ਜਗਰਾਉਂ, 26 ਨਵੰਬਰ (ਬਲਦੇਵ ਸਿੰਘ )-ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਸ਼ੇਰਪੁਰ ਕਲਾਂ ਵਿਖੇ ਸੰਵਿਧਾਨ ਦਿਵਸ ਮੌਕੇ ਪ੍ਰਿੰਸੀਪਲ ਵਿਨੋਦ ਕੁਮਾਰ (ਸਟੇਟ ਅਵਾਰਡੀ)ਅਤੇ ਲੈਕਚਰਾਰ ਬਲਦੇਵ ਸਿੰਘ ਨੇ ਵਿਦਿਆਰਥੀਆਂ ਨੂੰ ਸੰਵਿਧਾਨ ਵਾਰੇ ਵਿਸ਼ੇਸ਼ ਜਾਣਕਾਰੀ ਦਿੱਤੀ। ਇਸ ਸਬੰਧੀ ਵਿਦਿਆਰਥੀਆਂ ਤੋਂ ਪ੍ਰਸ਼ਨ ਉੱਤਰ ਵੀ ਪੁੱਛੇ ਗਏ,ਡਾ:ਭੀਮ ਰਾਓ ਜੀ ਦੀ ਰਹਿਨੁਮਾਈ ਹੇਠ ਬਣਾਏ ਗਏ ਭਾਰਤੀ ਸੰਵਿਧਾਨ , ਰਾਜ ਸਰਕਾਰਾਂ ਅਤੇ ਕੇਂਦਰ ਸਰਕਾਰ ਦੀਆਂ ਸ਼ਕਤੀਆਂ, ਵਿਧਾਨ ਪਾਲਿਕਾ, ਕਾਰਜ ਪਾਲਿਕਾ ਅਤੇ ਨਿਆ ਪਾਲਿਕਾ ਦੇ ਕੰਮਾਂ, ਮੌਲਿਕ ਅਧਿਕਾਰਾਂ ਅਤੇ ਸੰਵਿਧਾਨਕ ਕਰਤੱਵਾਂ ਬਾਰੇ ਵਿਸਥਾਰ ਪੂਰਵਕ ਜਾਣਕਾਰੀ ਦਿੱਤੀ ਗਈ। ਇਸ ਮੌਕੇ ਪ੍ਰਿੰਸੀਪਲ ਵਿਨੋਦ ਕੁਮਾਰ ਨੇ ਵਿਦਿਆਰਥੀਆਂ ਨੂੰ ਪੇਪਰਾਂ ਦੀ ਤਿਆਰੀ ਕਰਨ ਲਈ ਸੌਖੇ ਢੰਗਾਂ ਬਾਰੇ ਵੀ ਜਾਣਕਾਰੀ ਦਿੱਤੀ ।