Home Health ਬਾਬਾ ਬਿਸ਼ਨ ਸਿੰਘ ਦੀ ਯਾਦ ਵਿੱਚ ਪਿੰਡ ਮਲਕ ਵਿੱਚ ਅੱਖਾਂ ਦਾ ਮੁਫਤ...

ਬਾਬਾ ਬਿਸ਼ਨ ਸਿੰਘ ਦੀ ਯਾਦ ਵਿੱਚ ਪਿੰਡ ਮਲਕ ਵਿੱਚ ਅੱਖਾਂ ਦਾ ਮੁਫਤ ਕੈਂਪ ਲਗਾਇਆ

78
0


ਜਗਰਾਓਂ, 24 ਨਵੰਬਰ ( ਵਿਕਾਸ ਮਠਾੜੂ, ਮਿਅੰਕ ਜੈਨ )-ਦਮਦਮੀ ਟਕਸਾਲ ਦੇ ਨੌਵੇਂ ਮੁਖੀ ਬਾਬਾ ਬਿਸ਼ਨ ਸਿੰਘ ਜੀ ਦੀ ਯਾਦ ਵਿੱਚ ਗੁਰਦੁਆਰਾ ਸਾਹਿਬ ਲੰਮੇਂ ਪੱਤੀ ਪਿੰਡ ਮਲਕ ਵਿਖੇ ਮਨਜੀਤ ਸਿੰਘ ਢਿੱਲੋਂ ਅਤੇ ਜਗਮੋਹਨ ਸਿੰਘ ਸਿੱਧੂ ਕਨੇਡਾ ਵੱਲੋਂ ਪਿੰਡ ਵਾਸੀਆਂ ਦੇ ਸਹਿਯੋਗ ਨਾਲ ਅੱਖਾਂ ਦਾ ਮੁਫ਼ਤ 14ਵਾਂ ਜਾਂਚ ਅਤੇ ਅਪ੍ਰੇਸ਼ਨ ਕੈਂਪ ਲਗਾਇਆ ਗਿਆ। ਕੈਂਪ ਦਾ ਉਦਘਾਟਨ ਸਾਬਕਾ ਵਿਧਾਇਕ ਐਸ.ਆਰ.ਕਲੇਰ ਅਤੇ ਸਾਬਕਾ ਚੇਅਰਮੈਨ ਦੀਦਾਰ ਸਿੰਘ ਮਲਕ ਨੇ ਕੀਤਾ। ਉਨ੍ਹਾਂ ਕਿਹਾ ਕਿ ਅੱਜ ਦੇ ਸਮੇਂ ਵਿੱਚ ਇਲਾਜ ਬਹੁਤ ਮਹਿੰਗਾ ਹੋ ਗਿਆ ਹੈ। ਜਿਸ ਕਾਰਨ ਆਮ ਆਦਮੀ ਸਹੀ ਇਲਾਜ ਤੋਂ ਵਾਂਝਾ ਰਹਿ ਜਾਂਦਾ ਹੈ। ਅਜਿਹੇ ਵਿੱਚ ਸਮਾਜ ਸੇਵੀ ਸਖਸ਼ੀਅਤਾਂ ਵਲੋਂ ਲਗਾਏ ਜਾ ਰਹੇ ਕੈਂਪ ਬਹੁਤ ਮਹਤੱਵਪੂਰਨ ਹਨ। ਇਸ ਮੌਕੇ ਸੰਕਰਾ ਆਈ ਹਸਪਤਾਲ ਮੁੱਲਾਪੁਰ ਦੀ ਟੀਮ ਵੱਲੋਂ 277 ਮਰੀਜ਼ਾਂ ਦੀਆਂ ਅੱਖਾਂ ਦਾ ਚੈਕਅੱਪ ਕੀਤਾ ਗਿਆ, ਜਿਸ ਵਿੱਚ 42 ਮਰੀਜ਼ ਆਪ੍ਰੇਸ਼ਨ ਲਈ ਚੁਣੇ ਗਏ। ਜਿੰਨਾਂ ਦੇ ਆਪਰੇਸ਼ਨ ਸੰਕਰਾ ਹਸਪਤਾਲ ਵਿੱਚ ਕੀਤੇ ਜਾਣਗੇ। ਇਸ ਤੋਂ ਇਲਾਵਾ 158 ਮਰੀਜ਼ਾਂ ਨੂੰ ਐਨਕਾਂ ਦਿੱਤੀਆਂ ਗਈਆਂ। ਇਸ ਮੌਕੇ ਗੁਰਦੁਆਰਾ ਸਾਹਿਬ ਲੰਮਾਂ ਪੱਤੀ, ਗੁਰਦੁਆਰਾ ਸਾਹਿਬ ਜਗਰਾਉਂ ਪੱਤੀ ਮਲਕ, ਭਾਈ ਘਨਈਆ ਜੀ ਵੈਲਫੇਅਰ ਸੁਸਾਇਟੀ ਦੇ ਸਮੂਹ ਮੈਂਬਰਾਂ ਤੋਂ ਇਲਾਵਾ ਪ੍ਰਧਾਨ ਸੁਖਦੇਵ ਸਿੰਘ ਢਿੱਲੋਂ, ਸੁਰਜਨ ਸਿੰਘ ਢਿੱਲੋਂ, ਪਰਵਾਰ ਸਿੰਘ, ਡਾ: ਕੁਲਦੀਪ ਸਿੰਘ, ਹਰਜਿੰਦਰ ਸਿੰਘ ਢਿੱਲੋਂ, ਕੁਲਦੀਪ ਸਿੰਘ ਮੀਤਾ, ਭੋਲਾ. ਸਿੰਘ, ਚੇਤਨ ਸਿੰਘ, ਰਵਿੰਦਰ ਸਿੰਘ ਢਿੱਲੋਂ, ਹਰਜੋਤ ਸਿੰਘ ਉੱਪਲ, ਜਗਦੇਵ ਸਿੰਘ ਢਿੱਲੋਂ ਤੋਂ ਇਲਾਵਾ ਹੋਰ ਹਾਜ਼ਰ ਸਨ।  ਇਸ ਮੌਕੇ ਸੰਕਰਾ ਹਸਪਤਾਲ ਤੋਂ ਡਾਕਟਰਾਂ ਦੀ ਟੀਮ ਅਤੇ ਆਪਟੀਕਲ ਸਟਾਫ ਨੂੰ ਵਿਸ਼ੇਸ਼ ਤੌਰ ਤੇ ਸਨਮਾਨਿਤ ਕੀਤਾ।

LEAVE A REPLY

Please enter your comment!
Please enter your name here