ਪਾਰਟੀ ਦੇ ਮੁੱਖ ਸਰਪ੍ਰਸਤ, ਸਰਪ੍ਰਸਤ, ਸਲਾਹਕਾਰ ਬੋਰਡ ਅਤੇ ਪਾਰਟੀ ਦੀ ਕੋਰ ਕਮੇਟੀ ਦਾ ਐਲਾਨ। ਕੋਰ ਕਮੇਟੀ ਵਿੱਚ 12 ਪੁਰਾਣੇ ਅਤੇ 14 ਨਵੇਂ ਚਿਹਰੇ ਸ਼ਾਮਲ
ਚੰਡੀਗੜ੍ਹ, 30 ਨਵੰਬਰ ( ਰਾਜੇਸ਼ ਜੈਨ, ਭਗਵਾਨ ਭੰਗੂ) -ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਪਾਰਟੀ ਦੇ ਜਥੇਬੰਦਕ ਢਾਂਚੇ ਦਾ ਪੁਨਰਗਠਨ ਕਰਦਿਆਂ ਅੱਜ ਪਾਰਟੀ ਦੇ ਮੁੱਖ ਸਰਪ੍ਰਸਤ, ਸਰਪ੍ਰਸਤ, ਸਲਾਹਕਾਰ ਬੋਰਡ ਅਤੇ ਦਲ ਦੀ ਕੋਰ ਕਮੇਟੀ ਦਾ ਐਲਾਨ ਕਰ ਦਿੱਤਾ। ਅੱਜ ਜਾਰੀ ਕੀਤੀ ਗਈ ਲਿਸਟ ਅਨੁਸਾਰ ਪਰਕਾਸ਼ ਸਿੰਘ ਬਾਦਲ ਮੁੱਖ ਸਰਪ੍ਰਸਤ ਅਤੇ ਰਣਜੀਤ ਸਿੰਘ ਬ੍ਰਹਮਪੁਰਾ ਪਾਰਟੀ ਦੇ ਸਰਪ੍ਰਸਤ ਹੋਣਗੇ। ਇਸ ਤੋਂ ਇਲਾਵਾ ਜਿਹਨਾਂ ਆਗੂਆਂ ਨੂੰ ਪਾਰਟੀ ਪ੍ਰਧਾਨ ਦੇ ਸਲਾਹਕਾਰ ਬੋਰਡ ਵਿੱਚ ਸ਼ਾਮਲ ਕੀਤਾ ਗਿਆ ਹੈ ਉਹਨਾਂ ਵਿੱਚ ਚਰਨਜੀਤ ਸਿੰਘ ਅਟਵਾਲ, ਪ੍ਰੋ. ਕਿਰਪਾਲ ਸਿੰਘ ਬਡੂੰਗਰ, ਡਾ. ਉਪਿੰਦਰਜੀਤ ਕੌਰ, ਮਦਨ ਮੋਹਨ ਮਿੱਤਲ, ਬਲਦੇਵ ਸਿੰਘ ਮਾਨ, ਪ੍ਰਕਸ਼ ਚੰਦ ਗਰਗ, ਵੀਰ ਸਿੰਘ ਲੋਪੋਕੇ, ਵਰਿੰਦਰ ਸਿੰਘ ਬਾਜਵਾ ਅਤੇ ਜਰਨੈਲ ਸਿੰਘ ਵਾਹਦ ਦੇ ਨਾਮ ਸ਼ਾਮਲ ਹਨ।
