾਨ ਹਰਚੰਦ ਸਿੰਘ ਬਾਠ ਨੇ ਖੇਤੀ ਵਿਭਿੰਨਤਾ ਅਤੇ ਵਰਮੀ ਕੰਪੋਸਟ ਕਲਚਰ ਬਾਰੇ ਜਾਣਕਾਰੀ ਦਿੰਦਿਆਂ ਕਿਹਾ ਕਿ ਵਰਮੀ ਕੰਪੋਸਟ ਦੀ ਵਰਤੋਂ ਨਾਲ ਖਾਦਾਂ ਤੇ ਹੋਣ ਵਾਲੇ ਖਰਚੇ ਨੂੰ ਘਟਾਇਆ ਜਾ ਸਕਦਾ ਹੈ। ਇਸ ਮੌਕੇ ਕਮਲਪ੍ਰੀਤ ਕੌਰ ਅਤੇ ਪਰਦੀਪ ਸਿੰਘ ਤੋਂ ਇਲਾਵਾ ਵੱਡੀ ਗਿਣਤੀ ਵਿੱਚ ਇਲਾਕੇ ਦੇ ਕਿਸਾਨ ਹਾਜ਼ਰ ਸਨ।

LEAVE A REPLY

Please enter your comment!
Please enter your name here