Home ਪਰਸਾਸ਼ਨ ਸ਼ਹੀਦੀ ਸਭਾ ਮੌਕੇ ਸਰਕਸਾਂ, ਝੂਲੇ, ਡਾਂਸ ਤੇ ਮਨੋਰੰਜਨ  ਦੀਆਂ ਖੇਡਾਂ ਤੇ ਪਾਬੰਦੀ ਦੇ ਹੁਕਮ ਜਾਰੀ

ਸ਼ਹੀਦੀ ਸਭਾ ਮੌਕੇ ਸਰਕਸਾਂ, ਝੂਲੇ, ਡਾਂਸ ਤੇ ਮਨੋਰੰਜਨ  ਦੀਆਂ ਖੇਡਾਂ ਤੇ ਪਾਬੰਦੀ ਦੇ ਹੁਕਮ ਜਾਰੀ

60
0

ਫਤਹਿਗੜ੍ਹ ਸਾਹਿਬ, 29 ਨਵੰਬਰ: ( ਬੌਬੀ ਸਹਿਜਲ, ਧਰਮਿੰਦਰ) -ਸਰਬੰਸਦਾਨੀ ਸਾਹਿਬ ਸ਼੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਛੋਟੇ ਸਾਹਿਬਜ਼ਾਦਿਆਂ ਬਾਬਾ ਜ਼ੋਰਾਵਰ ਸਿੰਘ, ਬਾਬਾ ਫ਼ਤਹਿ ਸਿੰਘ ਅਤੇ ਮਾਤਾ ਗੁਜਰੀ ਜੀ ਦੀ ਲਾਸਾਨੀ ਸ਼ਹਾਦਤ ਦੀ ਯਾਦ ਵਿੱਚ 26 ਤੋਂ 28 ਦਸੰਬਰ ਤੱਕ ਆਯੋਜਿਤ ਕੀਤੀ ਜਾਣ ਵਾਲੀ ਸ਼ਹੀਦੀ ਸਭਾ ਦੇ ਮਾਹੌਲ ਦੀ ਪਵਿੱਤਰਤਾ ਨੂੰ ਬਰਕਰਾਰ ਰੱਖਣ ਲਈ ਜ਼ਿਲ੍ਹਾ ਮੈਜਿਸਟਰੇਟ ਸ਼੍ਰੀਮਤੀ ਪਰਨੀਤ ਸ਼ੇਰਗਿੱਲ ਨੇ ਫੌਜਦਾਰੀ ਜਾਬਤਾ ਸੰਘਤਾ 1973 ( 2 ਆਫ 1974) ਦੀ ਧਾਰਾ 144 ਅਧੀਨ ਸ਼ਹੀਦੀ ਸਭਾ ਦੌਰਾਨ ਦੇਸ਼ ਵਿਦੇਸ਼ ਤੋਂ ਭਾਰੀ ਗਿਣਤੀ ਵਿੱਚ ਪੁੱਜਣ ਵਾਲੀਆਂ ਸੰਗਤਾਂ ਦੀਆਂ ਭਾਵਨਾਵਾਂ ਅਤੇ ਸ਼ਹੀਦੀ ਸਭਾ ਦੀ  ਧਾਰਮਿਕ ਪਵਿੱਤਰਤਾ ਨੂੰ ਕਾਇਮ ਰੱਖਣ ਲਈ ਸ਼ਹੀਦੀ ਸਭਾ ਦੇ ਏਰੀਏ ਵਿੱਚ ਹਰੇਕ ਕਿਸਮ ਦੀਆਂ ਸਰਕਸਾਂ, ਝੂਲੇ, ਡਾਂਸ ਅਤੇ ਧਾਰਮਿਕ ਮਹੌਲ ਦੀ ਪਵਿੱਤਰਤਾ ਨੂੰ ਭੰਗ ਕਰਨ ਵਾਲੀਆਂ ਹੋਰ ਕਿਸੇ ਵੀ ਤਰਾਂ ਦੀਆਂ ਮਨੋਰੰਜਨ ਦੀਆਂ ਖੇਡਾਂ ਦਿਖਾਉਣ ਤੇ ਪੂਰਨ ਪਾਬੰਦੀ ਲਗਾਉਣ ਦੇ ਹੁਕਮ ਜਾਰੀ ਕੀਤੇ ਹਨ। ਇਹ ਹੁਕਮ 31 ਦਸੰਬਰ, 2022 ਤੱਕ ਲਾਗੂ ਰਹਿਣਗੇ।

LEAVE A REPLY

Please enter your comment!
Please enter your name here