Home ਪਰਸਾਸ਼ਨ ਦਸੰਬਰ ਮਹੀਨੇ ਦੌਰਾਨ ਕੋਈ ਵੀ ਅਧਿਕਾਰੀਆਂ ਜਾਂ ਕਰਮਚਾਰੀਆਂ ਨੂੰ ਨਹੀਂ ਮਿਲੇਗੀ ਛੁੱਟੀ...

ਦਸੰਬਰ ਮਹੀਨੇ ਦੌਰਾਨ ਕੋਈ ਵੀ ਅਧਿਕਾਰੀਆਂ ਜਾਂ ਕਰਮਚਾਰੀਆਂ ਨੂੰ ਨਹੀਂ ਮਿਲੇਗੀ ਛੁੱਟੀ : ਡਿਪਟੀ ਕਮਿਸ਼ਨਰ

63
0

ਫ਼ਤਹਿਗੜ੍ਹ ਸਾਹਿਬ, 2 ਦਸੰਬਰ: ( ਸਤੀਸ਼ ਕੋਹਲੀ) -ਸਰਬੰਸਦਾਨੀ ਸ਼੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਛੋਟੇ ਸਾਹਿਬਜ਼ਾਦਿਆਂ ਬਾਬਾ ਜ਼ੋਰਾਵਰ ਸਿੰਘ, ਬਾਬਾ ਫ਼ਤਹਿ ਸਿੰਘ ਅਤੇ ਮਾਤਾ ਗੁਜਰੀ ਜੀ ਦੀ ਲਾਸਾਨੀ ਸ਼ਹਾਦਤ ਦੀ ਯਾਦ ਵਿੱਚ 26 ਤੋਂ 28 ਦਸੰਬਰ ਤੱਕ ਆਯੋਜਿਤ ਕੀਤੀ ਜਾਣ ਵਾਲੀ ਸ਼ਹੀਦੀ ਸਭਾ ਦੇ ਜਰੂਰੀ ਪ੍ਰਬੰਧਾਂ ਨੂੰ ਵੇਖਦੇ ਹੋਏ ਡਿਪਟੀ ਕਮਿਸ਼ਨਰ ਸ਼੍ਰੀਮਤੀ ਪਰਨੀਤ ਸ਼ੇਰਗਿੱਲ ਨੰ ਸਮੂਹ ਅਧਿਕਾਰੀਆਂ ਨੂੰ ਆਦੇਸ਼ ਜਾਰੀ ਕੀਤੇ ਹਨ ਕਿ ਕੋਈ ਵੀ ਅਧਿਕਾਰੀ ਜਾਂ ਕਰਮਚਾਰੀ ਦਸੰਬਰ ਮਹੀਨੇ ਦੌਰਾਨ ਛੁੱਟੀ ਨਹੀਂ ਲਵੇਗਾ ਅਤੇ ਨਾ ਹੀ ਅਧਿਕਾਰੀ ਆਪਣੇ ਅਧੀਨ ਕੰਮ ਕਰਦੇ ਕਰਮਚਾਰੀਆਂ ਦੀਆਂ ਛੁੱਟੀਆਂ ਮਨਜੂਰ ਕਰਨਗੇ ਅਤੇ ਨਾ ਹੀ ਅਧਿਕਾਰੀ/ਕਰਮਚਾਰੀ ਆਪਣਾ ਹੈਡ ਕੁਆਰਟਰ ਛੱਡਣਗੇ। ਡਿਪਟੀ ਕਮਿਸ਼ਨਰ ਨੇ ਇਹ ਆਦੇਸ਼ ਵੀ ਦਿੱਤੇ ਹਨ ਕਿ ਜੇਕਰ ਕਿਸੇ ਅਧਿਕਾਰੀ ਨੂੰ ਐਮਰਜੰਸੀ ਕਾਰਨ ਆਪਣਾ ਹੈਡ-ਕੁਆਟਰ ਛੱਡਣਾ ਹੋਵੇ ਤਾਂ ਉਹ ਪਹਿਲਾਂ ਡਿਪਟੀ ਕਮਿਸ਼ਨਰ ਪਾਸੋਂ ਪ੍ਰਵਾਨਗੀ ਪ੍ਰਾਪਤ ਕਰੇਗਾ। ਜੇਕਰ ਕਿਸੇ ਕਰਮਚਾਰੀ ਨੂੰ ਬਹੁਤ ਹੀ ਐਮਰਜੰਸੀ ਕਾਰਨ ਛੁੱਟੀ ਲੈਣੀ ਪੈਂਦੀ ਹੈ ਤਾਂ ਉਹ ਸਮਰੱਥ ਅਥਾਰਟੀ ਤੋਂ ਪਹਿਲਾਂ ਛੁੱਟੀ ਮਨਜੂਰ ਕਰਵਾਉਣਗੇ ਅਤੇ ਘਰੋਂ ਛੁੱਟੀ ਨਹੀਂ ਭੇਜੀ ਜਾ ਸਕੇਗੀ।ਡਿਪਟੀ ਕਮਿਸ਼ਨਰ ਨੇ ਸਮੂਹ ਵਿਭਾਗਾਂ ਦੇ ਜ਼ਿਲ੍ਹਾ ਅਧਿਕਾਰੀ ਨੂੰ ਇਹ ਵੀ ਆਦੇਸ਼ ਦਿੱਤੇ ਹਨ ਕਿ ਸ਼ਹੀਦੀ ਸਭਾ ਦੇ ਸਮਾਪਤੀ ਤੱਕ ਨਿਰੰਤਰ ਰੂਪ ਵਿੱਚ ਸਵੇਰੇ 9 ਵਜੇ ਅਤੇ ਬਾਅਦ ਦੁਪਿਹਰ 4:50 ਵਜੇ ਹਾਜਰੀ ਚੈਕ ਕਰਕੇ ਰੋਜ਼ਾਨਾਂ ਰਿਪੋਰਟ ਡੀ.ਸੀ. ਦਫ਼ਤਰ ਵਿਖੇ ਭੇਜਣੀ ਯਕੀਨੀ ਬਣਾਈ ਜਾਵੇ। ਇਸ ਚੈਕਿੰਗ ਦੌਰਾਨ ਜਿਹੜੇ ਅਧਿਕਾਰੀ ਜਾਂ ਕਰਮਚਾਰੀ ਗੈਰ ਹਾਜਰ ਪਾਏ ਗਏ ਉਨ੍ਹਾਂ ਵਿਰੁੱਧ ਨਿਯਮਾਂ ਅਨੁਸਾਰ ਅਨੁਸ਼ਾਸਨਿਕ ਕਾਰਵਾਈ ਕੀਤੀ ਜਾਵੇਗੀ।

LEAVE A REPLY

Please enter your comment!
Please enter your name here