ਜਗਰਾਓਂ, 29 ਨਵੰਬਰ ( ਲਿਕੇਸ਼ ਸ਼ਰਮਾਂ )-ਡੀ.ਏ.ਵੀ ਸੈਂਟਨੇਰੀ ਪਬਲਿਕ ਸਕੂਲ ਵਿੱਚ ਸੰਵਿਧਾਨ ਦਿਵਸ ਦੇ ਮੌਕੇ ਤੇ ਸੈਮੀਨਾਰ ਆਯੋਜਿਤ ਕੀਤਾ ਗਿਆ। ਜਿਸ ਵਿੱਚ ’ਸ੍ਰੀਮਤੀ ਸੁਮਨ ਪਾਠਕ’ਅਡੀਸ਼ਨਲ ਸਿਵਲ ਜੱਜ ਸੀਨੀਅਰ ਡਵੀਜ਼ਨ, ਸਬ ਡਵੀਜ਼ਨਲ ਜੁਡੀਸ਼ੀਅਲ ਮੈਜਿਸਟ੍ਰੇਟ ਮੰਡਲ ਜਗਰਾਉਂ ਅਤੇ ਐਡਵੋਕੇਟ’ ਸ੍ਰੀਮਤੀ ਸਰੀਤਾ ਰਾਣੀ’ ਸ਼ਾਮਿਲ ਸਨ। ਉਹਨਾਂ ਨੇ ਸੰਵਿਧਾਨ ਸਪਤਾਹ ਜੋ ਕਿ 26 ਨਵੰਬਰ 2022 ਤੋਂ 2 ਦਸੰਬਰ 2022 ਤੱਕ ਮਨਾਇਆ ਜਾ ਰਿਹਾ ਹੈ। ਉਸ ਬਾਰੇ ਜਾਣਕਾਰੀ ਦਿੱਤੀ। ਉਹਨਾਂ ਨੇ ਦਸਵੀਂ ਜਮਾਤ ਦੇ ਵਿਦਿਆਰਥੀਆਂ ਨੂੰ ਉਨ੍ਹਾਂ ਦੇ ਅਧਿਕਾਰਾਂ ਅਤੇ ਕਰਤੱਵਾਂ ਤੋਂ ਜਾਣੂ ਕਰਵਾਇਆ। ਉਨ੍ਹਾਂ ਨੇ ਭਿੰਨ-ਭਿੰਨ ਅਧਿਕਾਰਾਂ ਦੇ ਸੰਸ਼ੋਧਨ ਬਾਰੇ ਵੀ ਚਰਚਾ ਕੀਤੀ ਅਤੇ ਨਾਲ ਹੀ ਸਮਾਜ ਦੇ ਪ੍ਰਤੀ ਆਪਣੇ ਕਰਤੱਵਾਂ ਬਾਰੇ ਬੱਚਿਆਂ ਨੂੰ ਜਾਗਰੂਕ ਕਰਵਾਇਆ। ਉਹਨਾਂ ਦਾ ਵਿਦਿਆਰਥੀਆਂ ਨੂੰ ਦਿੱਤਾ ਗਿਆ ਕੀਮਤੀ ਸਮਾਂ ਵਿਦਿਆਰਥੀਆਂ ਦੇ ਭਵਿੱਖ ਲਈ ਲਾਭਦਾਇਕ ਸਾਬਤ ਹੋਵੇਗਾ। ਇਸ ਮੌਕੇ ਤੇ ਸਕੂਲ ਦੇ ਪ੍ਰਿੰਸਿਪਲ ਸ੍ਰੀ ਬ੍ਰਿਜ ਮੋਹਨ ਜੀ ਨੇ ਆਏ ਹੋਏ ਮਹਿਮਾਨਾਂ ਦਾ ਸਵਾਗਤ ਫੁੱਲਦਾਨ ਦੇ ਕੇ ਕੀਤਾ ਅਤੇ ਮਹੱਤਵਪੂਰਨ ਜਾਣਕਾਰੀ ਦੇਣ ਲਈ ਉਨ੍ਹਾਂ ਦਾ ਧੰਨਵਾਦ ਕੀਤਾ। ਯਾਦਗਾਰੀ ਚਿੰਨ੍ਹ ਦੇ ਰੂਪ ਵਿਚ ਉਹਨਾਂ ਨੂੰ ਮੈਂਮਟੋ ਭੇਂਟ ਕੀਤੇ ਗਏ। ਅੰਤ ਵਿੱਚ ਉਨ੍ਹਾਂ ਨੇ ਵਿਦਿਆਰਥੀਆਂ ਨੂੰ ਆਪਣੇ ਅਧਿਕਾਰਾਂ ਅਤੇ ਕਰਤੱਵਾਂ ਦੇ ਪ੍ਰਤੀ ਚੇਤਨ ਰਹਿਣ ਲਈ ਪ੍ਰੇਰਿਤ ਕੀਤਾ।
