ਜਗਰਾਉਂ, 26 ਨਵੰਬਰ ( ਵਿਕਾਸ ਮਠਾੜੂ)-ਜੀ.ਐਚ.ਜੀ.ਅਕੈਡਮੀ ਜਗਰਾਉ ਵਿਖੇ ਗੁਰੂ ਤੇਗ ਬਹਾਦਰ ਜੀ ਦਾ ਸ਼ਹੀਦੀ ਦਿਹਾੜਾ ਬਹੁਤ ਹੀ ਸ਼ਰਧਾ ਭਾਵਨਾ ਨਾਲ ਮਨਾਇਆ ਗਿਆ। ਜਿਸ ਵਿੱਚ ਗਿਆਰਵੀਂ ਜਮਾਤ ਦੀ ਵਿਦਿਆਰਥਣ ਹਰਵਿੰਦਰ ਕੌਰ ਨੇ ਭਾਸ਼ਣ ਰਾਹੀਂ ਗੁਰੂ ਤੇਗ ਬਹਾਦਰ ਜੀ ਦੇ ਜੀਵਨ ਤੇ ਚਾਨਣਾ ਪਾਇਆ। ਇਸ ਮੌਕੇ ਤੇ ਗਿਆਰਵੀਂ ਜਮਾਤ ਦੀਆਂ ਵਿਦਿਆਰਥਣਾਂ ਨੇ ਗੁਰੂ ਤੇਗ ਬਹਾਦਰ ਸਿਮਰੀਏ ਸ਼ਬਦ ਗਾਇਨ ਕੀਤਾ। ਇਸ ਉਪਰੰਤ 9ਵੀਂ ਜਮਾਤ ਦੀਆਂ ਵਿਦਿਆਰਥਣਾਂ ਦੁਆਰਾ ਹਰ ਕੋ ਨਾਮ ਸੁਖਦਾਈ ਸ਼ਬਦ ਗਾਇਨ ਕੀਤਾ ਗਿਆ। ਇਸ ਮੌਕੇ ਤੇ ਗਿਆਰਵੀਂ ਜਮਾਤ ਦੀਆਂ ਵਿਦਿਆਰਥਣਾਂ ਦੁਆਰਾ ਗੁਰੂ ਤੇਗ ਬਹਾਦਰ ਬਣ ਗਈ ਹਿੰਦ ਦੀ ਕਵੀਸਰੀ ਗਾਇਨ ਕੀਤੀ ਗਈ। ਅਖੀਰ ਵਿੱਚ ਜੀ. ਐਚ. ਜੀ. ਅਕੈਡਮੀ ਜਗਰਾਉ ਦੇ ਪ੍ਰਿੰਸੀਪਲ ਸ੍ਰੀਮਤੀ ਰਮਨਜੋਤ ਕੌਰ ਗਰੇਵਾਲ ਨੇ ਸੰਬੋਧਨ ਕਰਦਿਆਂ ਵਿਦਿਆਰਥੀਆਂ ਨੂੰ ਇਤਿਹਾਸ ਪੜਨ ਅਤੇ ਗੁਰੂਆਂ ਦੇ ਪਾਏ ਪੂਰਨਿਆਂ ਤੇ ਚੱਲਣ ਦਾ ਉਪਦੇਸ਼ ਦਿੱਤਾ।