ਲੁਧਿਆਣਾ, 25 ਨਵੰਬਰ ( ਵਿਕਾਸ ਮਠਾੜੂ, ਮੋਹਿਤ ਜੈਨ ) – ਕਰਮਚਾਰੀ ਰਾਜ ਬੀਮਾ ਨਿਗਮ, ਉਪ-ਖੇਤਰੀ ਦਫ਼ਤਰ, ਅਰਬਨ ਅਸਟੇਟ, ਜਮਾਲਪੁਰ, ਲੁਧਿਆਣਾ ਵੱਲੋਂ ਹੈੱਡਕੁਆਰਟਰ, ਈ.ਐਸ.ਆਈ.ਸੀ. ਅਤੇ ਕਿਰਤ ਅਤੇ ਰੁਜ਼ਗਾਰ ਮੰਤਰਾਲੇ, ਭਾਰਤ ਸਰਕਾਰ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਔਰਤਾਂ ਵਿਰੁੱਧ ਜਿਣਸੀ ਉਤਪੀੜਨ ਨੂੰ ਰੋਕਣ ਅਤੇ ਉਨ੍ਹਾਂ ਨੂੰ ਐਕਟ ਵਿੱਚ ਪ੍ਰਦਾਨ ਕੀਤੇ ਉਪਬੰਧਾਂ ਤੋਂ ਜਾਣੂੰ ਕਰਵਾਉਣ ਲਈ ਪ੍ਰੋਗਰਾਮ-ਕਮ-ਵਰਕਸ਼ਾਪ ਦਾ ਆਯੋਜਨ ਕੀਤਾ ਗਿਆ।ਪ੍ਰੋਗਰਾਮ ਦਾ ਆਯੋਜਨ ਕਾਰਜਕਾਰੀ ਦਫ਼ਤਰ ਦੇ ਪ੍ਰਧਾਨ ਕੁੰਵਰ ਅਜੈ ਸਿੰਘ, ਡਿਪਟੀ ਡਾਇਰੈਕਟਰ ਦੀ ਪ੍ਰਧਾਨਗੀ ਹੇਠ ਕੀਤਾ ਗਿਆ ਜਿਸ ਵਿੱਚ ਅਸ਼ਵਨੀ ਕੁਮਾਰ ਸੇਠ, ਸਹਾਇਕ ਡਾਇਰੈਕਟਰ ਵੀ ਸਟੇਜ ‘ਤੇ ਮੌਜੂਦ ਸਨ। ਉਪ ਖੇਤਰੀ ਦਫਤਰ, ਈ.ਐਸ.ਆਈ.ਸੀ., ਜਮਾਲਪੁਰ ਵਿਖੇ ਮੌਜੂਦ ਲਗਭਗ ਸਾਰੇ ਕਰਮਚਾਰੀਆਂ ਨੇ ਪ੍ਰੋਗਰਾਮ ਵਿੱਚ ਹਿੱਸਾ ਲਿਆ ਅਤੇ ਪ੍ਰੋਗਰਾਮ ਵਿੱਚ ਆਪਣੇ ਵਿਚਾਰ ਸਾਂਝੇ ਕੀਤੇ।ਸਹਾਇਕ ਡਾਇਰੈਕਟਰ ਅਸ਼ਵਨੀ ਕੁਮਾਰ ਸੇਠ ਵੱਲੋਂ ਕੰਮਕਾਜ ਵਾਲੀ ਥਾਂ ‘ਤੇ ਔਰਤਾਂ ਨਾਲ ਹੋਣ ਵਾਲੇ ਛੇੜਛਾੜ ਦੀ ਰੋਕਥਾਮ, ਮਨਾਹੀ ਅਤੇ ਨਿਵਾਰਣ, ਸਖ਼ਤ ਰੋਕਥਾਮ ਉਪਾਵਾਂ ਅਤੇ ਦਫ਼ਤਰੀ ਕਰਮਚਾਰੀਆਂ ਵਿੱਚ ਜਾਗਰੂਕਤਾ ਬਾਰੇ ਇੱਕ ਵਿਸਥਾਰਪੂਰਵਕ ਪਾਵਰ ਪੁਆਇੰਟ ਪੇਸ਼ਕਾਰੀ ਦਿੱਤੀ ਗਈ। ਜਿਸ ਨਾਲ ਸਮੂਹ ਕਰਮਚਾਰੀਆਂ ਨੂੰ ਬਹੁਤ ਲਾਭ ਹੋਇਆ ਅਤੇ ਉਨ੍ਹਾਂ ਨੂੰ ਰੋਜ਼ਾਨਾ ਜੀਵਨ ਵਿੱਚ ਅਪਣਾਉਣ ਦੀ ਪ੍ਰੇਰਨਾ ਵੀ ਮਿਲੀ।
