ਲੁਧਿਆਣਾ, 23 ਨਵੰਬਰ ( ਬੌਬੀ ਸਹਿਜਲ )- ਸੰਯੁਕਤ ਕਿਸਾਨ ਮੋਰਚੇ ਦੇ ਸੱਦੇ ਤੇ ਪੰਜਾਬ ਦੀਆਂ ਕਿਸਾਨ ਜਥੇਬੰਦੀਆਂ ਵੱਲੋਂ 26 ਨਵੰਬਰ ਨੂੰ ਚੰਡੀਗੜ੍ਹ ਰਾਜ ਭਵਨ ਵਿਖੇ ਕੀਤੇ ਜਾ ਰਹੇ ਵਿਸ਼ਾਲ ਰੋਸ ਮਾਰਚ ਦੀ ਪੰਜਾਬ ਸੁਬਾਰਡੀਨੇਟ ਸਰਵਿਸਿਜ਼ ਫੈਡਰੇਸ਼ਨ ਚੰਡੀਗੜ੍ਹ ਵੱਲੋਂ ਹਮਾਇਤ ਕਰਦਿਆਂ ਫੈਡਰੇਸ਼ਨ ਦੇ ਚੇਅਰਮੈਨ ਰਣਬੀਰ ਢਿੱਲੋਂ,ਪ੍ਰਧਾਨ ਰਣਜੀਤ ਸਿੰਘ ਰਾਣਵਾਂ,ਸੀਨੀ:ਮੀਤ ਪ੍ਰਧਾਨ ਗੁਰਮੇਲ ਸਿੰਘ ਮੈਡਲੇ,ਜਨਰਲ ਸਕੱਤਰ ਸੁਰਿੰਦਰ ਪੁਆਰੀ,ਮੁੱਖ ਜਥੇਬੰਦਕ ਸਕੱਤਰ ਜਗਦੀਸ਼ ਸਿੰਘ ਚਾਹਲ,ਅਡੀ:ਜਨਰਲ ਸਕੱਤਰ ਪਰੇਮ ਚਾਵਲਾ ਅਤੇ ਜਗਮੇਲ ਸਿੰਘ ਪੱਖੋਵਾਲ,ਸੁਰਿੰਦਰ ਬੈਂਸ ਲੁਧਿਆਣਾ ਨੇ ਕਿਹਾ ਕਿ ਦਿੱਲੀ ਦੇ ਬਾਰਡਰਾਂ ਤੇ ਤਿੰਨ ਖੇਤੀ ਵਿਰੋਧੀ ਕਾਲੇ ਕਾਨੂੰਨ ਰੱਦ ਕਰਵਾਉਣ ਲਈ ਲੰਬੇ ਸੰਘਰਸ਼ ਦੌਰਾਨ 700 ਤੋਂ ਵੱਧ ਕਿਸਾਨਾਂ ਵੱਲੋਂ ਸ਼ਹੀਦੀਆਂ ਪ੍ਰਾਪਤ ਕੀਤੀ ਗਈਆਂ,ਤਾਂ ਜਾ ਕੇ ਲਹੂ ਵੀਟਵੇਂ ਸੰਘਰਸ਼ ਅੱਗੇ ਝੁਕਦਿਆਂ ਕੇਂਦਰ ਦੀ ਮੋਦੀ ਸਰਕਾਰ ਵੱਲੋਂ ਤਿੰਨ ਖੇਤੀ ਵਿਰੋਧੀ ਕਾਲੇ ਕਾਨੂੰਨ ਰੱਦ ਕਰਨ ਦੇ ਐਲਾਨ ਨਾਲ ਦੇਸ ਭਰ ਦੇ ਕਿਸਾਨਾਂ ਤੋਂ ਮੁਆਫੀ ਮੰਗੀ ਸੀ,ਇਸੇ ਮੋਰਚੇ ਨਾਲ ਸਬੰਧਤ ਮੰਗਾਂ ਸਾਰੀਆਂ ਫਸਲਾਂ ਤੇ ਐਮ ਐਸ ਪੀ ਦੀ ਗਰੰਟੀ ਦਾ ਕਾਨੂੰਨ ਬਣਾਉਣਾ,ਅੰਦੋਲਨ ਦੌਰਾਨ ਕਿਸਾਨ ਆਗੂਆਂ ਤੇ ਬਣਾਏ ਝੂਠੇ ਪੁਲੀਸ ਕੇਸ ਰੱਦ ਕਰਨੇ,ਲਖਮੀਰਪੁਰ ਖੀਰੀ ਵਿਖੇ ਕਿਸਾਨਾਂ ਉੱਪਰ ਨੂੰ ਗੱਡੀਆਂ ਚਾੜਕੇ ਸ਼ਹੀਦ ਕਰਨ ਦੇ ਸਾਜਿਸ ਘਾੜੇ ਕੇਂਦਰੀ ਗ੍ਰਹਿ ਰਾਜ ਮੰਤਰੀ ਅਜੇ ਮਿਸ਼ਰਾ ਨੂੰ ਗ੍ਰਿਫਤਾਰ ਕਰਨਾ,ਆਦਿ ਮੰਨੀਆਂ ਮੰਗਾਂ ਮੋਦੀ ਸਰਕਾਰ ਵੱਲੋਂ ਲਾਗੂ ਨਾਂ ਕਰਕੇ ਵਿਸ਼ਵਾਸ ਘਾਤ ਕੀਤਾ ਹੈ,ਪੰਜਾਬ ਦੀ ਭਗਵੰਤ ਮਾਨ ਸਰਕਾਰ ਵੱਲੋਂ ਸਰਕਾਰੀ ਇਜੰਸੀਆਂ ਦੀ ਖਰੀਦ ਬੰਦ ਕਰਨ ਦੀ ਸਖ਼ਤ ਨਿਖੇਧੀ ਕੀਤੀ ,ਸਰਕਾਰੀ ਖਰੀਦ ਬੰਦ ਕਰਨ ਨਾਲ ਵਿਓਪਾਰੀ ਮਨ ਮਰਜ਼ੀ ਦੇ ਘੱਟ ਭਾਅ ਦੇ ਕੇ ਕਿਸਾਨਾਂ ਦੀ ਅੰਨੀ ਲੁੱਟ ਕਰ ਰਹੇ ਹਨ।