ਕਟਕ, 10 ਮਾਰਚ (ਬਿਊਰੋ) ਓੜੀਸਾ ਦੇ ਕਟਕ ਵਿੱਚ ਬੁੱਧਵਾਰ ਨੂੰ ਇੱਕ ਪੁਲ ਦਾ ਇੱਕ ਹਿੱਸਾ ਡਿੱਗਣ ਨਾਲ ਦੋ ਲੋਕਾਂ ਦੀ ਮੌਤ ਹੋ ਗਈ ਤੇ ਇੱਕ ਜ਼ਖ਼ਮੀ ਹੋ ਗਿਆ। ਇਸ ਤੋਂ ਇਲਾਵਾ ਢਹਿ ਪੁਲ ਦੇ ਮਲਬੇ ‘ਚ ਕਈ ਲੋਕਾਂ ਦੇ ਫਸੇ ਹੋਣ ਦਾ ਖ਼ਦਸ਼ਾ ਹੈ। ਮੁੱਖ ਮੰਤਰੀ ਨਵੀਨ ਪਟਨਾਇਕ ਨੇ ਹਾਦਸੇ ‘ਤੇ ਦੁੱਖ ਪ੍ਰਗਟ ਕਰਦਿਆਂ ਪੀੜਤਾਂ ਲਈ ਮੁਆਵਜ਼ੇ ਦਾ ਐਲਾਨ ਕੀਤਾ ਹੈ।ਇਸ ਦੇ ਨਾਲ ਹੀ ਮਾਮਲੇ ਦੀ ਜਾਂਚ ਦੇ ਨਿਰਦੇਸ਼ ਵੀ ਦਿੱਤੇ ਹਨ ਤੇ ਜ਼ਖ਼ਮੀਆਂ ਦਾ ਢੁੱਕਵਾਂ ਇਲਾਜ ਕਰਵਾਉਣ ਲਈ ਕਿਹਾ ਹੈ। ਇਸ ਦੌਰਾਨ ਕਟਕ ਦੇ ਜ਼ਿਲ੍ਹਾ ਮੈਜਿਸਟ੍ਰੇਟ (ਡੀਐਮ) ਭਬਾਨੀ ਸ਼ੰਕਰ ਚਯਾਨੀ ਨੇ ਕਿਹਾ, “ਘਟਨਾ ਦੀ ਜਾਂਚ ਕੀਤੀ ਜਾਵੇਗੀ ਤੇ ਦੋਸ਼ੀਆਂ ਵਿਰੁੱਧ ਕਾਰਵਾਈ ਕੀਤੀ ਜਾਵੇਗੀ।” ਮੁੱਖ ਮੰਤਰੀ ਨੇ ਮ੍ਰਿਤਕਾਂ ਦੇ ਵਾਰਸਾਂ ਨੂੰ 3 ਲੱਖ ਰੁਪਏ ਮੁਆਵਜ਼ਾ ਦੇਣ ਦਾ ਐਲਾਨ ਕੀਤਾ ਹੈ।
