
ਧਰਮਕੋਟ10 ਮਾਰਚ (ਕੁਲਵਿੰਦਰ ਸਿੰਘ) ਵਿਧਾਨ ਸਭਾ ਹਲਕਾ ਧਰਮਕੋਟ ਤੋਂ ਆਮ ਆਦਮੀ ਪਾਰਟੀ ਦੇ ਉਮੀਦਵਾਰ ਦਵਿੰਦਰਜੀਤ ਸਿੰਘ ਲਾਡੀ ਢੋਸ 64902 ਵੋਟਾਂ ਹਾਸਲ ਕਰ ਕੇ ਕਾਂਗਰਸ ਪਾਰਟੀ ਦੇ ਉਮੀਦਵਾਰ ਸੁਖਜੀਤ ਸਿੰਘ ਕਾਕਾ ਲੋਹਗੜ੍ਹ ਨੂੰ 29602 ਵੋਟਾਂ ਦੀ ਲੀਡ ਨਾਲ ਹਰਾ ਕੇ ਜੇਤੂ ਰਹੇ, ਜਦੋਂਕਿ ਸ਼੍ਰੋਮਣੀ ਅਕਾਲੀ ਦਲ ਅਤੇ ਬਹੁਜਨ ਸਮਾਜ ਪਾਰਟੀ ਦੇ ਸਾਂਝੇ ਉਮੀਦਵਾਰ ਜਥੇਦਾਰ ਤੋਤਾ ਸਿੰਘ 30351 ਵੋਟਾਂ ਲੈ ਕੇ ਤੀਸਰੇ ਸਥਾਨ ’ਤੇ ਰਹੇ। ਜ਼ਿਕਰਯੋਗ ਹੈ ਕਿ ਦਵਿੰਦਰਜੀਤ ਸਿੰਘ ਲਾਡੀ ਢੋਸ ਦੀ ਜਿੱਤ ਉਪਰੰਤ ਹਲਕੇ ਦੇ ਵੋਟਰਾਂ ਤੇ ਆਮ ਆਦਮੀ ਪਾਰਟੀ ਦੇ ਸਮੱਰਥਕਾਂ ’ਚ ਖ਼ੁਸ਼ੀ ਦੀ ਲਹਿਰ ਹੈ। ਸਮੱਰਥਕਾਂ ਵੱਲੋਂ ਜਗ੍ਹਾ-ਜਗ੍ਹਾ ਲੱਡੂ ਵੰਡੇ ਜਾ ਰਹੇ ਹਨ ਅਤੇ ਦਵਿੰਦਰਜੀਤ ਸਿੰਘ ਲਾਡੀ ਢੋਸ ਦੇ ਘਰ ਵਧਾਈ ਦੇਣ ਵਾਲਿਆਂ ਦਾ ਤਾਂਤਾ ਲੱਗਾ ਹੋਇਆ ਹੈ। ਪ੍ਰੈੱਸ ਨਾਲ ਗੱਲਬਾਤ ਕਰਦਿਆਂ ਦਵਿੰਦਰਜੀਤ ਸਿੰਘ ਲਾਡੀ ਢੋਸ ਨੇ ਹਲਕੇ ਦੇ ਵੋਟਰਾਂ ਅਤੇ ਸਮੱਰਥਕਾਂ ਦਾ ਧੰਨਵਾਦ ਕੀਤਾ।