ਅੱਜ ਬਣਾਈ ਗਈ ਕੋਰ ਕਮੇਟੀ ਵਿੱਚ 12 ਪੁਰਾਣੇ ਅਤੇ 14 ਨਵੇਂ ਚਿਹਰਿਆਂ ਨੂੰ ਸ਼ਾਮਲ ਕੀਤਾ ਗਿਆ ਹੈ। ਯੂਥ ਵਿੰਗ ਅਤੇ ਇਸਤਰੀ ਅਕਾਲੀ ਦਲ ਦੇ ਪ੍ਰਧਾਨਾਂ ਨੂੰ ਪੱਕੇ ਤੌਰ ਮੈਂਬਰ ਦੇ ਤੌਰ ਤੇ ਸ਼ਾਮਲ ਕੀਤਾ ਗਿਆ ਹੈ। ਜਿਹਨਾਂ ਸੀਨੀਅਰ ਆਗੂਆਂ ਨੂੰ ਪਾਰਟੀ ਦੀ ਕੋਰ ਕਮੇਟੀ ਦਾ ਮੈਂਬਰ ਬਣਾਇਆ ਗਿਆ ਹੈ ਉਹਨਾਂ ਵਿੱਚ ਪ੍ਰਧਾਨ, ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ, ਬਲਵਿੰਦਰ ਸਿੰਘ ਭੂੰਦੜ, ਮਹੇਸ਼ਇੰਦਰ ਸਿੰਘ ਗਰੇਵਾਲ ਪ੍ਰੋ. ਪ੍ਰੇਮ ਸਿੰਘ ਚੰਦੂਮਾਜਰਾ, ਗੁਲਜਾਰ ਸਿੰਘ ਰਾਣੀਕੇ, ਸਿਕੰਦਰ ਸਿੰਘ ਮਲੂਕਾ, ਸ਼ੀ੍ਰ ਅਨਿੱਲ ਜੋਸ਼ੀ, ਜਨਮੇਜਾ ਸਿੰਘ ਸੇਖੋਂ, ਡਾ. ਦਲਜੀਤ ਸਿੰਘ ਚੀਮਾ, ਸ਼ਰਨਜੀਤ ਸਿੰਘ ਢਿੱਲੋਂ, ਬਿਕਰਮ ਸਿੰਘ ਮਜੀਠੀਆ, ਸੁਰਜੀਤ ਸਿੰਘ ਰੱਖੜਾ,. ਹੀਰਾ ਸਿੰਘ ਗਾਬੜੀਆ, ਪ੍ਰਧਾਨ ਇਸਤਰੀ ਅਕਾਲੀ ਦਲ, ਸ਼ੀ੍ਰ ਐਨ.ਕੇ.ਸ਼ਰਮਾ, ਇਕਬਾਲ ਸਿੰਘ ਝੂੰਦਾ, ਡਾ. ਸੁਖਵਿੰਦਰ ਸੁੱਖੀ, ਗੁਰਪ੍ਰਤਾਪ ਸਿੰਘ ਵਡਾਲਾ, ਪਵਨ ਕੁਮਾਰ ਟੀਨੂੰ, ਵਿਰਸਾ ਸਿੰਘ ਵਲਟੋਹਾ, ਗੁਰਬਚਨ ਸਿੰਘ ਬੱਬੇਹਾਲੀ, ਲਖਬੀਰ ਸਿੰਘ ਲੋਧੀਨੰਗਲ, ਸਨੀਤਾ ਚੌਧਰੀ ਅਤੇ ਪ੍ਰਧਾਨ ਯੂਥ ਵਿੰਗ, ਸ਼੍ਰੋਮਣੀ ਅਕਾਲੀ ਦਲ ਦੇ ਨਾਮ ਸ਼ਾਮਲ ਹਨ। ਇਸੇ ਤਰਾਂ ਪਰਮਜੀਤ ਸਿੰਘ ਸਰਨਾ ਅਤੇ ਨਰੇਸ਼ ਗੁਜਰਾਲ ਨੂੰ ਪਾਰਟੀ ਦੀ ਕੋਰ ਕਮੇਟੀ ਦਾ ਸਪੈਸ਼ਨ ਇਨਵਾਈਟੀ ਮੈਂਬਰ ਨਿਯੁਕਤ ਕੀਤਾ ਗਿਆ ਹੈ
